Breaking News

ਭਾਰਤੀ ਫ਼ੌਜ ਵਿੱਚ ਭਰਤੀ ਲਈ ਪੂਰੀ ਪ੍ਰਕਿਰਿਆ ਵਿੱਚ ਇਸ ਸਾਲ ਤੋਂ ਬਦਲਾਅ – ਕਰਨਲ ਚੇਤਨ ਪਾਂਡੇ

ਭਾਰਤੀ ਫ਼ੌਜ ਵਿੱਚ ਭਰਤੀ ਲਈ ਪੂਰੀ ਪ੍ਰਕਿਰਿਆ ਵਿੱਚ ਇਸ ਸਾਲ ਤੋਂ ਬਦਲਾਅ – ਕਰਨਲ ਚੇਤਨ ਪਾਂਡੇ

ਗੁਰਸ਼ਰਨ ਸਿੰਘ ਸੰਧੂ 
ਅੰਮ੍ਰਿਤਸਰ 23 ਫਰਵਰੀ 
ਭਾਰਤੀ ਫੋਜ ਵਿਚ ਇਸ ਸਾਲ ਤੋ ਭਰਤੀ ਦੀ ਪ੍ਰਕਿਰਿਆ ਵਿਚ ਬਦਲਾਅ ਕੀਤਾ ਗਿਆ ਹੈ ਅਤੇ ਇਸ ਸਾਲ ਤੋ  ਫੋਜ ਵਿਚ ਭਰਤੀ ਹੋਣ ਵਾਲੇ ਨੋਜਵਾਨਾਂ ਦੀ ਆਨਲਾਈਨ ਸੰਯੁਕਤ ਪ੍ਰਵੇਸ਼ ਲਿਖਤੀ ਪ੍ਰੀਖਿਆ ਪਹਿਲਾਂ ਲਈ ਜਾਵੇਗੀ ਅਤੇ ਬਾਅਦ ਵਿਚ  ਸਾਰੇ ਸਫਲ ਉਮੀਦਵਾਰਾਂ ਦੀ ਸਰੀਰਕ ਭਰਤੀ ਰੈਲੀ ਪਹਿਲਾਂ ਵਾਂਗ ਹੀ ਹੋਵੇਗੀ। ਰੈਲੀ ਦੇ ਸਥਾਨ ਅਤੇ ਮਿਤੀ ਦੇ ਵੇਰਵਿਆਂ ਦਾ ਐਲਾਨ ਵੱਖਰੇ ਤੌਰ ’ਤੇ ਕੀਤਾ ਜਾਵੇਗਾ। ਜਿਸ ਲਈ ਦੇਸ਼ ਭਰ ਵਿਚ 176 ਕੇਦਰ ਸਥਾਪਤ ਕੀਤੇ ਗਏ ਹਨ ਅਤੇ ਹਰੇਕ ਨੋਜਵਾਨ ਪ੍ਰੀਖਿਆ ਦੇਣ ਲਈ ਤਿਨ ਕੇਦਰਾਂ ਦੀ ਚੋਣ ਕਰ ਸਕਦਾ ਹੈ।
ਇਸ ਸਬੰਧੀ ਅੱਜ ਜ਼ਿਲਾ੍ਹ ਪ੍ਰਬੰਧਕੀ ਕੰਪਲੈਕਸ ਵਿਖੇ ਭਰਤੀ ਅਫਸਰ ਕਰਨਲ ਚੇਤਨ ਪਾਂਡੇ ਨੇ ਪੈ੍ਰਸ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਦੱਸਿਆ ਕਿ ਆਨਲਾਈਨ ਪ੍ਰੀਖਿਆਵਾਂ 17 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਅਗਨੀਵੀਰ ਫੌਜ ਭਰਤੀ ਲਈ ਆਨਲਾਈਨ ਰਜਿਸਟਰੇਸ਼ਨ 16 ਫਰਵਰੀ ਤੋਂ ਸ਼ੁਰੂ ਹੋ ਕੇ 15 ਮਾਰਚ 2023 ਤੱਕ ਚੱਲੇਗੀ। ਅਗਨੀਵੀਰ ਵਜੋਂ ਭਾਰਤੀ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਸਾਰੇ ਇਛੁੱਕ ਉਮੀਦਵਾਰ ਭਾਰਤੀ ਫੌਜ ਦੀ ਅਧਿਕਾਰਤ ਵੈੱਬਸਾਈਟ- www.joinindianarmy.nic.in ਔਨਲਾਈਨ ਅਰਜ਼ੀ ਦੇ ਸਕਦੇ ਹਨ। ਲੋੜੀਂਦੀ ਸਿੱਖਿਆ ਯੋਗਤਾ ਵਾਲੇ 01 ਅਕਤੂਬਰ, 2002 ਤੋਂ 01 ਅਪ੍ਰੈਲ, 2006 (ਦੋਵੇਂ ਮਿਤੀਆਂ ਸਣੇ) ਦਰਮਿਆਨ ਪੈਦਾ ਹੋਏ ਸਾਰੇ ਅਣਵਿਆਹੇ ਯੋਗ ਪੁਰਸ਼/ਮਹਿਲਾ ਉਮੀਦਵਾਰ ਅਗਨੀਵੀਰ (ਜਨਰਲ ਡਿਊਟੀ, ਅਗਨੀਵੀਰ ਟਰੇਡਸਮੈਨ (8ਵੀਂ ਅਤੇ 10ਵੀਂ ਪਾਸ), ਅਗਨੀਵੀਰ ਕਲਰਕ/ਸਟੋਰਕੀਪਰ ਟੈਕਨੀਕਲ, ਅਗਨੀਵੀਰ ਟੈਕਨੀਕਲ (ਸਾਰਿਆਂ ਵਿੱਚ), ਅਗਨੀਵੀਰ ਜਨਰਲ ਡਿਊਟੀ (ਮਹਿਲਾ ਮਿਲਟਰੀ ਪੁਲਿਸ) ਵਰਗਾਂ ਲਈ ਅਰਜ਼ੀ ਦੇ ਸਕਦੇ ਹਨ। ਯੋਗ ਪੁਰਸ਼ ਉਮੀਦਵਾਰਾਂ ਤੋਂ ਸਿਪਾਹੀ ਟੈਕਨੀਕਲ (ਨਰਸਿੰਗ ਅਸਿਸਟੈਂਟ/ਨਰਸਿੰਗ ਅਸਿਸਟੈਂਟ ਵੈਟਰਨਰੀ) ਅਤੇ ਸਿਪਾਹੀ ਫਾਰਮਾ ਸ਼੍ਰੇਣੀਆਂ ਲਈ ਵੀ ਬਿਨੈ ਪੱਤਰ ਮੰਗੇ ਜਾ ਰਹੇ ਹਨ।
                                ਕਰਨਲ ਪਾਂਡੇ ਨੇ ਫੋਜ ਵਿਚ ਭਰਤੀ ਹੋਣ ਵਾਲੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫੋਜ ਵਿਚ ਭਰਤੀ ਹੋਣ ਵਾਲੇ ਨੋਜਵਾਨ ਏਜੰਟਾਂ ਤੋ ਬੱਚ ਕੇ ਰਹਿਣ । ੳੋੁਨ੍ਹਾਂ ਦੱਸਿਆ ਕਿ ਫੋਜ ਵਿਚ ਭਰਤੀ ਹੋਣ ਵਾਲੇ ਨੋਜਵਾਨਾਂ ਨੂੰ ਉਨ੍ਹਾਂ ਦੀ ਰਸਿਟਰਡ ਈ ਮੇਲ ਆਈ.ਡੀ. ਅਤੇ ਰਜਿਸਟਰਡ ਮੋਬਾਇਲ ਤੇ ਐਸ.ਐਮ.ਐਸ. ਰਾਹੀਂ ਅਡਮਿਟ ਕਾਰਡ ਭੇਜੇ ਜਾਂਦੇ ਹਨ।  ਕਰਨਲ ਪਾਂਡੇ ਨੇ ਦੱਸਿਆ ਕਿ ਸੰਯੁਕਤ ਪ੍ਰਵੇਸ਼ ਪ੍ਰੀਖਿਆ ਦੀ ਫੀਸ 500 ਰੁਪਏ ਹੈ ਜਿਸ ਵਿਚੋਂ 250 ਰੁਪਏ ਫੀਸ ਸਰਕਾਰ ਵਲੋਂ ਅਦਾ ਕੀਤੀ ਜਾਂਦੀ ਹੈ ਅਤੇ ਭਰਤੀ ਹੋਣ ਵਾਲੇ ਨੌਜਵਾਨ ਯੂ.ਪੀ.ਆਈ./ਭੀਮ ਜਾਂ ਕ੍ਰੈਡਿਟ ਅਤੇ ਡੈਬਿਟ ਕਾਰਡ ਜਾਂ ਕਿਸੇ ਵੀ ਵੱਡੇ ਬੈਂਕ ਰਾਹੀਂ ਅਦਾ ਕਰ ਸਕਦੇ ਹਨ।
ਪੈੈ੍ਰਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਰਮੀ ਦੀ ਭਰਤੀ ਰੈਲੀ ਲਈ ਜ਼ਿਲਾ੍ਹ ਪ੍ਰਸ਼ਾਸਨ ਵਲੋ ਫੋਜ ਨੂੰ ਪੂਰਨ ਸਹਿਯੋਗ ਦਿੱਤਾ ਜਾਂਦਾ ਹੈ ਅਤੇ ਰੈਲੀ ਵਾਲੀ ਥਾਂ ਤੇ ਸੁਰੱਖਿਆ,ਮੈਡੀਕਲ ਟੀਮਾਂ ਅਤੇ ਪੀਣ ਵਾਲੇ ਪਾਣੀ ਦਾ ਪੂਰਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਮੌਕੇ ਸ਼੍ਰੀ ਵਿਕਰਮਜੀਤ ਸਿੰਘ ਡਿਪਟੀ ਡਾਇਰੈਕਟਰ ਰੋਜ਼ਗਾਰ ਵੀ ਹਾਜਰ ਸਨ।
—-

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …