Breaking News

ਪੰਜਾਬੀ ਸਭਿਆਚਾਰ ਦੀ ਪੇਸ਼ਕਾਰੀ ਕਰਨਗੀਆਂ ਸ਼ਹਿਰ ਦੀਆਂ ਦੀਵਾਰਾਂ- ਨਿੱਜਰ

ਪੰਜਾਬੀ ਸਭਿਆਚਾਰ ਦੀ ਪੇਸ਼ਕਾਰੀ ਕਰਨਗੀਆਂ ਸ਼ਹਿਰ ਦੀਆਂ ਦੀਵਾਰਾਂ- ਨਿੱਜਰ


ਗੁਰਸ਼ਰਨ ਸਿੰਘ ਸੰਧੂ 
ਅੰਮਿ੍ਤਸਰ, 21 ਜਨਵਰੀ
ਜੀ 20 ਦੀ ਮਹਿਮਾਨ ਨਵਾਜ਼ੀ ਲਈ ਸ਼ਹਿਰ ਵਿੱਚ ਚੱਲ ਰਹੇ ਵੱਖ ਵੱਖ ਕੰਮਾਂ ਦੀ ਸਮੀਖਿਆ ਕਰਦੇ ਸਥਾਨਕ ਸਰਕਾਰਾਂ ਮੰਤਰੀ ਸ ਇੰਦਰਬੀਰ ਸਿੰਘ ਨਿੱਜਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਫਰਵਰੀ ਮਹੀਨੇ ਦੇ ਅੰਤ ਤੱਕ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਦੋ ਵੀ ਕੰਮ ਹੋ ਰਹੇ ਹਨ, ਉਨ੍ਹਾਂ ਦੀ ਗੁਣਵੱਤਾ ਦਾ ਧਿਆਨ ਜਰੂਰ ਰੱਖਿਆ ਜਾਵੇ ਕਿਉਂਕਿ ਇਹ ਕੰਮ ਮਹਿਮਾਨ ਨਿਵਾਜੀ ਦੇ ਨਾਲ ਨਾਲ ਸਾਡੇ ਲੋਕਾਂ ਦੀਆਂ ਜ਼ਰੂਰਤਾਂ ਦੀ ਪੂਰਤੀ ਵੀ ਕਰਨਗੇ। ਉਨ੍ਹਾਂ ਸ਼ਹਿਰ ਦੇ ਉਹ ਸਥਾਨ ਜੋ ਕਿ ਸੜਕਾਂ ਦੇ ਨਾਲ ਜਾਂ ਚੌਕਾਂ ਤੇ ਐਲੀਵੇਟਿਡ ਰੋਡ ਦੇ ਹੇਠਾਂ ਹਨ, ਨੂੰ ਸੁੰਦਰ ਬਨਾਉਣ ਲਈ ਉਨ੍ਹਾਂ ਉਤੇ ਪੰਜਾਬੀ ਸਭਿਆਚਾਰ ਦੀ ਪੇਸ਼ਕਾਰੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜਨਤਕ ਸਥਾਨਾਂ ਉਤੇ ਜੋ ਵੀ ਲਿਖਿਆ ਜਾਣਾ ਹੈ, ਉਸ ਵਿੱਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਗਈ ਪਹਿਲ ਤਹਿਤ ਗੁਰਮੁਖੀ ਨੂੰ ਤਰਜੀਹ ਦਿੱਤੀ ਜਾਵੇ।
 ਉਨ੍ਹਾਂ ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ ਵੱਲੋਂ ਸ਼ਹਿਰ ਦੀ ਸੁੰਦਰਤਾ ਲਈ ਤਿਆਰ ਕਰਵਾਈਆਂ ਕਲਾਕਿਰਤਾਂ ਨੂੰ ਵੀ ਵੇਖਿਆ
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਪੁਲਸ ਕਮਿਸ਼ਨਰ ਸ਼੍ਰੀ ਜਸਕਰਨ ਸਿੰਘ, ਐਸ ਡੀ ਐਮ ਸ਼੍ਰੀ ਹਰਪ੍ਰੀਤ ਸਿੰਘ, ਐੱਸ ਡੀ ਐਮ ਮੰਨਕੰਵਲ ਸਿੰਘ, ਐੱਸ ਡੀ ਐਮ ਬਾਬਾ ਬਕਾਲਾ ਸ਼ੀਮਤੀ ਅਲਕਾ ਕਾਲੀਆ, ਡੀ ਸੀ ਪੀ ਪਰਮਿੰਦਰ ਸਿੰਘ ਭੰਡਾਲ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
 

About Gursharan Singh Sandhu

Check Also

ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ ਭਾਰਤ ਦੇ ਨਾਲ ਦੀਵਾਲੀ” ਪ੍ਰੋਗਰਾਮ

Amritsar Crime Latest News National Politics Punjab Uncategorized World ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ …