ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬਾ ਕਮਲਦੀਪ ਕੌਰ ਰਾਜੋਆਣਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਸੰਗਰੂਰ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ
ਸਿਮਰਜੀਤ ਸਿੰਘ ਮਾਨ ਨੂੰ ਕਰਦੀ ਹਾਂ ਅਪੀਲ ਕਿ ਸੰਗਰੂਰ ਜ਼ਿਮਨੀ ਚੋਣਾਂ ਵਿਚ ਦੇਣ ਮੇਰਾ ਸਾਥ – ਕਮਲਦੀਪ ਕੌਰ ਰਾਜੋਆਣਾ
ਐਂਕਰ : ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੀਆਂ ਸਰਗਰਮੀਆਂ ਦਿਨੋਂ-ਦਿਨ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਨਿਸ਼ਾਨ ਹੇਠ ਸਾਂਝੇ ਪੰਥਕ ਉਮੀਦਵਾਰ ਦੇ ਤੌਰ ਤੇ ਚੋਣ ਲੜਨ ਦਾ ਐਲਾਨ ਕੀਤਾ ਜਿਸ ਤੋਂ ਬਾਅਦ ਅਕਾਲੀ ਦਲ ਵੱਲੋਂ ਵੀ ਉਨ੍ਹਾਂ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਅਤੇ ਅੱਜ ਬੀਬੀ ਕਮਲਦੀਪ ਕੌਰ ਰਾਜੋਆਣਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਅਤੇ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਨਤਮਸਤਕ ਹੋ ਕੇ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਤੇ ਮੈਂਬਰਾਂ ਵੱਲੋਂ ਇੰਫਾਰਮੇਸ਼ਨ ਦਫ਼ਤਰ ਦੇ ਵਿਚ ਬੀਬੀ ਕਮਲਦੀਪ ਕੌਰ ਅਤੇ ਉਨ੍ਹਾਂ ਦੇ ਨਾਲ ਆਏ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਅਤੇ ਫਿਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੂਨ 1984 ਦੇ ਵਿਚ ਉਸ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਹਜ਼ਾਰਾਂ ਹੀ ਨਿਰਦੋਸ਼ ਸਿੱਖਾਂ ਦਾ ਕਤਲ ਕੀਤਾ ਗਿਆ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਸੁਬੇਗ ਸਿੰਘ ਅਮਰੀਕ ਸਿੰਘ ਹੋਰ ਅਨੇਕਾਂ ਹੀ ਸਿੰਘਾਂ ਨੂੰ ਸ਼ਹੀਦ ਕੀਤਾ ਗਿਆ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਟੈਂਕਾਂ ਤੋਪਾਂ ਨਾਲ ਹਮਲਾ ਕੀਤਾ ਗਿਆ ਅਜਿਹੇ ਪਵਿੱਤਰ ਅਸਥਾਨ ਦਾ ਬਦਲਾ ਲੈਣ ਲਈ ਕੌਮ ਦੇ ਸਿੰਘ ਜਦੋਂ ਉੱਠੇ ਤਾਂ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਉਨ੍ਹਾਂ ਕਿਹਾ ਕਿ ਮੇਰੇ ਪਰਿਵਾਰ ਮੈਂਬਰ ਵੀ ਸ਼ਹੀਦ ਹੋਏ ਅਤੇ ਮੇਰੇ ਭਰਾ ਭਾਈ ਬਲਵੰਤ ਸਿੰਘ ਰਾਜੋਆਣਾ ਵੀ ਅੱਜ ਜੇਲ੍ਹ ਵਿਚ ਫਾਂਸੀ ਦੇ ਤਖ਼ਤੇ ਦੇ ਕੋਲ ਹਨ ਅਤੇ ਇਨ੍ਹਾਂ ਸਾਰੇ ਬੰਦੀ ਸਿੰਘਾਂ ਨੂੰ ਇਨਸਾਫ ਦਿਵਾਉਣ ਲਈ ਅੱਜ ਮੈਂ ਚੋਣ ਮੈਦਾਨ ਵਿਚ ਉਤਰੀ ਹੈ ਬੀਬੀ ਕਮਲਦੀਪ ਕੌਰ ਰਾਜੋਆਣਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਮੈਂ ਇੱਥੇ ਕਿਸੇ ਵੀ ਤਰੀਕੇ ਦੀ ਕੋਈ ਰਾਜਨੀਤੀ ਕਰਨ ਨਹੀਂ ਆਏ ਮੈਂ ਸਿਰਫ਼ ਤੇ ਸਿਰਫ਼ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਚੋਣ ਮੈਦਾਨ ਵਿੱਚ ਉੱਤਰੀ ਹਾਂ ਉਨ੍ਹਾਂ ਕਿਹਾ ਕਿ ਜਦੋਂ ਮੈਂ ਸੰਬੰਧੀ ਭਾਈ ਰਾਜੋਆਣਾ ਜਿਨ੍ਹਾਂ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਚੋਣ ਮੈਦਾਨ ਵਿੱਚ ਉਤਰਨ ਲਈ ਹਾਮੀ ਭਰੀ ਤਾਂ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਨਿਸ਼ਾਨ ਹੇਠ ਸਮੁੱਚੇ ਖਾਲਸਾ ਪੰਥ ਵੱਲੋਂ ਸੰਗਰੂਰ ਜ਼ਿਮਨੀ ਚੋਣ ਲੜਨ ਜਾ ਰਹੀਆਂ ਤੇ ਅਸੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਹਨ ਤਾਂ ਜੋ ਕਿ ਖ਼ਾਲਸਾ ਪੰਥ ਅਤੇ ਵਾਹਿਗੁਰੂ ਸਫ਼ਲਤਾ ਬਖ਼ਸ਼ੇ
ਇਸ ਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੋ ਸਰਦਾਰ ਸਿਮਰਨਜੀਤ ਸਿੰਘ ਮਾਨ ਬਹੁਤ ਹੀ ਸੀਨੀਅਰ ਆਗੂ ਹਨ ਅਤੇ ਮੈਂ ਆਪ ਸਭ ਦੇ ਜ਼ਰੀਏ ਉਨ੍ਹਾਂ ਨੂੰ ਅਪੀਲ ਕਰਦੀ ਹਾਂ ਕਿ ਸਿਮਰਜੀਤ ਸਿੰਘ ਮਾਨ ਵੀ ਉਨ੍ਹਾਂ ਦੇ ਹੱਕ ਚ ਆਉਣ ਅਤੇ ਉਨ੍ਹਾਂ ਨੂੰ ਸੰਗਰੂਰ ਜ਼ਿਮਨੀ ਚੋਣਾਂ ਜਿੱਤ ਦਿਵਾਉਣ ਤਾਂ ਜੋ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ ਜਾ ਸਕੇ ਇਸਦੇ ਨਾਲ ਹੀ ਬੋਲਦੇ ਉਨ੍ਹਾਂ ਕਿਹਾ ਕਿ ਸਿਮਰਜੀਤ ਸਿੰਘ ਮਾਨ ਨੇ ਪਹਿਲਾਂ ਵੀ ਦੋ ਵਾਰ ਚੋਣਾਂ ਜਿੱਤੀਆਂ ਹਨ ਅਤੇ ਇਸ ਵਾਰ ਫੈਸਲਾ ਦਿੱਤਾ ਗਿਆ ਸੀ ਕਿ ਸੰਗਰੂਰ ਜ਼ਿਮਨੀ ਚੋਣ ਚ ਕਿਸੇ ਬੰਦੀ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਹੀ ਚੋਣ ਮੈਦਾਨ ਵਿਚ ਉਤਾਰਿਆ ਜਾਵੇ ਜਿਸ ਦੇ ਚਲਦਿਆਂ ਸਿਖ ਪੰਥ ਨੇ ਚੋਣ ਮੈਦਾਨ ਵਿੱਚ ਉਨ੍ਹਾਂ ਨੂੰ ਉਤਾਰਿਆ ਹੈ
ਬਾਈਟ : ਬੀਬੀ ਕਮਲਦੀਪ ਕੌਰ ਰਾਜੋਆਣਾ (ਸੰਗਰੂਰ ਜ਼ਿਮਨੀ ਚੋਣ ਅਕਾਲੀ ਦਲ ਉਮੀਦਵਾਰ)
ਦੂਜੇ ਪਾਸੇ ਬੀਬੀ ਕਮਲਦੀਪ ਕੌਰ ਰਾਜੋਆਣਾ ਦੇ ਨਾਲ ਆਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਇਸ ਸਮੇਂ ਦੀ ਅਹਿਮ ਮੰਗ ਬੰਦੀ ਸਿੰਘਾਂ ਨੂੰ ਜੇਲ੍ਹ ਚੋਂ ਰਿਹਾਅ ਕਰਵਾਉਣਾ ਹੈ ਅਤੇ ਉਸ ਦੇ ਲਈ ਸ਼੍ਰੋਮਣੀ ਅਕਾਲੀ ਦਲ ਲੜਾਈ ਲੜ ਰਿਹਾ ਹੈ ਜ਼ਿਕਰਯੋਗ ਹੈ ਕਿ ਬੀਬੀ ਕਮਲਦੀਪ ਕੌਰ ਰਾਜੋਆਣਾ ਪੰਥ ਵੱਲੋਂ ਲੜਾਈ ਲੜਨਗੇ ਅਤੇ ਆਸ ਕਰਦੇ ਹਾਂ ਕਿ ਇਸ ਵਾਰ ਲੋਕ ਜਿਤਾ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸਾਡਾ ਸਾਥ ਜ਼ਰੂਰ ਦੇਣਗੇ ਇਸ ਦੇ ਨਾਲ ਹੀ ਬੋਲਦੇ ਉਨ੍ਹਾਂ ਨੇ ਕਿਹਾ ਕਿ ਅਗਰ ਇਸ ਵਾਰ ਸੰਗਰੂਰ ਜ਼ਿਮਨੀ ਚੋਣਾਂ ਚੋਂ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ ਹਾਰ ਮਿਲਦੀ ਹੈ ਤਾਂ ਇਸ ਤੋਂ ਸਾਫ ਜ਼ਾਹਿਰ ਹੋ ਸਕਦਾ ਹੈ ਕਿ ਬੰਦੀ ਸਿੰਘਾਂ ਨੂੰ ਬਾਹਰ ਲੈਣਾ ਬਹੁਤ ਹੀ ਮੁਸ਼ਕਲ ਹੈ ਇਸ ਨਾਲ ਹੀ ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਉਨ੍ਹਾਂ ਦੀ ਪਹਿਲਾਂ ਮੀਟਿੰਗ ਹੋਈ ਸੀ ਉਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਕਮਲਦੀਪ ਕੌਰ ਰਾਜੋਆਣਾ ਜੀ ਨਾਲ ਤੁਸੀਂ ਸਲਾਹ ਕਰੋ ਅਤੇ ਮੈਂ ਵੀ ਆਪਣੀ ਪਾਰਟੀ ਨਾਲ ਸਲਾਹ ਕਰਾਂਗਾ ਲੇਕਿਨ ਹੁਣ ਸਿਮਰਜੀਤ ਸਿੰਘ ਮਾਨ ਖੁਦ ਨਾਮਜ਼ਦਗੀ ਦੇ ਕਾਗਜ਼ ਭਰ ਆਏ ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੀ ਸੀਟ ਛੱਡ ਕੇ ਕਮਲਦੀਪ ਕੌਰ ਰਾਜੋਆਣਾ ਦਾ ਸਾਥ ਦੇਣ ਤਾਂ ਜੋ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਦੀ ਇੱਕਜੁਟਤਾ ਨਾਲ ਲੜਾਈ ਲੜੀ ਜਾ ਸਕੇ
ਬਾਈਟ : ਵਿਰਸਾ ਸਿੰਘ ਵਲਟੋਹਾ ( ਸ਼੍ਰੋਮਣੀ ਅਕਾਲੀ ਦਲ ਸੀਨੀਅਰ ਨੇਤਾ )
ਜਸਕਰਨ ਸਿੰਘ ਅੰਮ੍ਰਿਤਸਰ