Breaking News

ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ 10ਵੇਂ ਸਿੱਖ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਉਣ ਦਾ ਫੈਸਲਾ ਕੀਤਾ ਹੈ।

ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ 10ਵੇਂ ਸਿੱਖ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਉਣ ਦਾ ਫੈਸਲਾ ਕੀਤਾ ਹੈ।


ਗੁਰਸ਼ਰਨ ਸਿੰਘ ਸੰਧੂ 
ਅੰਮ੍ਰਿਤਸਰ 4 ਜਨਵਰੀ
.ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ 10ਵੇਂ ਸਿੱਖ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਉਣ ਦਾ ਫੈਸਲਾ ਕੀਤਾ ਹੈ ਅਤੇ ਸਭਾ ਵੱਲੋਂ ਇੱਕ ਧਾਰਮਿਕ ਨਗਰ ਕੀਰਤਨ ਜਲੂਸ ਦਾ ਆਯੋਜਨ ਕੀਤਾ ਗਿਆ ਹੈ, ਜਿਸ ਦੀ ਸ਼ੁਰੂਆਤ ਹੈਰੀਟੇਜ ਸਟਰੀਟ ਸਥਿਤ ਹੈੱਡਕੁਆਰਟਰ ਤੋਂ ਕੀਤੀ ਗਈ।
ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਸ਼ਹਿਰ ਦੇ ਮੁੱਖ ਬਜ਼ਾਰਾਂ ਵਿੱਚੋਂ ਦੀ ਪਰਿਕਰਮਾ ਕਰਨ ਉਪਰੰਤ ਸ਼ਾਮ ਨੂੰ ਉਸੇ ਸਥਾਨ ’ਤੇ ਸਮਾਪਤ ਹੋਇਆ।
ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬੀੜ ਨੂੰ ਫੁੱਲਾਂ ਨਾਲ ਸਜਾਈ ਗੱਡੀ ਵਿੱਚ ਲਿਜਾਇਆ ਗਿਆ। ਨਗਰ ਕੀਰਤਨ ਵਿੱਚ ਬ੍ਰਾਸ ਬੈਂਡ ਅਤੇ ਕਈ ਗੱਤਕਾ ਪਾਰਟੀਆਂ ਨੇ ਸ਼ਮੂਲੀਅਤ ਕੀਤੀ।
 ਨਗਰ ਕੀਰਤਨ  ਵਿੱਚ ਸ਼ਾਮਲ ਹੋਏ ਬਲਬੀਰ ਸਿੰਘ ਨੇ ਕਿਹਾ ਕਿ ਅਸੀਂ ਸ੍ਰੀ ਗੁਰੂ ਸਿੰਘ ਸਭਾ ਦੇ ਯਤਨਾਂ ਦੀ ਸ਼ਲਾਘਾ ਕਰਦੇ ਹਾਂ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ 29 ਦਸੰਬਰ ਨੂੰ ਗੁਰਪੁਰਬ ਮਨਾ ਚੁੱਕੀ ਹੈ।
ਨਗਰ ਕੀਰਤਨ ਦੌਰਾਨ ਸੰਗਤਾਂ ਵਿਚ ਭਾਰੀ ਸ਼ਮੂਲੀਅਤ ਰਹੀ ਅਤੇ ਉਨ੍ਹਾਂ ਨੇ ਕਈ ਥਾਵਾਂ ‘ਤੇ ਲੰਗਰ ਲਗਾਏ |



About Gursharan Singh Sandhu

Check Also

ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ ਭਾਰਤ ਦੇ ਨਾਲ ਦੀਵਾਲੀ” ਪ੍ਰੋਗਰਾਮ

Amritsar Crime Latest News National Politics Punjab Uncategorized World ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ …