Breaking News

ਪੰਘੂੜੇ ਵਿੱਚ ਆਈ ਨੰਨੀ ਪਰੀ

ਪੰਘੂੜੇ ਵਿੱਚ ਆਈ ਨੰਨੀ ਪਰੀ
ਗੁਰਸ਼ਰਨ ਸਿੰਘ  ਸੰਧੂ 
ਅੰਮ੍ਰਿਤਸਰ 29 ਜਨਵਰੀ 
-ਜਿਲ੍ਹਾ ਪ੍ਰਸਾਸਨ ਅੰਮ੍ਰਿਤਸਰ ਵੱਲੋਂ ਜਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਮਿਤੀ:- 1/1/2008 ਤੋਂ ਪੰਘੂੜਾ ਸਕੀਮ ਸੁਰੂ ਕੀਤੀ ਗਈ ਸੀ। ਇਸ ਸਕੀਮ ਅਧੀਨ ਰੈਡ ਕਰਾਸ ਦਫਤਰ ਦੇ ਬਾਹਰ ਇੱਕ ਪੰਘੂੜਾ“ ਸਥਾਪਿਤ ਕੀਤਾ ਗਿਆ ਹੈ, ਕੋਈ ਵੀ ਲਵਾਰਸ ਅਤੇ ਪਾਲਣ ਪੋਸਣ ਤੋਂ ਅਸਮਰਥ ਰਹਿਣ ਵਾਲੇ ਮਾਪੇ ਅਣਚਾਹੇ ਬੱਚੇ ਨੂੰ ਇਸ  ਪੰਘੂੜੇ ਵਿੱਚ ਰੱਖ ਸਕਦੇ ਹਨ। ਬੱਚਾ ਪੰਘੂੜੇ ਵਿੱਚ ਪ੍ਰਾਪਤ ਹੋਣ ਉਪਰੰਤ ਇਸ ਬੱਚੇ ਨੂੰ ਰੈਡ ਕਰਾਸ ਵੱਲੋਂ ਮੈਡੀਕਲ ਕਰਵਾਉਣ ਲਈ ਪਾਰਵਤੀ ਦੇਵੀ ਹਸਪਤਾਲ ਰਣਜੀਤ ਐਵੀਨਿਊ ਤੋ ਮੈਡੀਕਲ ਸਹਾਇਤਾ ਦਿਵਾ ਕੇ ਤੰਦਰੁਸਤ ਹਾਲਤ ਵਿੱਚ ਬੱਚੇ ਦੀ ਸੁਰੱਖਿਆ ਪਾਲਣ ਪੋਸਣ ਅਤੇ ਚੰਗੇ ਭਵਿਖ ਲਈ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ (ਸੀ ਏ ਆਰ ਏ ਲੀਗਲ ਅਡਾਪਸਨ ਐਂਡ ਪਲੇਸਮੈਂਟ ਏਜੰਸੀ ) ਵਿੱਚ ਬੱਚੇ ਦੀ ਪ੍ਰਵਿਰਸ ਲਈ ਤਬਦੀਲ ਕਰ ਦਿੱਤਾ ਜਾਂਦਾ ਹੈ । ਜੇਕਰ ਕਿਸੇ ਨੇ ਬੱਚਾ ਗੋਦ ਲੈਣਾ ਹੋਵੇ ਤਾਂ ਉਹ ਆਨ ਲਾਈਨ ਵੈਬ ਸਾਈਟ ਜੋ www.cara.nic.in ਰਾਹੀ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
 ਮਿਤੀ 24 ਜਨਵਰੀ 2023 ਨੂੰ ਸਵੇਰੇ 6.15 ਵਜੇ ਇਕ ਨਵ ਜੰਮੀ ਬੱਚੀ ਪੰਘੂੜੇ ਵਿਚ ਪਾਪਤ ਹੋਈ ਹੈ । ਇਸ ਬੱਚੀ ਦੇ ਆਉਣ ਨਾਲ ਇਸ ਸਕੀਮ ਅਧੀਨ ਹੁਣ ਤੱਕ ਬਚਿਆ ਦੀ ਗਿਣਤੀ 189 ਤਕ ਹੋ ਗਈ ਹੈ । ਇਸ ਬੱਚੀ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਰਣਜੀਤ ਐਵਨਿਊ ਤੋਂ ਕਰਵਾਇਆ ਗਿਆ ਹੈ ਅਤੇ ਇਸ ਵੇਲੇ ਬੱਚੀ ਬਿਲਕੁਲ ਤੰਦਰੁਸਤ ਹੈ । ਇਸ ਲਈ ਇਸ ਬੱਚੀ ਨੂੰ ਪਾਲਣਪੋਸਣ ਅਤੇ ਕਾਨੂੰਨੀ ਅਡਾਪਸਨ ਹਿੱਤ ਡਿਪਟੀ ਕਮਿਸਨਰ ਅੰਮ੍ਰਿਤਸਰ ਜੀ ਵੱਲੋਂ ਸਰਕਾਰ ਵਲੋਂ ਨਿਰਧਾਰਤ ਸੰਸਥਾ ਵਿਖੇ ਭੇਜਿਆਂ ਜਾਵੇਗਾ । ਜਿਥੇ ਪਹਿਲਾਂ ਭੇਜੇ ਗਏ ਬੱਚਿਆਂ ਵਾਂਗ ਸਰਕਾਰ ਵੱਲੋਂ ਨਿਰਧਾਰਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵਲੋਂ ਇਸ ਦੀ ਲੋੜਵੰਦ ਪਰਿਵਾਰ ਨੂੰ ਅਡਾਪਸਨ ਕਰਵਾ ਦਿੱਤੀ ਜਾਵੇਗੀ ।
 ਅੱਜ ਮਿਤੀ 29/1/2023 ਨੂੰ ਡਾ: ਗੁਰਪ੍ਰੀਤ ਕੋਰ ਜੋਹਲ ਸੂਦਨ ਚੇਅਰਪਸਨ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਜੀ ਨੇ ਬੱਚੀ ਨੂੰ ਪੰਘੂੜੇ ਵਿਚ ਪਾਪਤ ਕੀਤਾ ਅਤੇ ਕਾਰਾ ਸਕੀਮ ਅਧੀਨ ਸਵਾਮੀ ਗੰਗਾ ਨੰਦਾ ਭੂਰੀ ਵਾਲੇ ਫਾਊਡੇਸਨ ਧਾਮ ਤਲਵੰਡੀ ਖੁਰਦ, ਲੁਧਿਆਣਾ ਭੇਜਣ ਦੀ ਪਰਕਿ੍ਰਆਂ ਪੂਰੀ ਕੀਤੀ । ਇਸ ਸਕੀਮ ਅਧੀਨ ਹੁਣ ਤਕ 158 ਲੜਕੀਆਂ ਅਤੇ 31 ਲੜਕੇ ਆ ਚੁਕੇ ਹਨ । ਇਸ ਤੋ ਇਲਾਵਾ ਸ੍ਰੀ ਅਸੀਸਇੰਦਰ ਸਿੰਘ, ਕਾਰਜਕਾਰੀ ਸਕੱਤਰ ਰੈਡ ਕਰਾਸ ਸੋਸਾਇਟੀ ਅਤੇ ਹੋਰ ਰੈਡ ਕਰਾਸ ਸਟਾਫ ਮੈਂਬਰ ਵੀ

About Gursharan Singh Sandhu

Check Also

ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ ਭਾਰਤ ਦੇ ਨਾਲ ਦੀਵਾਲੀ” ਪ੍ਰੋਗਰਾਮ

Amritsar Crime Latest News National Politics Punjab Uncategorized World ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ …