ਪੇਟ ਦੇ ਕੀਡ਼ਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ AMRIK SINGHਫਿਰੋਜ਼ਪੁਰ 18 ਅਗਸਤ )ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਨਦੀਪ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੋਗ ਅਗਵਾਈ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੇ ਆਂਗਨਵਾੜੀ ਸੈਂਟਰਾਂ ਵਿੱਚ ਪੇਟ ਦੇ ਕੀਡ਼ਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ। ਜਿਸ ਵਿੱਚ 1 ਸਾਲ ਤੋਂ ਲੈ ਕੇ 19 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਗਈਆਂ । ਬੱਚਿਆਂ ਵਿੱਚ ਪੇਟ ਦੇ ਕੀੜੇ ਹੋਣ ਤੇ ਖ਼ੂਨ ਦੀ ਘਾਟ, ਕੁਪੋਸ਼ਣ ਕਮਜ਼ੋਰੀ, ਬੇਚੈਨੀ ,ਭੁੱਖ ਨਾ ਲੱਗਣਾ ,ਥਕਾਵਟ , ਵਜ਼ਨ ਵਿਚ ਘਾਟ ਆਦਿ ਲੱਛਣ ਦਿਖਾਈ ਦਿੰਦੇ ਹਨ । ਇਸ ਲਈ ਸਿਹਤ ਵਿਭਾਗ ਦੇ ਸਹਿਯੋਗ ਦੇ ਨਾਲ ਹਰ ਸਾਲ 10 ਅਗਸਤ ਨੂੰ ਨੈਸ਼ਨਲ ਡੀ ਵਾਰਮਿੰਗ ਡੇਅ ਅਤੇ 17 ਅਗਸਤ ਨੂੰ ਮੌਪਅਪ ਡੇਅ ਵਜੋਂ ਮਨਾਇਆ ਜਾਂਦਾ ਹੈ । ਇਸ ਸਾਲ ਵੀ ਬਲਾਕ ਫਿਰੋਜ਼ਪੁਰ ਦੇ ਸਾਰੇ ਆਂਗਣਵਾੜੀ ਸੈਂਟਰਾਂ ਦੇ ਵਿਚ 10 ਅਗਸਤ ਨੂੰ ਨੈਸ਼ਨਲ ਡੀ ਵਾਰਮਿੰਗ ਦਿਵਸ ਅਤੇ 17 ਅਗਸਤ ਨੂੰ ਮੋਪਅਪ ਡੇ ਮਨਾਇਆ ਗਿਆ ਜਿਸ ਵਿੱਚ ਲੋਕਾਂ ਨੂੰ ਬੱਚਿਆਂ ਦੇ ਪੇਟ ਦੇ ਕੀੜਿਆਂ , ਲੱਛਣਾਂ ਅਤੇ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਬੱਚਿਆਂ ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਗਈਆਂ।ਪੇਟ ਦੇ ਕੀੜਿਆਂ ਦੇ ਸੰਕਰਮਣ ਦੀ ਰੋਕਥਾਮ ਦੇ ਲਈ ਆਸਾਨ ਤੇ ਮਹੱਤਵਪੂਰਨ ਤਰੀਕਾ ਇਹੀ ਹੈ ਕਿ ਉਨ੍ਹਾਂ ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਜਾਣ । ਬੱਚਿਆਂ ਦੇ ਉੱਜਵਲ ਭਵਿੱਖ ਦੇ ਲਈ ਇਸ ਪ੍ਰੋਗਰਾਮ ਨੂੰ ਨਿਰਦੇਸ਼ਾਂ ਅਨੁਸਾਰ ਨੇਪਰੇ ਚੜ੍ਹਾਇਆ ਗਿਆ ।