ਪੰਜਾਬ ਦੀ ਆਬਕਾਰੀ ਨੀਤੀ ਵਿਚ ਵੀ ਉਹੀ ਐਕਟਰ ਤੇ ਡਾਇਰੈਕਟਰ ਹਨ ਜੋ ਦਿੱਲੀ ਦੇ ਮਾਮਲੇ ਵਿਚ ਸਨ: ਬਿਕਰਮ ਸਿੰਘ ਮਜੀਠੀਆਗੁਰਸ਼ਰਨ ਸਿੰਘ ਸੰਧੂ ਚੰਡੀਗੜ੍ਹ, 27 ਫਰਵਰੀਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਦਿੱਲੀ ਆਬਕਾਰੀ ਘੁਟਾਲੇ ਦੀ ਸੀ ਬੀ ਆਈ ਵੱਲੋਂ ਕੀਤੀ ਜਾ ਰਹੀ ਜਾਂਚ ਪੰਜਾਬ ਤੱਕ ਵਧਾਈ ਜਾਵੇ ਅਤੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹੀ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦੇ ਘਾੜੇ ਹਨ ਜਿਸ ਕਾਰਨ ਸੂਬੇ ਦੇ ਸਰਕਾਰੀ ਖ਼ਜ਼ਾਨੇ ਨੂੰ ਸੈਂਕੜੇ ਕਰੋੜਾਂ ਰੁਪਏ ਦਾ ਘਾਟਾ ਪਿਆ ਹੈ।ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਵਿਚ ਵੀ ਉਹੀ ਬੰਦੇ ਐਕਟਰ ਅਤੇ ਡਾਇਰੈਕਟਰ ਹਨ ਜੋ ਦਿੱਲੀ ਦੇ ਮਾਮਲੇ ਵਿਚ ਹਨ। ਉਹਨਾਂ ਕਿਹਾ ਕਿ ਦਿੱਲੀ ਦੇ ਮਾਮਲੇ ਵਿਚ ਸੀ ਬੀ ਆਈ ਨੂੰ ਉਹਨਾਂ ਸੀਨੀਅਰਅਫਸਰਾਂ ਤੇ ਆਮਆਦਮੀ ਪਾਰਟੀ ਦੇ ਸਿਆਸਤਦਾਨਾਂ ਦੀ ਭੂਮਿਕਾ ਦੀ ਵੀ ਜਾਂਚ ਕਰਨੀ ਚਾਹੀਦੀ ਹੈ ਜਿਹਨਾਂ ਨੇ ਸਰਕਾਰੀ ਖ਼ਜ਼ਾਨੇ ਦੀ ਕੀਮਤ ’ਤੇ ਪ੍ਰਾਈਵੇਟ ਸ਼ਰਾਬ ਕਾਰੋਬਾਰੀਆਂ ਨੂੰ ਵੱਡੇ ਲਾਭ ਪਹੁੰਚਾਏ। ਉਹਨਾਂ ਕਿਹਾ ਕਿ ਮਨੀ ਲਾਂਡਰਿੰਗ ਮਾਮਲੇ ਵਿਚ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਜਾਂਚ ਵੱਖਰੇ ਤੌਰ ’ਤੇ ਹੋਣੀ ਚਾਹੀਦੀ ਹੈ।ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਬਕਾਰੀ ਨੀਤੀ ਵਿਚ ਵੱਡੀ ਪੱਧਰ ’ਤੇ ਭ੍ਰਿਸ਼ਟਾਚਾਰ ਹੋਇਆ ਹੈ। ਉਹਨਾਂ ਕਿਹਾ ਕਿ ਜਿਵੇਂ ਦਿੱਲੀ ਵਿਚ ਹੋਇਆ ਪੰਜਾਬ ਦਾ ਸਾਰਾ ਸ਼ਰਾਬ ਕਾਰੋਬਾਰ ਦੋ ਕੰਪਨੀਆਂ ਨੂੰ ਦੇ ਦਿੱਤਾ ਗਿਆ ਤੇ ਉਹਨਾਂ ਦਾ ਮੁਨਾਫਾ ਦੁੱਗਣਾ ਵਧਾ ਦਿੱਤਾ ਗਿਆ ਜਿਸਦੇ ਬਦਲੇ ਵਿਚ ਲਾਭ ਲਏ ਗਏ। ਉਹਨਾ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਤੇ ਦਿੱਲੀ ਵਿਚ ਆਪ ਹਾਈ ਕਮਾਂਡ ਨੇ ਸੈਂਕੜੇ ਕਰੋੜ ਰੁਪਏ ਦਾ ਲਾਭ ਲਿਆ ਹੈ। ਉਹਨਾਂ ਕਿਹਾ ਕਿ ਇਹ ਸ਼ਰਾਬ ਦੇ ਕਾਰੋਬਾਰ ਦੇ ਨਾਲ ਨਾਲ ਰੇਤ ਮਾਫੀਆ ਤੋਂ ਮਿਲਿਆ ਪੈਸਾ ਹੈ ਜੋ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਦੇ ਕੌਮੀ ਚੋਣ ਸੁਫਨਿਆਂ ਨੂੰ ਪੂਰਾ ਕਰਨ ਵਾਸਤੇ ਖਰਚ ਕਰ ਰਹੀਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਜਨਤਕ ਤੌਰ ’ਤੇ ਐਲਾਨ ਕੀਤਾ ਕਿ ਜਿਹੜੀ ਨੀਤੀ ਦਿੱਲੀ ਵਿਚ ਬੰਦ ਕਰਨੀ ਪਈਸੀ, ਉਹ ਪੰਜਾਬ ਵਿਚ ’ਕਮਾਲ’ ਵਿਖਾ ਰਹੀ ਹੈ।ਸਰਦਾਰ ਮਜੀਠੀਆ ਨੇ ਆਪ ਨੂੰ ਆਖਿਆ ਕਿ ਉਹ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦੋਗਲੇ ਮਿਆਰ ਨਾ ਅਪਣਾਵੇ। ਉਹਨਾਂ ਕਿਹਾ ਕਿ ਆਪ ਆਪਣੇ ਆਗੂਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਨੂੰ ’ਚੰਗਾ ਭ੍ਰਿਸ਼ਟਾਚਾਰ’ਅਤੇ ਵਿਰੋਧੀਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਨੂੰ ’ਮਾੜਾ ਭ੍ਰਿਸ਼ਟਾਚਾਰ’ ਮੰਨਦੇ ਹਨ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੀ ਇਸ ਤਰੀਕੇ ਦੇ ਚਰਿੱਤਰ ਸਰਟੀਫਿਕੇਟ ਜਾਰੀ ਕਰਨ ਵਾਸਤੇ ਮਸ਼ਹੂਰ ਹੋਗਏ ਹਨ ਜਿਹਨਾਂ ਨੇ ਸੁਕੇਸ਼ ਜੈਨ ਤੋਂ ਰਿਸ਼ਵਤ ਹਾਸਲ ਕਰਨ ਵਾਲੇ ਸਤੇਂਦਰ ਜੈਨ ਨੂੰ ਜੇਲ੍ਹ ਮੰਤਰੀ ਬਣਾਈ ਰੱਖਿਆ ਹੈ ਤੇ ਹੁਣ ਮਨੀਸ਼ ਸਿਸੋਦੀਆ ਦੀ ਵਾਰੀ ਹੈ। ਉਹਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਜਾਂਚ ਏਜੰਸੀਆਂ ਤੇ ਅਦਾਲਤਾਂ ਨੂੰ ਉਹਨਾਂ ਦਾ ਕੰਮ ਕਿਉਂ ਨਹੀਂ ਕਰਨ ਦਿੰਦੇ ? ਉਹਨਾਂ ਕਿਹਾ ਕਿ ਉਹ ਭ੍ਰਿਸ਼ਟਾਚਾਰ ਨੂੰ ਜਾਇਜ਼ ਠਹਿਰਾਉਣ ਵਾਸਤੇ ਧਰਨੇ ਤੇ ਰੋਸ ਪ੍ਰਦਰਸ਼ਨ ਕਰਵਾ ਕੇ ਨਿਆਂਇਕ ਪ੍ਰਕਿਰਿਆ ਦੇ ਰਾਹ ਵਿਚ ਅੜਿਕੇ ਡਾਹ ਰਹੇ ਹਨ। ਉਹਨਾਂ ਕਿਹਾ ਕਿ ਅਜਿਹਾ ਸਪਸ਼ਟਹੋ ਰਿਹਾ ਹੈ ਕਿ ਸਾਰੀ ਜਾਂਚ ਉਹਨਾਂ ਤੱਕ ਪਹੁੰਚ ਜਾਵੇਗੀ।ਸਾਬਕਾ ਮੰਤਰੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਮਨੀਸ਼ ਸਿਸੋਦੀਆ ਨੂੰ ਸਹੀ ਠਹਿਰਾਉਣ ਲਈ ਪੰਜਾਬ ਛੱਡ ਦਿੱਲੀ ਡੇਰੇ ਲਗਾਉਣ ਦੀ ਵੀ ਨਿਖੇਧੀ ਕੀਤੀ, ਉਹ ਵੀ ਜਦੋਂ ਪੰਜਾਬ ਬਲ ਰਿਹਾ ਹੈ। ਉਹਨਾਂ ਕਿਹਾ ਕਿ ਸਰਹੱਦੀ ਰਾਜ ਵਿਚ ਕਾਨੂੰਨ ਤੇ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਕਾਰਨ ਗੰਭੀਰ ਸੰਕਟ ਖੜ੍ਹਾ ਹੋ ਗਿਆ ਹੈ। ਉਹਨਾਂ ਕਿਹਾ ਕਿ ਜੇਲ੍ਹਾਂ ਵੀ ਹੁਣ ਸੁਰੱਖਿਅਤ ਨਹੀਂ ਰਹੀਆਂ ਤੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੇ ਦੋ ਦੋਸ਼ੀਆਂ ਦਾ ਜੇਲ੍ਹਾਂ ਵਿਚ ਹੀ ਕਤਲ ਹੋ ਗਿਆ ਹੈ।____