ਮੋਦੀ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਰਾਂ ’ਤੇ 12 ਫੀਸਦੀ ਜੀਐਸਟੀ ਲਾਉਣ ਦੇ ਫੈਸਲੇ ਵਿਰੁੱਧ ‘ਆਪ’ ਨੇ ਅੱਜ ਭੰਡਾਰੀ ਪੁਲ ਤੋਂ ਹਾਲ ਗੇਟ ਤੱਕ ਸੂਬਾ ਪੱਧਰੀ ਰੋਸ ਮਾਰਚ ਕੱਢਿਆ।ਅਮਰੀਕ ਸਿੰਘ ਤੋਂਅੰਮ੍ਰਿਤਸਰ 3 ਅਗਸਤਮੋਦੀ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਸਰਾਵਾਂ ’ਤੇ 12 ਫੀਸਦੀ ਜੀਐਸਟੀ ਲਾਉਣ ਦੇ ਫੈਸਲੇ ਵਿਰੁੱਧ ਆਮ ਆਦਮੀ ਪਾਰਟੀ (ਆਪ) ਨੇ ਅੱਜ ਭੰਡਾਰੀ ਪੁਲ ਤੋਂ ਹਾਲ ਗੇਟ ਤੱਕ ਸੂਬਾ ਪੱਧਰੀ ਰੋਸ ਮਾਰਚ ਕੱਢਿਆ।ਇਸ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ‘ਆਪ’ ਆਗੂਆਂ, ਵਲੰਟੀਅਰਾਂ ਅਤੇ ਸਿੱਖ ਸੰਗਤ ਨੇ ਸ਼ਮੂਲੀਅਤ ਕੀਤੀ।ਇਸ ਮੁਜ਼ਾਹਰੇ ਰਾਹੀਂ ‘ਆਪ’ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਨਿੱਤ ਦਿਨ ਜਾਰੀ ਕੀਤੇ ਜਾਂਦੇ ਤੁਗਲਕੀ ਫ਼ਰਮਾਨਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਇਸ ਰੋਸ ਧਰਨੇ ਦੀ ਅਗਵਾਈ ਸੂਬਾ ਸਕੱਤਰ ਗੁਰਦੇਵ ਸਿੰਘ ਲਾਖਣਾ, ਅੰਮ੍ਰਿਤਸਰ ਸ਼ਹਿਰੀ ਤੋਂ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ, ਖਡੂਰ ਸਾਹਿਬ ਲੋਕ ਸਭਾ ਇੰਚਾਰਜ ਬਲਜੀਤ ਸਿੰਘ ਖਹਿਰਾ ਅਤੇ ਅੰਮ੍ਰਿਤਸਰ ਜ਼ਿਲ੍ਹਾ ਸਕੱਤਰ ਜਸਪ੍ਰੀਤ ਸਿੰਘ ਨੇ ਕੀਤੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਸਕੱਤਰ ਗੁਰਦੇਵ ਸਿੰਘ ਲਾਖਣਾ ਨੇ ਕਿਹਾ ਕਿ ਮੋਦੀ ਸਰਕਾਰ ਦਾ ਸਿੱਖ ਸਰਾਵਾਂ 'ਤੇ 12 ਫੀਸਦੀ ਟੈਕਸ ਲਗਾਉਣ ਦਾ ਸਿੱਖ ਅਤੇ ਪੰਜਾਬ ਵਿਰੋਧੀ ਫੈਸਲਾ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਸ੍ਰੀ ਦਰਬਾਰ ਸਾਹਿਬ ਹੀ ਨਹੀਂ ਬਲਕਿ 3 ਹੋਰ ਅਦਾਰਿਆਂ 'ਤੇ ਵੀ ਜੀ.ਐਸ.ਟੀ. ਵਿੱਚ ਲਿਆਂਦਾ ਗਿਆ ਹੈਉਨ੍ਹਾਂ ਧਾਰਮਿਕ ਅਸਥਾਨਾਂ ’ਤੇ ਲੱਗੇ ਜੀਐਸਟੀ ਨੂੰ ਜਜੀਆ ਟੈਕਸ ਦੱਸਦਿਆਂ ਮੰਦਭਾਗਾ ਦੱਸਦਿਆਂ ਕਿਹਾ ਕਿ ਕਾਰੋਬਾਰਾਂ ’ਤੇ ਜੀਐਸਟੀ ਲਾਇਆ ਜਾਂਦਾ ਹੈ ਅਤੇ ਸਰਾਵਾਂ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਹੀ ਬਣਾਈਆਂ ਜਾਂਦੀਆਂ ਹਨ। ਇੱਥੇ ਕਿਸੇ ਦਾ ਨਿੱਜੀ ਹਿੱਤ ਜਾਂ ਲਾਭ ਸ਼ਾਮਲ ਨਹੀਂ ਹੈ ਅਤੇ ਉਨ੍ਹਾਂ ਕੇਂਦਰ ਦੇ ਇਸ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਭਾਜਪਾ ਹਮੇਸ਼ਾ ਹੀ ਧਰਮ ਦੀ ਰਾਜਨੀਤੀ ਕਰਦੀ ਰਹੀ ਹੈ ਅਤੇ ਹੁਣ ਵੀ ਸਰਾਵਾਂ ’ਤੇ ਜੀਐਸਟੀ ਲਗਾ ਕੇ ਅਜਿਹਾ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਮ ਅਤੇ ਰਾਜਨੀਤੀ ਨੂੰ ਮਿਲਾਉਣਾ ਗਲਤ ਹੈ। ਧਾਰਮਿਕ ਸਥਾਨਾਂ ਨੂੰ ਜੀਐਸਟੀ ਦੇ ਦਾਇਰੇ ਤੋਂ ਬਾਹਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਲੋਕ ਵਿਰੋਧੀ ਫੈਸਲੇ ਲਏ ਹਨ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਧਾਰਮਿਕ ਅਸਥਾਨਾਂ ’ਤੇ ਜੀਐਸਟੀ ਲਗਾ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਉਨ੍ਹਾਂ ਨੂੰ ਆਪਣਾ ਫੈਸਲਾ ਜਲਦੀ ਤੋਂ ਜਲਦੀ ਵਾਪਸ ਲੈਣਾ ਚਾਹੀਦਾ ਹੈ।