fbpx
Breaking News

ਭਗਵੰਤ ਮਾਨ ਦੱਸਣ ਕਿ ਹਰਿਆਣਾ ਨੂੰ ਐਸ ਵਾਈ ਐਲ ਦੇ ਪਾਣੀ ਦੇਣ ਬਾਰੇ ਆਪ ਵੱਲੋਂ ਦਿੱਤੀ ਗਰੰਟੀ ਲਈ ਉਹ ਪ੍ਰਚਾਰ ਕਿਉਂ ਕਰ ਰਹੇ ਹਨ : ਅਕਾਲੀ ਦਲ

ਅਮਰੀਕ  ਸਿੰਘ 

ਚੰਡੀਗੜ੍ਹ, 8 ਸਤੰਬਰ :

 ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਉਹ ਦੱਸਣ ਕਿ ਉਹ ਆਮ ਆਦਮੀ ਪਾਰਟੀ ਹਰਿਆਣਾ ਦੇ ਇੰਚਾਰਜ ਤੇ ਐਮ ਪੀ ਸ੍ਰੀ ਸੁਸ਼ੀਲ ਗੁਪਤਾ ਵੱਲੋਂ ਐਸ ਵਾਈ ਐਲ ਨਹਿਰ ਦੇ ਪਾਣੀ  ਲੈ ਕੇ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਵਾਸਤ ਆਪ ਕਿਉਂ ਪ੍ਰਚਾਰ ਕਰ ਰਹੇ ਹਨ ਜਦੋਂ ਕਿ ਸ੍ਰੀ ਗੁਪਤਾ ਨੇ ਕਿਹਾ ਹੈ ਕਿ ਜਿਸ ਦਿਨ ਹਰਿਆਣਾ ਵਿਚ ਆਪ ਸਰਕਾਰ ਬਣ ਗਈ ਤਾਂ ਸੂਬੇ ਵਾਸਤੇ ਐਸ ਵਾਈ ਐਲ ਰਾਹੀਂ ਪਾਣੀ ਆਉਣਾ ਸ਼ੁਰੂ ਹੋ ਜਾਵੇਗਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਿਸ ਤਰੀਕੇ ਸ੍ਰੀ ਭਗਵੰਤ ਮਾਨ ਸ੍ਰੀ ਸੁਸ਼ੀਲ ਗੁਪਤਾ ਦੇ ਨਾਲ ਮਿਲ ਕੇ ਆਦਮਪੁਰ ਵਿਚ ਪ੍ਰਚਾਰ ਕਰ ਰਹੇ ਸਨ, ਉਸ ਤੋਂ ਸਪਸ਼ਟ ਸੀ ਕਿ ਉਹ ਆਪ ਦੇ ਐਮ ਪੀ ਵੱਲੋਂ ਦਿੱਤੀ ਗਰੰਟੀ ਨਾਲ ਪੂਰੀ ਤਰ੍ਹਾਂ ਸਹਿਮਤ ਹਨ। ਉਹਨਾਂ ਕਿਹਾ ਕਿ ਇਹ ਵੀ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਜਾਣ ਬੁੱਝ ਕੇ ਹਰਿਆਣਾ ਵਿਚ ਵਿਖਾਇਆ ਜਾ ਰਿਹਾ ਹੈ ਤਾਂ ਜੋ ਇਹ ਸਪਸ਼ਟ ਸੰਕੇਤ ਮਿਲ ਸਕਣ ਕਿ ਉਹ ਹਰਿਆਣਾ ਦੇ ਲੋਕਾਂ ਨੂੰ ਆਪ ਵੱਲੋਂ ਦਿੱਤੀ ਗਰੰਟੀ ਦੇ ਨਾਲ ਖੜ੍ਹੇ ਹੋਣਗੇ।

ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਹ ਕਾਵਰਾਈ ਪੰਜਾਬੀਆਂ ਨਾਲ ਧਰੋਹ ਕਮਾਉਣ ਵਰਗੀ ਹੈ ਜਦੋਂ ਕਿ ਪੰਜਾਬੀਆਂ ਨੇ ਉਹਨਾਂ ਨੂੰ ਵੱਡਾ ਬਹੁਮਤ ਦਿੱਤਾ ਹੈ ਤੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਅਜਿਹੀਆਂ ਪੰਜਾਬ ਵਿਰੋਧੀ ਗਤੀਵਿਧੀਆਂ ਲਈ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣ। ਉਹਨਾਂ ਕਿਹਾ ਕਿ ਪਹਿਲਾਂ ਜਦੋਂ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਹਰਿਆਣਾ ਨੂੰ ਵੀ ਐਸ ਵਾਈ ਐਲ ਰਾਹੀਂ ਪਾਣੀ ਮਿਲਣਾ ਚਾਹੀਦਾ ਹੈ ਤਾਂ ਉਦੋਂ ਸ੍ਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਹਰਿਆਣਾ ਨਾਲ ਮੀਟਿੰਗਾਂ ਕਰਨਗੇ। ਉਹਨਾਂ ਕਿਹਾ ਕਿ ਹੁਣ ਉਹ ਆਪ ਦੇ ਉਸ ਐਮ ਪੀ ਨਾਲ ਸਰਗਰਮੀ ਨਾਲ ਪ੍ਰਚਾਰ ਕਰ ਰਹੇ ਹਨ ਜਿਸਨੇ 19 ਅਪ੍ਰੈਲ ਨੂੰ ਹਰਿਆਣਾ ਦੇ ਲੋਕਾਂ ਨੂੰ ਇਸ ਸਬੰਧ ਵਿਚ ਗਰੰਟੀ ਦਿੱਤੀ ਸੀ। ਉਹਨਾਂ ਕਿਹਾ ਕਿ  ਪੰਜਾਬੀ ਕਦੇ ਵੀ ਸ੍ਰੀ ਭਗਵੰਤ ਮਾਨ ਨੂੰ ਇਸ ਗੱਦਾਰੀ ਲਈ ਮੁਆਫ ਨਹੀਂ ਕਰਨਗੇ।

ਡਾ. ਚੀਮਾ ਨੇ ਜ਼ੋਰ ਦੇ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਸਟੈਂਡ ਮੁੜ ਦੁਹਰਾਇਆ ਕਿ ਅਕਾਲੀ ਦਲ ਕਦੇ ਵੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਨੂੰ ਦੇਣ ਦੀ ਰਚੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਇਸ ਸਾਜ਼ਿਸ਼ ਨੁੰ ਅਸਫਲ ਬਣਾਉਣ ਵਾਸਤੇ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਾਂ।

About Gursharan Singh Sandhu

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *

Translate »