Breaking News

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 316 ਸ਼ਰਧਾਲੂਆਂ ਨੂੰ ਮਿਲੇ ਵੀਜ਼ੇਸ਼੍ਰੋਮਣੀ ਕਮੇਟੀ ਦਫ਼ਤਰ ਤੋਂ 21 ਜੂਨ ਨੂੰ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 316 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ 21 ਜੂਨ ਨੂੰ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਅਮਰੀਕ ਸਿੰਘ 
ਅੰਮ੍ਰਿਤਸਰ, 14 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 316 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਮੂਲੀਅਤ ਕਰਨ ਦੇ ਨਾਲ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 339 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 316 ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 23 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਇਹ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ 30 ਜੂਨ ਨੂੰ ਵਾਪਿਸ ਦੇਸ਼ ਪਰਤ ਆਵੇਗਾ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …