ਮੋਹਾਲੀ ਨੇੜਲੇ ਪਿੰਡ ਸਿੱਲ ਦੇ ਗੁਰਦੁਆਰਾ ਸਾਹਿਬ ’ਚ ਤਾਬਿਆ ਬੈਠੇ ਗ੍ਰੰਥੀ ਸਿੰਘ ਉੱਪਰ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅਮਰੀਕ ਸਿੰਘ
ਅੰਮ੍ਰਿਤਸਰ, 6 ਦਸੰਬਰ –
ਮੋਹਾਲੀ ਨੇੜਲੇ ਪਿੰਡ ਸਿੱਲ ਵਿਚ ਗੁਰਦੁਆਰਾ ਸਾਹਿਬ ਦੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਗ੍ਰੰਥੀ ਸਿੰਘ ਉੱਪਰ ਹਮਲਾ ਕਰਕੇ ਕੀਤੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਦੋਸ਼ੀ ਵਿਅਕਤੀ ਵੱਲੋਂ ਕੀਤੀ ਹਰਕਤ ਨੇ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਵੱਡੀ ਚਿੰਤਾ ਵਾਲੀ ਗੱਲ ਹੈ। ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਪ੍ਰਤੀ ਸੁਚੇਤ ਹੋ ਕੇ ਗੁਰਦੁਆਰਾ ਸਾਹਿਬ ਅੰਦਰ ਜ਼ੁੰਮੇਵਾਰੀ ਨਾਲ ਸੇਵਾ ਨਿਭਾਉਣ।