Breaking News

ਮਿਲਾਵਟੀ ਵਸਤਾਂ ਦੀ ਵਿਕਰੀ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਨੇ ਵਿਸ਼ੇਸ਼ ਮੁਹਿੰਮ ਵਿੱਢੀ
ਸਹਾਇਕ ਕਮਿਸ਼ਨਰ ਫੂਡ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮ ਨੇ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਭਰੇ

ਮਿਲਾਵਟੀ ਵਸਤਾਂ ਦੀ ਵਿਕਰੀ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਨੇ ਵਿਸ਼ੇਸ਼ ਮੁਹਿੰਮ ਵਿੱਢੀ
ਸਹਾਇਕ ਕਮਿਸ਼ਨਰ ਫੂਡ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮ ਨੇ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਭਰੇ

AMRIK SINGH AND GURSHARAN SANDHU

ਗੁਰਦਾਸਪੁਰ, 24 ਅਗਸਤ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤਿ੍ਰਖਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫੂਡ ਸੇਫ਼ਟੀ ਵਿਭਾਗ ਵੱਲੋਂ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸਹਾਇਕ ਕਮਿਸ਼ਨਰ ਫੂਡ ਡਾ. ਜੀ.ਐੱਸ. ਪੰਨੂ ਅਤੇ ਫੂਡ ਸੇਫ਼ਟੀ ਅਫਸਰ ਰੇਖਾ ਸ਼ਰਮਾਂ ਵੱਲੋਂ ਅੱਜ ਗੁਰਦਾਸਪੁਰ ਅਤੇ ਇਸਦੇ ਆਸ-ਪਾਸ ਦੇ ਇਲਾਕੇ ਦੀਆਂ ਡੇਅਰੀਆਂ ਆਦਿ ਤੋਂ ਦੁੱਧ, ਘਿਓ ਅਤੇ ਪਨੀਰ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਭਰੇ ਗਏ। ਡਾ. ਜੀ.ਐੱਸ. ਪੰਨੂ ਨੇ ਕਿਹਾ ਕਿ ਇਕੱਤਰ ਕੀਤੇ ਗਏ ਸੈਂਪਲ ਖਰੜ ਲੈਬ ਵਿੱਚ ਟੈਸਟਿੰਗ ਲਈ ਭੇਜੇ ਜਾਣਗੇ ਅਤੇ ਜੇਕਰ ਕੋਈ ਸੈਂਪਲ ਫੇਲ ਹੋਇਆ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡਾ. ਜੀ.ਐੱਸ. ਪੰਨੂ ਨੇ ਦੱਸਿਆ ਕਿ ਸੈਂਪਲ ਭਰਨ ਦੌਰਾਨ ਫੂਡ ਸੇਫਟੀ ਐਕਟ ਅਧੀਨ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਵੀ ਚੈੱਕ ਕੀਤੇ ਗਏ। ਜਿਨਾਂ ਕੋਲ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਨਹੀਂ ਉਨਾਂ ਨੂੰ ਨੋਟਿਸ ਜਾਰੀ ਕੀਤੇ ਗਏ ਅਤੇ ਨਾਲ ਹੀ ਲਾਇਸੈਂਸ ਬਣਾਉਣ ਦੀ ਹਦਾਇਤ ਕੀਤੀ ਗਈ ਹੈ। ਡਾ. ਪੰਨੂ ਨੇ ਡੇਅਰੀ ਵਾਲਿਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਦੁਕਾਨਾਂ ’ਤੇ ਵਧੀਆ ਅਤੇ ਮਿਆਰੀ ਖਾਣ-ਪੀਣ ਦਾ ਸਮਾਨ ਵੇਚਣ ਅਤੇ ਡੇਅਰੀ ਵਾਲੇ ਵਧੀਆ ਕੁਆਲਿਟੀ ਦਾ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ ਵੇਚਣ। ਉਨ੍ਹਾਂ ਦੱਸਿਆ ਕਿ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਅਤੇ ਤਿਆਰ ਕਰਨ ਵਾਲਿਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ। ਇਸ ਟ੍ਰੇਨਿੰਗ ਦੌਰਾਨ ਉਨ੍ਹਾਂ ਨੂੰ ਜਰੂਰੀ ਹਦਾਇਤਾਂ ਬਾਰੇ ਦੱਸਿਆ ਜਾਂਦਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਲਾਵਟੀ ਵਸਤਾਂ ਦੀ ਵਿਕਰੀ ਨੂੰ ਰੋਕਣ ਲਈ ਮੁਹਿੰਮ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ। 

ਵੱਖ-ਵੱਖ ਡੇਅਰੀਆਂ ਅਤੇ ਦੋਧੀਆਂ ਦੀ ਚੈਕਿੰਗ ਦੌਰਾਨ ਭਰੇ 05 ਸੈਂਪਲ
ਫਿਰੋਜ਼ਪੁਰ 24 ਅਗਸਤ (  ) ਕਮਿਸ਼ਨਰ ਫੂਡ  ਡਾ. ਅਭਿਨਵ ਤ੍ਰਿਖਾ ਦੇ ਹੁਕਮਾਂ ਅਤੇ  ਸਿਵਲ ਸਰਜਨ ਫਿਰੋਜ਼ਪੁਰ ਡਾ. ਅਨਿਲ ਕੁਮਾਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਹਰਕੀਰਤ ਸਿੰਘ ਦੀ ਅਗਵਾਈ ਹੇਠ ਫੂਡ ਸੇਫਟੀ ਅਫਸਰ ਹਰਵਿੰਦਰ ਸਿੰਘ ਵੱਲੋਂ ਦੁੱਧ ਵਿੱਚ ਮਿਲਾਵਟ ਨੂੰ ਰੋਕਣ ਅਤੇ ਪਿਛਲੇ ਦਿਨਾਂ ਵਿੱਚ ਪਸ਼ੂਆਂ ਵਿੱਚ ਫੈਲੀ ਬਿਮਾਰੀ ਕਾਰਨ ਮਿਲਾਵਟੀ ਦੁੱਧ ਦਾ ਕਾਰੋਬਾਰ ਵਧਣ ਦੀ ਸ਼ੰਕਾ ਕਾਰਨ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸੈਂਪਲ ਭਰੇ ਜਾ ਰਹੇ ਹਨ।
          ਜਿਸ ਤਹਿਤ ਵਿਸ਼ੇਸ਼ ਮੁਹਿੰਮ ਰਾਹੀਂ 26 ਅਗਸਤ ਤੱਕ ਰੋਜ਼ਾਨਾ ਦੁੱਧ ਦੇ ਸੈਪਲ ਲੈ ਕੇ ਜਾਂਚ ਕਰਨ ਲਈ ਭੇਜੇ ਜਾ ਰਹੇ ਹਨ। ਇਸ ਮੁਹਿੰਮ ਅਧੀਨ ਗੁਰੂਹਰਸਹਾਏ ਤਹਿਸੀਲ ਵਿਚ ਵੱਖ-ਵੱਖ ਡੇਅਰੀਆਂ ਅਤੇ ਦੋਧੀਆਂ ਦੀ ਚੈਕਿੰਗ ਕੀਤੀ ਗਈ ਅਤੇ ਦੁੱਧ ਦੇ ਕੁੱਲ 05 ਸੈਂਪਲ ਲਏ ਗਏ। ਨਮੂਨੇ ਵਿਸ਼ਲੇਸ਼ਣ ਲਈ ਪ੍ਰਯੋਗਸ਼ਾਲਾ ਵਿੱਚ ਭੇਜੇ ਜਾਣਗੇ। ਪ੍ਰਯੋਗਸ਼ਾਲਾ ਤੋਂ ਨਮੂਨਿਆਂ ਦੇ ਨਤੀਜਿਆਂ ਤੇ ਫੂਡ ਸੇਫਟੀ ਅਤੇ ਸਟੈਂਡਰਡ ਐਕਟ 2006 ਦੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
          ਫੂਡ ਸੇਫਟੀ ਅਫਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਚੈਕਿੰਗ ਅਭਿਆਨ 26 ਅਗਸਤ ਤੱਕ ਪੂਰੇ ਪੰਜਾਬ ਵਿੱਚ ਜਾਰੀ ਰਹੇਗਾ ਜਿਸ ਵਿੱਚ ਦੁੱਧ ਵਿੱਚ ਮਿਲਾਵਟ ਨੂੰ ਨੱਥ ਪਾਉਣ ਲਈ ਦੁੱਧ ਦੇ ਸੈਂਪਲ ਲਏ ਜਾਣਗੇ। ਜੇਕਰ ਕੋਈ ਦੁੱਧ ਵਿੱਚ ਮਿਲਾਵਟ ਕਰਦਾ ਪਾਇਆ ਗਿਆ ਤਾਂ ਫੂਡ ਸੇਫਟੀ ਐਕਟ, 2006 ਦੇ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਹੜੇ ਫੂਡ ਬਿਜ਼ਨਸ ਆਪਰੇਟਰਾਂ ਕੋਲ ਰਜਿਸਟਰੇਸ਼ਨ ਜਾਂ ਲਾਇਸੈਂਸ ਨਹੀਂ ਹੈ, ਉਹ ਇਸ ਲਈ ਅਰਜ਼ੀ ਦੇਣ ਨਹੀਂ ਤਾਂ ਕਾਰਵਾਈ ਕੀਤੀ ਜਾਵੇਗੀ।





 














About Gursharan Singh Sandhu

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *