ਬੋਰਡ ਦੇ ਸਬੰਧ ਵਿੱਚ ਟ੍ਰੇਨਿੰਗ ਪ੍ਰੋਗਰਾਮ ਕਰਵਾਇਆਅੱਜ 81000 ਵਿਦਿਆਰਥੀਆਂ ਨੇ ਵੱਖ-ਵੱਖ ਸਕੂਲਾਂ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰਾਂ ਵਿੱਚ ਹਿੱਸਾ ਲਿਆਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 11 ਨਵੰਬਰ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਲਾਈ ਜਾ ਰਹੀ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਸ੍ਰੀ ਅਜੀਤ ਪਾਲ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਅਤੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਜੁਵੇਨਾਇਲ ਜਸਟਿਸ ਬੋਰਡ ਦੇ ਸਬੰਧ ਵਿੱਚ ਪੁਲਿਸ ਅਫਸਰਾਂ ਨਾਲ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਤੇ ਬਟਾਲਾ ਦੇ ਪੁਲਿਸ ਅਫਸਰਾਂ ਨੇ ਹਿੱਸਾ ਲਿਆ।ਇਸ ਤੋਂ ਇਲਾਵਾ ਅੱਜ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਗੁਰਦਾਸਪੁਰ ਦੁਆਰਾ 443 ਸਕੂਲਾਂ ਵਿੱਚ ਸੈਮੀਨਾਰ ਕਰਵਾਏ ਗਏ ਅਤੇ 81000 ਬੱਚਿਆਂ ਦੁਆਰਾ ਇਹ ਸੈਮੀਨਾਰ ਅਟੈਂਡ ਕੀਤੇ ਗਏ। ਇਹਨਾਂ ਸੈਮੀਨਾਰਾਂ ਵਿੱਚ ਬੱਚਿਆਂ ਨੂੰ ਉਹਨਾਂ ਦੇ ਮੌਲਿਕ ਕਰਤੱਵਾਂ, ਮੌਲਿਕ ਹੱਕਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ।ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਮਕਸਦ ਜ਼ਿਲ੍ਹੇ ਦੇ ਹਰ ਵਰਗ ਦੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣਾ ਹੈ ਅਤੇ ਇਹ ਵੀ ਦੱਸਣਾ ਹੈ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਕੌਣ ਹਨ। ਇਸ ਜਾਗਰੂਕਤਾ ਮੁਹਿੰਮ ਰਾਹੀਂ ਲੋਕਾਂ ਨੂੰ ਇਹ ਦੱਸਣਾ ਹੈ ਕਿ ਉਹ ਕਿਸ ਤਰ੍ਹਾਂ ਆਪਣੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦੇ ਹਨ ਅਤੇ ਦਫ਼ਤਰ ਵਿੱਚ ਆ ਕੇ ਉਹ ਫਰੰਟ ਆਫਿਸ ਵਿੱਚ ਮੁਫਤ ਵਿੱਚ ਕਾਨੂੰਨੀ ਸਲਾਹ ਲੈ ਸਕਦੇ ਹਨ ਅਤੇ ਅਦਾਲਤਾਂ ਵਿੱਚ ਆਪਣਾ ਕੇਸ ਦਾਇਰ ਕਰਨ ਲਈ ਮੁਫ਼ਤ ਵਕੀਲ ਵੀ ਲੈ ਸਕਦੇ ਹਨ। --