Breaking News

ਮੁੱਖ ਮੰਤਰੀ ਤੇ ਪੰਚਾਇਤ ਰਾਜ ਮੰਤਰੀ ਪੰਚਾਇਤਾਂ ਭੰਗ ਕਰਨ ਤੇ ਸੀਨੀਅਰ ਆਈ ਏ ਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਉਣ ਲਈ ਅਸਤੀਫਾ ਦੇਣ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਤੇ ਪੰਚਾਇਤ ਰਾਜ ਮੰਤਰੀ ਪੰਚਾਇਤਾਂ ਭੰਗ ਕਰਨ ਤੇ ਸੀਨੀਅਰ ਆਈ ਏ ਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਉਣ ਲਈ ਅਸਤੀਫਾ ਦੇਣ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਐਸਮਾ ਮੁੱਖ ਮੰਤਰੀ ’ਤੇ ਲੱਗਣੀ ਚਾਹੀਦੀ ਹੈ ਜਿਹਨਾਂ ਨੇ ਹੜ੍ਹਾਂ ਵੇਲੇ ਸੂਬੇ ਦਾ ਸਾਥ ਛੱਡਿਆ

ਇਕ ਦੇਸ਼, ਇਕ ਚੋਣ ਤਜਵੀਜ਼ ਦਾ ਕੀਤਾ ਸਵਾਗਤ, ਦਿੱਤੀ ਹਮਾਇਤ

ਅਮਰੀਕ  ਸਿੰਘ 

ਬੱਬੇਹਾਲੀ (ਗੁਰਦਾਸਪੁਰ), 1 ਸਤੰਬਰ 

: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਪੰਚਾਇਤੀ ਰਾਜ ਮੰਤਰੀ ਸ੍ਰੀ ਲਾਲਜੀਤ ਭੁੱਲਰ ਨੂੰ ਪੰਚਾਇਤਾਂ ਨੂੰ ਛੇ ਮਹੀਨੇ ਪਹਿਲਾਂ ਭੰਗ  ਅਤੇ ਸੀਨੀਅਰ ਆਈ ਏ ਐਸ ਅਫਸਰ ਜਿਹਨਾਂ ਨੂੰ ਸਬੰਧਤ ਫਾਈਲ ’ਤੇ ਹਸਤਾਖ਼ਰ ਕਰਨ ਲਈ ਮਜਬੂਰ ਕੀਤਾ ਗਿਆ, ਖਿਲਾਫ ਕਾਰਵਾਈ ਕਰ ਕੇ ਉਹਨਾਂ ਨੂੰ ਬਲੀ ਦਾ ਬੱਕਰਾ ਬਣਾਉਣ ਲਈ ਅਸਤੀਫਾ ਦੇਣਾ ਚਾਹੀਦਾ ਹੈ।

ਇਥੇ ਛਿੰਝ ਮੇਲੇ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ’ਤੇ ਫਾਈਲ ਡਾਇਰੈਕਟਰ ਪੰਚਾਇਤੀ ਰਾਜ ਤੇ ਵਿੱਤ ਕਮਿਸ਼ਨਰ ਵਿਕਾਸ ਕੋਲ ਦਸਤੀ ਲਿਆਂਦੀ ਗਈ ਤੇ ਉਹਨਾਂ ਨੂੰ 3 ਅਤੇ 4 ਅਗਸਤ ਨੂੰ ਪੰਚਾਇਤ ਭੰਗ ਕਰਨ ਦੀ ਤਜਵੀਜ਼ ’ਤੇ ਹਸਤਾਖ਼ਰ ਕਰਨ ਵਾਸਤੇ ਆਖਿਆ ਗਿਆ। ਉਹਨਾਂ ਕਿਹਾ ਕਿ ਇਸ ਮਗਰੋਂ ਪੰਚਾਇਤੀ ਰਾਜ ਮੰਤਰੀ ਤੇ ਮੁੱਖ ਮੰਤਰੀ ਨੇ ਬਿਜਲੀ ਦੀ ਤੇਜ਼ਫਾਰ ਨਾਲ 7 ਅਗਸਤ ਨੂੰ ਫਾਈਲ ’ਤੇ ਹਸਤਾਖ਼ਰ ਕੀਤੇ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਇਹ ਸਭ ਕੁਝ ਮਿਥ ਕੇਕੀਤਾ  ਗਿਆ ਜਿਸਦਾ ਮਕਸਦ 1000 ਕਰੋੜ ਰੁਪਏ ਦੇ ਪੰਚਾਇਤੀ ਫੰਡ ਹੜੱਪ ਕਰਨਾ ਸੀ।

ਉਹਨਾਂ ਕਿਹਾ ਕਿ ਸਰਕਾਰ ਨੇ ਹਾਈ ਕੋਰਟ ਵਿਚ ਇਹ ਗੱਲ ਮੰਨ ਲਈ ਹੈ ਜਿਥੇ ਇਸਨੇ ਕਿਹਾ ਕਿ ਪੰਚਾਇਤਾਂ ਇਸ ਕਰ ਕੇ ਭੰਗ ਕੀਤੀਆਂ ਗਈਆਂ ਤਾਂ ਜੋ ਪੰਚਾਇਤਾਂ ਕੋਲ ਪਏ ਵੱਡੇ ਫੰਡਾਂ ਦੀ ਦੁਰਵਰਤੋਂ ਰੋਕੀ ਜਾ ਸਕੇ।

ਸਰਦਾਰ ਬਾਦਲ ਨੇ ਕਿਹਾ ਕਿ ਇਸਦਾ ਮਤਲਬ ਹੈ ਕਿ ਲੋਕਾਂ ਦੇ ਚੁਣੇ ਨੁਮਾਇੰਦਿਆਂ ਨੂੰ ਭ੍ਰਿਸ਼ਟ ਦੱਸਿਆ ਗਿਆ ਜਦੋਂ ਕਿ ਅਸਲੀਅਤ ਇਸਦੇ ਉਲਟ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲਾਲ ਚੰਦ ਕਟਾਰੂਚੱਕ ਤੇ ਕੁਲਦੀਪ ਸਿੰਘ ਧਾਲੀਵਾਲ ਵਰਗੇ ਮੰਤਰੀਆਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾਕਿ  ਵਿਚਾਰੇ ਪੰਚਾਇਤ ਮੈਂਬਰਾਂ ਨੂੰ ਬਿਨਾਂ ਕਿਸੇ ਕਸੂਰ ਦੇ ਨਿਸ਼ਾਨਾ ਬਣਾਇਆ ਗਿਆ।

ਜਦੋਂ ਪੁੱਛਿਆ ਗਿਆ ਤਾਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਐਸਮਾ ਮੁੱਖ ਮੰਤਰੀ ’ਤੇ ਲੱਗਣੀ ਚਾਹੀਦੀ ਹੈ ਜਿਹਨਾਂ ਨੇ ਹੜ੍ਹਾਂ ਵੇਲੇ ਸੂਬੇ ਦਾ ਸਾਥ ਛੱਡਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਬਜਾਏ ਪੰਜਾਬਰੀਆਂ ਦੀ ਸਾਰ ਲੈਣ ਦੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਦੇ ਗੇੜੇ ਕੱਢਵਾਏ।

ਉਹਨਾਂਕਿਹਾ  ਕਿ ਬੀਤੇ ਕੱਲ੍ਹ ਬਜਾਏ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਵਿਚ ਸ਼ਮੂਲੀਅਤ ਕਰਨ ਦੇ ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਸਰਕਾਰੀ ਜਹਾਜ਼ ’ਤੇ ਮੁੰਬਈ ਲਿਜਾਣ ਨੂੰ ਤਰਜੀਹ ਦਿੱਤੀ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਮੁੱਖ ਮੰਤਰੀ ਸੂਬੇ ਪ੍ਰਤੀ ਆਪਣੀ ਜ਼ਿੰਮੇਵਾਰੀ ਨਹੀਂ ਨਿਭਾ ਰਹੇ। ਸਰਦਾਰ ਬਾਦਲ ਨੇ ਸਰਕਾਰ ਨੂੰ ਆਖਿਆ ਕਿ ਉਹ ਪਟਵਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਤੇ ਉਹਨਾਂ ਨੂੰ ਹੱਲ ਕਰਨ ਨਾ ਕਿ ਉਹਨਾਂ ’ਤੇ ਐਸਮਾ ਵਰਗੇ ਐਕਟ ਲਗਾਉਣ।

ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਇਕ ਦੇਸ਼, ਇਕ ਚੋਣ ਦੀ ਤਜਵੀਜ਼ ਦਾ ਸਵਾਗਤ ਕੀਤਾ ਤੇ ਇਸਦੀ ਹਮਾਇਤ ਵੀ ਕੀਤੀ। ਉਹਨਾਂ ਕਿਹਾ ਕਿ ਇਸ ਤਜਵੀਜ਼ ’ਤੇ ਦੇਸ਼ ਭਰ ਵਿਚ ਆਮ ਰਾਇ ਬਣਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਕੱਠਿਆਂ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਕਰਵਾਉਣ ਨਾਲ ਲੋੜੀਂਦੀ ਸਥਿਰਤਾ ਮਿਲੇਗੀ ਤੇ ਫਜ਼ੂਲ ਖਰਚੀ ਬੰਦ ਹੋਵੇਗੀ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਸਰਕਾਰੀ ਮਸ਼ੀਨਰੀ ਚੋਣਾਂ ਵਿਚ ਹੀ ਲੱਗੀ ਰਹਿੰਦੀ ਹੈ ਜਿਸ ਕਾਰਨ ਪ੍ਰਸ਼ਾਸਨ ਤੇ ਵਿਕਾਸ ਪ੍ਰਭਾਵਤ ਹੁੰਦਾ ਹੈ।

ਇਸ ਤੋਂ ਪਹਿਲਾਂ ਛਿੰਝ ਮੇਲੇ ਵਿਖੇ ਅਕਾਲੀ ਦਲ ਨੇ ਪੇਂਡੂ ਮੇਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੇਲੇ ਸੂਬੇ ਦੇ ਅਮੀਰ ਸਭਿਆਚਾਰਕ ਵਿਰਾਸਤ ਦਾ ਪਸਾਰ ਕਰਦੇ ਹਨ ਤੇ ਨਾਲ ਹੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਦੇ ਹਨ।

ਇਸ ਦੌਰਾਨ ਪਾਰਟੀ ਦੇ ਛੇ ਹਲਕਾ ਇੰਚਾਰਜਾਂ ਨੇ ਅਕਾਲੀ ਦਲ ਦੇ ਪ੍ਰਧਾਨ ਨਾਲ ਸੈਂਕੜੇ ਵਰਕਰਾਂ ਦੀ ਜਾਣ ਪਛਾਣ ਕਰਵਾਈ ਤੇ ਇਸ ਮੌਕੇ ਭਾਜਪਾ, ਸ਼ਿਵ ਸੈਨਾ ਤੇ ਕਾਂਗਰਸ ਦੇ ਸੈਂਕੜੇ ਵਰਕਰ ਅਕਾਲੀ ਦਲ ਵਿਚ ਸ਼ਾਮਲ ਹੋਏ।

ਹਲਕਾ ਇੰਚਾਰਜਾਂ ਵਿਚ ਗੁਰਬਚਨ ਸਿੰਘ ਬੱਬੇਹਾਲੀ ਗੁਰਦਾਸਪੁਰ, ਡਾ. ਰਾਜ ਕੁਮਾਰ ਗੁਪਤਾ ਸੁਜਾਨਪੁਰ, ਗੁਰਇਕਬਾਲ ਸਿੰਘ ਮਾਹਿਲ ਕਾਦੀਆਂ, ਕਮਲਜੀਤ ਚਾਵਲਾ ਦੀਨਾਨਗਰ, ਰਾਜਨਬੀਰ ਸਿੰਘ ਸ੍ਰੀ ਹਰਿਗੋਬਿੰਦਪੁਰ ਅਤੇ ਰਾਕੇਸ਼ ਕੁਮਾਰ ਭੋਆ ਸ਼ਾਮਲ ਹਨ।

_______________________

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …