ਪੰਜਾਬ ’ਚ ‘ਲਾਅ ਐਂਡ ਆਰਡਰ’ ਦੀਆਂ ਸ਼ਰੇਆਮ ਧੱਜੀਆ ਉਡ ਰਹੀਆਂ ਹਨ: ਜਸਵਿੰਦਰ ਕੌਰ ਸੋਹਲ
ਮਾਨ ਸਰਕਾਰ ਕਾਨੂੰਨ ਵਿਵਸਥਾ ਨੂੰ ਸੰਭਾਲਣ ਤੋਂ ਅਸਮਰੱਥ : ਜਸਵਿੰਦਰ ਕੌਰ ਸੋਹਲ
ਪੰਜਾਬ ਵਿੱਚ ਇਸ ਸਮੇਂ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਦਿਖਾਈ ਦੇ ਰਹੀ ਹੈ ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ ਚੌਵੀ ਘੰਟਿਆਂ ਦੇ ਵਿੱਚ ਚਾਰ ਕਤਲ ਦੀਆਂ ਵਾਰਦਾਤਾਂ ਸਾਹਮਣੇ ਆਈਆਂ ਹਨ ਜਿਸ ਨੇ ਸਰਕਾਰ ਤੇ ਪ੍ਰਸ਼ਾਸਨ ਦੇ ਉੱਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਹਨ ਦੂਜੇ ਪਾਸੇ ਰਾਜਨੀਤਕ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਤੇ ਸਵਾਲ ਚੁੱਕਣੇ ਵੀ ਸ਼ੁਰੂ ਕਰ ਦਿੱਤੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਹਾਲ ਗੇਟ ਤਕ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਕੌਰ ਸੋਹਲ ਨੇ ਕਿਹਾ ਕਿ ਭਗੰਵਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਅਤੇ ਪੰਜਾਬ ’ਚ ਸ਼ਰੇਆਮ ‘ਲਾਅ ਐਂਡ ਆਰਡਰ’ ਦੀਆਂ ਧੱਜੀਆਂ ਉਡ ਰਹੀਆਂ ਹਨ।
ਸੋਹਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਮਾਨ ਸਰਕਾਰ ਕਾਨੂੰਨ ਵਿਵਸਥਾ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਅਣਜਾਣ, ਅਸਮਰੱਥ ਅਤੇ ਅਯੋਗ ਹੈ।। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਹਿੱਤਾਂ ਦੇ ਫੈਸਲੇ ਖੁਦ ਲੈਣ ਨਾ ਕਿ ਦਿੱਲੀ ਦੇ ਆਪ ਸੁਪਰੀਪੋ ਅਰਵਿੰਦ ਕੇਜਰੀਵਾਲ ਦੇ ਹੱਥ ਪੰਜਾਬ ਦੀ ਵਾਗਡੋਰ ਦੇਣ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਇਹ ਕਤਲ, ਗੋਲਬਾਰੀ ਅਤੇ ਨਸ਼ੇ ਦੀ ਓਵਰਡੋਜ਼ ਨਾਲ ਹੋਈਆਂ ਮੌਤਾਂ ’ਤੇ ਉਨ੍ਹਾਂ ਦਾ ਬਦਲਾਅ ਹੈ?ਉਨ੍ਹਾਂ ਕਿਹਾ ਕਿ ਪੰਜਾਬ ਦੀ ਦੁਰਗਤੀ ਹੋਣ ਵਿਚ ਹਾਲੇ ਵੀ ਕੋਈ ਕਸਰ ਰਹਿ ਗਈ ਹੈ।
ਜਸਵਿੰਦਰ ਕੌਰ ਸੋਹਲ ਨੇ ਭਗਵੰਤ ਮਾਨ ਨੂੰ ਕਿਹਾ ਕਿ ਸਮਾਂ ਮੰਗ ਕਰਦਾ ਹੈ ਕਿ ਤੁਸੀਂ ਨਿਰਣਾਇਕ ਕਾਰਜਸ਼ੈਲੀ ਅਪਣਾਓ, ਕਿਉਂਕਿ ਪੰਜਾਬ ਪੂਰੀ ਤਰ੍ਹਾਂ ਅਰਾਜਕਤਾ ਵਿੱਚ ਜਕੜਿਆ ਜਾ ਚੁੱਕਿਆ ਹੈ।
ਬਾਈਟ : ਜਸਵਿੰਦਰ ਕੌਰ ਸੋਹਲ (ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ )
ਜਸਕਰਨ ਸਿੰਘ ਅੰਮ੍ਰਿਤਸਰ