ਪਾਰਟੀਸ਼ਨ ਮਿਊਜੀਅਮ ਦਾ ਵੀ ਕੀਤਾ ਦੌਰਾ
ਮੁੱਖ ਸਕੱਤਰ ਪੰਜਾਬ ਸ਼੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਰ ਵਿਖੇ ਹੋਏ ਨਤਮਸਤਕ
AMRIK SINGH
ਪਾਰਟੀਸ਼ਨ ਮਿਊਜੀਅਮ ਦਾ ਵੀ ਕੀਤਾ ਦੌਰਾ
ਅੰਮ੍ਰਿਤਸਰ 12 ਜੁਲਾਈ —
ਅੱਜ ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਵੀ ਕੇ ਜੰਜੂਆ ਅਪਣੀ ਪਤਨੀ ਤੇ ਬੇਟੀ ਨਾਲ ਸ਼੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਜੰਜੂਆ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਉਨਾਂ ਨੂੰ ਸਰਕਾਰ ਵਲੋਂ ਜੋ ਐਨੀ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ, ਉਹ ਉਸਦਾ ਧੰਨਵਾਦ ਕਰਨ ਲਈ ਮੱਥਾ ਟੇਕਣ ਲਈ ਆਏ ਹਨ। ਉਨਾਂ ਕਿਹਾ ਕਿ ਭਾਵੇਂ ਪੰਜਾਬ ਅੱਗੇ ਬਹੁਤ ਚੁਣੌਤੀਆਂ ਹਨ, ਪਰ ਗੁਰੂ ਸਾਹਿਬ ਦੀ ਕਿਰਪਾ ਨਾਲ ਇਨਾਂ ਸਾਰੀਆਂ ਚੁਣੌਤੀਆਂ ਨੂੰ ਦੂਰ ਕਰਾਂਗੇ ਅਤੇ ਮੁੜ ਪੰਜਾਬ ਨੂੰ ਹਰਿਆਵਲ ਪੰਜਾਬ ਬਣਾਵਾਂਗੇ। ਇਸ ਉਪਰੰਤ ਸ੍ਰੀ ਜੰਜੂਆ ਸ੍ਰੀ ਦੁਰਗਿਆਨਾ ਮੰਦਰ ਵਿਖੇ ਵੀ ਗਏ ਅਤੇ ਮੱਥਾ ਟੇਕਿਆ।
ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਜੰਜੂਆ ਅਤੇ ਉਨਾਂ ਦੇ ਪਰਿਵਾਰ ਨੂੰ ਸੂਚਨਾ ਅਫ਼ਸਰ ਸ: ਜਸਵਿੰਦਰ ਸਿੰਘ ਜੱਸੀ ਵਲੋਂ ਸ੍ਰੀ ਦਰਬਾਰ ਸਾਹਿਬ ਜੀ ਦਾ ਮਾਡਲ ਅਤੇ ਸਰੋਪਾ ਪਾ ਕੇ ਸਨਮਾਨਤ ਵੀ ਕੀਤਾ ਗਿਆ। ਸ੍ਰੀ ਦੁਰਗਿਆਨ ਮੰਦਰ ਤੀਰਥ ਵਿਖੇ ਵੀ ਦੁਰਗਿਆਨਾ ਕਮੇਟੀ ਵਲੋਂ ਸ੍ਰੀ ਜੰਜੂਆ ਅਤੇ ਉਨਾਂ ਦੇ ਪਰਿਵਾਰ ਨੂੰ ਸ੍ਰੀ ਦੁਰਗਿਆਨਾ ਮੰਦਰ ਦੀ ਤਸਵੀਰ ਦੇ ਕੇ ਸਨਮਾਨਤ ਕੀਤਾ ਗਿਆ। ਇਸ ਉਪਰੰਤ ਮੁੱਖ ਸਕੱਤਰ ਪੰਜਾਬ ਪਾਰਟੀਸ਼ਨ ਮਿਊਜੀਅਮ ਵਿਖੇ ਵੀ ਗਏ ਅਤੇ ਉਥੇ ਲਗਾਈਆਂ ਗਈਆਂ ਤਸਵੀਰਾਂ ਨੂੰ ਬੜੇ ਧਿਆਨ ਨਾਲ ਦੇਖਿਆ ਅਤੇ ਉਸ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ।
ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਹਰਦੀਪ ਸਿੰਘ ਸੂਦਨ, ਐੱਸ ਡੀ ਐਮ ਸ਼੍ਰੀ ਹਰਦੀਪ ਸਿੰਘ ਵੀ ਹਾਜ਼ਰ ਸਨ।