ਪ੍ਰੇਮ ਵਿਆਹ ਕਰਵਾਉਣ ਵਾਲੀ ਕਿਰਨਦੀਪ ਕੌਰ ਦੀ ਭੇਦਭਰੇ ਹਾਲਤਾਂ ਵਿਚ ਮੌਤ
ਪਰਿਵਾਰ ਨੇ ਕਤਲ ਕੀਤੇ ਜਾਣ ਦੀ ਸ਼ੰਕਾ ਪ੍ਰਗਟਾਈ
ਪੁਲੀਸ ਮੈਡੀਕਲ ਰਿਪੋਟ ਆਉਣ ਤੇ ਕਾਰਵਾਈ ਕਰਨ ਦੀ ਕਹੀ ਗੱਲ
ਐਂਕਰ ਪਿੰਡ ਵਲੀਪੁਰ ਦੀ ਰਹਿਣ ਵਾਲੀ ਕਿਰਨਦੀਪ ਕੌਰ ਜਿਸਨੇ ਕਰੀਬ ਤਿੰਨ ਮਹੀਨੇ ਪਹਿਲਾਂ ਪਿੰਡ ਦੇ ਹੀ ਲੜਕੇ ਅੰਮ੍ਰਿਤਪਾਲ ਸਿੰਘ ਨਾਲ ਪ੍ਰੇਮ ਵਿਆਹ ਕਰਵਾ ਲਿਆ ਸੀ ਅਤੇ ਪਿੰਡ ਤੋਂ ਬਾਹਰ ਰਹਿ ਰਹੇ ਸਨ ਕਲ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਇਤਲਾਹ ਮਿਲੀ ਕਿ ਉਨ੍ਹਾਂ ਦੀ ਲੜਕੀ ਦੀ ਮੌਤ ਹੋ ਗਈ ਹੈ
ਇਸ ਬਾਰੇ ਪਰਿਵਾਰਕ ਮੈਂਬਰਾਂ ਨੇ ਗੱਲਬਾਤ ਕਰਦੇ ਕਿਹਾ ਕਿ ਉਨ੍ਹਾਂ ਦੀ ਲੜਕੀ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਪ੍ਰੇਮ ਵਿਆਹ ਕਰਵਾਉਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਅਤੇ ਉਸਦੀ ਮਾਸੀ ਜਿਸ ਕੋਲ ਉਹ ਰਹਿ ਰਹੇ ਹਨ ਉਨ੍ਹਾਂ ਨੇ ਇਸਨੂੰ ਮਾਰ ਦਿੱਤਾ ਹੈ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੇ ਬੁੱਲ ਅਤੇ ਮੂੰਹ ਨੀਲਾ ਹੋਇਆ ਅਤੇ ਗਰਦਨ ਤੇ ਵੀ ਨਿਸ਼ਾਨ ਹਨ ਜਿਸ ਕਰਕੇ ਉਨ੍ਹਾਂ ਨੂੰ ਕਤਲ ਕੀਤੇ ਜਾਣ ਦਾ ਸ਼ੱਕ ਹੈ ਨਾਲ ਹੀ ਉਨ੍ਹਾਂ ਦੱਸਿਆ ਕਿ ਜੇਕਰ ਅੰਮ੍ਰਿਤਪਾਲ ਸਿੰਘ ਦਾ ਕੋਈ ਕਸੂਰ ਨਹੀਂ ਸੀ ਤਾਂ ਅੱਜ ਉਹ ਉਨ੍ਹਾਂ ਦੀ ਲੜਕੀ ਕੋਲ ਮੌਜੂਦ ਹੁੰਦਾ ਜਦ ਕਿ ਉਸ ਬਾਰੇ ਕੋਈ ਪਤਾ ਨਹੀਂ ਕਿ ਉਹ ਕਿਥੇ ਹੈ ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ
ਇਸ ਬਾਰੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮਿਰਤਕ ਲੜਕੀ ਨੇ ਅੰਮ੍ਰਿਤਪਾਲ ਸਿੰਘ ਕੋਰਟ ਮੈਰਿਜ ਕਰਵਾਈ ਸੀ ਅਤੇ ਉਹ ਆਪਣੀ ਮਾਸੀ ਕੋਲ ਗੋਇੰਦਵਾਲ ਸਾਹਿਬ ਰਹਿ ਰਿਹਾ ਸੀ ਉਨ੍ਹਾਂ ਕਿਹਾ ਕਿ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਜੋ ਵੀ ਮੈਡੀਕਲ ਰਿਪੋਟ ਵਿਚ ਆਵੇਗਾ ਉਸ ਹਿਸਾਬ ਨਾਲ ਬਣਦੀ ਕਾਰਵਾਈ ਕਰ ਦਿੱਤੀ ਜਾਵੇਗੀ
ਬਾਈਟ ਪਰਿਵਾਰਕ ਮੈਂਬਰ ਅਤੇ ਜਾਂਚ ਅਧਿਕਾਰੀ
Check Also
ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ
ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …