Breaking News

ਮਾਨ ਸਰਕਾਰ ਨੇ 7 ਮਹੀਨਿਆਂ ਵਿੱਚ 25000 ਸਰਕਾਰੀ ਨੌਕਰੀਆਂ ਦਿੱਤੀਆਂ – ਧਾਲੀਵਾਲ
ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਨਾਲ ਖੜ੍ਹੀ
ਅਮਨ ਸ਼ਾਤੀ ਨੂੰ ਹਰ ਕੀਮਤ ਤੇ  ਰੱਖਿਆ ਜਾਵੇਗਾ ਬਰਕਰਾਰ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ 21 ਲਾਭਪਾਤਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਮਾਨ ਸਰਕਾਰ ਨੇ 7 ਮਹੀਨਿਆਂ ਵਿੱਚ 25000 ਸਰਕਾਰੀ ਨੌਕਰੀਆਂ ਦਿੱਤੀਆਂ – ਧਾਲੀਵਾਲ
ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਨਾਲ ਖੜ੍ਹੀ
ਅਮਨ ਸ਼ਾਤੀ ਨੂੰ ਹਰ ਕੀਮਤ ਤੇ  ਰੱਖਿਆ ਜਾਵੇਗਾ ਬਰਕਰਾਰ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ 21 ਲਾਭਪਾਤਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਗੁਰਸ਼ਰਨ ਸਿੰਘ ਸੰਧੂ 
ਅੰਮ੍ਰਿਤਸਰ, 11 ਨਵੰਬਰ:
          ਸ੍ਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਸੂਬੇ ਵਿੱਚ ਕਿਸੇ ਨੂੰ ਵੀ ਅਮਨ ਸ਼ਾਂਤੀ ਭੰਗ ਕਰਨ ਨਹੀਂ ਦੇਵੇਗੀ ਅਤੇ ਸੂਬੇ ਅੰਦਰ ਸ਼ਾਂਤੀ ਨੂੰ ਹਰ ਕੀਮਤ ਤੇ ਬਰਕਰਾਰ ਰੱਖਿਆ ਜਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਪੰਚਾਇਤ ਵਿਭਾਗ ਵਿੱਚ 21 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਕੀਤਾ।
          ਸ੍ਰ ਧਾਲੀ ਵਾਲ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੇ 7 ਮਹੀਨਿਆਂ ਦੇ  ਘੱਟ ਅਰਸੇ ਵਿੱਚ 25000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ੍ਰ ਧਾਲੀਵਾਲ ਨੇ ਨਵੇਂ ਭਰਤੀ ਹੋਏ ਨਵਯੁਵਕਾਂ ਨੂੰ ਕਿਹਾ ਕਿ ਉਹ ਇਸ ਵਿਭਾਗ ਵਿੱਚ ਪੂਰੀ ਇਮਾਨਦਾਰੀ ਅਤੇ ਅਣਥੱਕ ਮਿਹਨਤ ਨਾਲ ਕੰਮ ਕਰਨ ਤਾਂ ਜੋ ਪੰਜਾਬ ਦੇ 12560 ਪਿੰਡਾਂ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਨਵਯੁਵਕਾਂ ਨੂੰ ਕਿਹਾ ਕਿ ਮਹਿਕਮੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੰਮ ਕਰੋ ਅਤੇ ਵਧੀਆ ਸੇਵਾਵਾਂ ਦਿਓ ਤਾਂ ਜੋ ਪੰਜਾਬ ਨੂੰ ਖੂਬਸੂਰਤ ਪੰਜਾਬ ਬਣਾ ਸਕੀਏ।
          ਸ੍ਰ ਧਾਲੀਵਾਲ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਨਾਲ ਖੜ੍ਹੀ ਹੈ ਅਤੇ ਪ੍ਰਵਾਸੀ ਪੰਜਾਬੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ਵਿੱਚ ਪਿਛਲੇ ਦਿਨੀਂ ਪ੍ਰਵਾਸੀ ਪੰਜਾਬੀ ਦੇ ਪਰਿਵਾਰਾਂ ਨਾਲ ਹੋਈ ਘਟਨਾ ਤੇ ਕਿਹਾ ਕਿ ਸਾਰੇ ਦੋਸ਼ੀਆਂ ਨੂੰ ਫੜ ਲਿਆ ਗਿਆ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਜਾਣ-ਬੁੱਝ ਕੇ ਇਸ ਘਟਨਾ ਨੂੰ ਸਿਆਸੀ ਰੰਗਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੋਹਾਂ ਸ਼ਰਾਬ ਦੇ ਠੇਕੇਦਾਰਾਂ ਆਪਸੀ ਰੰਜਿਸ਼ ਕਾਰਨ ਇਹ ਘਟਨਾ ਵਾਪਰੀ ਅਤੇ ਇਸ ਖਮਿਆਜਾ ਪ੍ਰਵਾਸੀ ਪੰਜਾਬੀ ਪਰਿਵਾਰ ਨੂੰ ਭੁਗਤਣਾ ਪਿਆ ਜਿਸ ਦਾ ਸਾਨੂੰ ਖੇਦ ਹੈ।
          ਇਸ ਮੌਕੇ ਨਵੇਂ ਭਰਤੀ ਹੋਏ ਨਵਯੁਵਕਾਂ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਆਸ਼ਰਿਤ ਪਰਿਵਾਰਾਂ ਦੇ ਨੌਕਰੀ ਕੇਸ ਪੈਡਿੰਗ ਚੱਲ ਰਹੇ ਸਨ ’ਤੇ ਮੰਤਰੀ ਪੇਂਡੂ ਵਿਕਾਸ ਦੀਆਂ ਕੋਸ਼ਿਸ਼ਾਂ ਸਦਕਾ ਹੀ ਅੱਜ ਇਨ੍ਹਾਂ ਨੂੰ ਨੌਕਰੀ ਦਿੱਤੇ ਜਾ ਸਕੇ ਹਨ। ਉਨ੍ਹਾਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਕਿਹਾ ਕਿ ਉਹ ਸਰਕਾਰੀ ਨੌਕਰੀ ਨੂੰ ਤਨਦੇਹੀ ਨਾਲ ਕਰਨ ਤਾਂ ਜੋ ਉਨ੍ਹਾਂ ਦੇ ਪਰਿਵਾਰ ਫਖਰ ਮਹਿਸੂਸ ਕਰ ਸਕਣ।
          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੁੱਧਲ, ਡਿਪਟੀ ਸੀ:ਈ:ਓ ਕਪੂਰਥਲਾ ਸ੍ਰ ਗੁਰਪ੍ਰਤਾਪ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸਤੀਸ਼ ਕੁਮਾਰ, ਸ੍ਰੀ ਸਤਪਾਲ ਸੋਖੀ, ਐਡਵੋਕੇਟ ਰਾਜੀਵ ਮਦਾਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …