ਫੌਜਦਾਰੀ ਕੇਸਾਂ ਵਿੱਚ ਸਮਾਜ ਦੇ ਪਿਛੜੇ ਤਬਕਿਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਏਗੀ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ
ਅਮਰੀਕ ਸਿੰਘ
ਅੰਮ੍ਰਿਤਸਰ 17 ਅਗਸਤ 2023–
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੀ ਲੀਗਲ ਏਡ ਡਿਫੈਸ ਕੌਸਲ ਸਕੀਮ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਦਫ਼ਤਰ ਦਾ ਉਦਘਾਟਨ ਵੀਡੀਓ ਕਾਨਫਰੰਸਿੰਗ ਰਾਂਹੀ ਸ੍ਰੀ ਰਵੀ ਸੰਕਰ ਝਾਅ, ਮਾਣਯੋਗ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ—ਸਹਿਤ—ਪੈਟਰਨ ਇਨ ਚੀਫ਼, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਜੀਆਂ ਵੱਲੋਂ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਮਾਣਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ—ਸਹਿਤ—ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਮਨਜਿੰਦਰ ਸਿੰਘ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹਾਜ਼ਰੀ ਵਿੱਚ ਕੀਤਾ ਗਿਆ।
ਇਸ ਮੌਕੇ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀਆਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੀਗਲ ਏਡ ਡਿਫੈਂਸ ਕੌਂਸਲ ਸਕੀਮ ਦਾ ਮੁੱਖ ਮੰਤਵ ਫੌਜਦਾਰੀ ਕੇਸਾਂ ਵਿੱਚ ਗ੍ਰਿਫਤਾਰੀ ਤੋਂ ਪਹਿਲਾਂ, ਗ੍ਰਿਫਤਾਰੀ ਸਮੇਂ, ਰਿਮਾਂਡ ਸਟੇਜ਼, ਕੇਸ ਟਰਾਇਲ ਅਤੇ ਅਪੀਲਾਂ ਵਿੱਚ ਸਮਾਜ ਦੇ ਪਿਛੜੇ ਤਬਕਿਆਂ ਨੂੰ ਪੇਸ਼ੇਵਰ ਤਰੀਕੇ ਨਾਲ ਪੈਰਵੀ ਕਰਨ ਲਈ ਮੁਫਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਇਹ ਸਹੂਲਤ ਮੁਹੱਈਆ ਕਰਵਾਉਣ ਲਈ ਇੱਕ ਚੀਫ ਡਿਫੈਂਸ ਕੌਂਸਲ, ਚਾਰ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਅਤੇ ਚਾਰ ਸਹਾਇਕ ਲੀਗਲ ਏਡ ਕੌਂਸਲ (ਵਕੀਲਾਂ) ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਆਮ ਜਨਤਾ ਨੂੰ ਇਸ ਦਫ਼ਤਰ ਰਾਂਹੀ ਦਿੱਤੀ ਜਾ ਰਹੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਉੱਤੇ ਸ੍ਰੀ ਰਸ਼ਪਾਲ ਸਿੰਘ, ਸਿਵਲ ਜੱਜ (ਸਿ.ਡੀ.)/ਸੀ.ਜੇ.ਐੱਮ.—ਸਹਿਤ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਅਤੇ ਨਵੇ ਨਿਯੁਕਤ ਹੋਏ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਵਕੀਲ ਸਹਿਬਾਨ ਮੌਜੂਦ ਸਨ। ਇਸ ਦੌਰਾਨ ਜਿਲ੍ਹਾ ਅਤੇ ਸੇਸ਼ਨਜ ਜੱਜ ਸਾਹਿਬ ਵੱਲੋਂ ਇਹ ਵੀ ਦੱਸਿਆ ਗਿਆ ਕੀ ਇਸ ਸਕੀਮ ਦੇ ਆਉਣ ਨਾਲ ਅਦਾਲਤਾਂ ਦੇ ਕੰਮ ਵਿੱਚ ਵੀ ਤੇਜੀ ਆਵੇਗੀ ਅਤੇ ਲੋਕਾਂ ਨੂੰ ਜਲਦ ਇੰਨਸਾਫ ਮਿਲੇਗਾ।