Breaking News

ਰਾਹੁਲ ਗਾਂਧੀ ਸਾਕਾ ਨੀਲਾ ਤਾਰਾ ਅਤੇ 1984 ਦੇ ਸਿੱਖ ਕਤਲੇਆਮ ਬਾਰੇ ਆਪਣਾ ਸਟੈਂਡ ਦੱਸਣ: ਅਕਾਲੀ ਦਲ
ਗਾਂਧੀ ਪਰਿਵਾਰ ਨੇ ਹਮੇਸ਼ਾ ਪੰਜਾਬੀਆਂ ਦਾ ਸਿਆਸੀ ਤੇ ਆਰਥਿਕ ਤੌਰ ’ਤੇ ਨੁਕਸਾਨ ਕੀਤਾ : ਮਹੇਸ਼ਇੰਦਰ ਸਿੰਘ ਗਰੇਵਾਲ

ਰਾਹੁਲ ਗਾਂਧੀ ਸਾਕਾ ਨੀਲਾ ਤਾਰਾ ਅਤੇ 1984 ਦੇ ਸਿੱਖ ਕਤਲੇਆਮ ਬਾਰੇ ਆਪਣਾ ਸਟੈਂਡ ਦੱਸਣ: ਅਕਾਲੀ ਦਲ
ਗਾਂਧੀ ਪਰਿਵਾਰ ਨੇ ਹਮੇਸ਼ਾ ਪੰਜਾਬੀਆਂ ਦਾ ਸਿਆਸੀ ਤੇ ਆਰਥਿਕ ਤੌਰ ’ਤੇ ਨੁਕਸਾਨ ਕੀਤਾ : ਮਹੇਸ਼ਇੰਦਰ ਸਿੰਘ ਗਰੇਵਾਲ


ਗੁਰਸ਼ਰਨ ਸਿੰਘ ਸੰਧੂ 
ਲੁਧਿਆਣਾ, 10 ਜਨਵਰੀ
: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਹੁਲ ਗਾਂਧੀ ਨੂੰ ਆਖਿਆ ਕਿ ਪੰਜਾਬੀਆਂ ਨੂੰ ਉਹ ਸਾਕਾ ਨੀਲਾ ਤਾਰਾ ਅਤੇ 1984 ਦੇ ਸਿੱਖ ਕਤਲੇਆਮ ਬਾਰੇ ਆਪਣਾ ਸਟੈਂਡ ਸਪਸ਼ਟ ਕਰਨ ਅਤੇ ਦੱਸਣ ਕਿ ਕੀ ਉਹਨਾਂ ਦੀ ਪਾਰਟੀ ਨੇ ਸਿੱਖ ਕੌਮ ਦੇ ਕਤਲੇਆਮ ਵਿਚ ਸ਼ਾਮਲ ਕਾਂਗਰਸੀਆਂ ਖਿਲਾਫ ਕੋਈ ਕਾਰਵਾਈ ਕੀਤੀ ਹੈ 
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਦੇ ਪਰਿਵਾਰ ਨੇ ਪੰਜਾਬ ਦਾ ਸਿਆਸੀ ਅਤੇ ਆਰਥਿਕ ਨੁਕਸਾਨ ਕਿਉਂ ਕੀਤਾ।  ਉਹਨਾਂ ਕਿਹਾ ਕਿ ਰਾਹੁਲ ਦੀ ਦਾਦੀ ਇੰਦਰਾ ਗਾਂਧੀ ਨੇ ਪੰਜਾਬੀ ਬੋਲਦੇ ਇਲਾਕੇ ਬਾਹਰ ਛੱਡ ਕੇ ਪੰਜਾਬੀ ਸੂਬਾ ਛੋਟਾ ਕਰ ਦਿੱਤਾ ਅਤੇ ਇਸਨੂੰ ਇਸਦਾ ਰਾਜਧਾਨੀ ਸ਼ਹਿਰ ਚੰਡੀਗੜ੍ਹ ਦੇਣ ਤੋਂ ਨਾਂਹ ਕਰ ਦਿੱਤੀ।
ਸਰਦਾ ਗਰੇਵਾਲ ਨੇ ਰਾਹੁਲ ਗਾਂਧੀ ਨੂੰ ਪੁੱਛਿਆ ਕਿ ਕੀ ਉਹ ਸਾਕਾ ਨੀਲਾ ਤਾਰਾ ਨੂੰ ਜਾਇਜ਼ ਠਹਿਰਾਉਂਦੇ ਹਨ ਜਾਂ ਇਸਦੀ ਨਿਖੇਧੀ ਕਰਦੇ ਹਨ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਆਪਣੇ ਪਰਿਵਾਰ ਦੀ ਘਿਨੌਣੀ ਹਰਕਤ ਦੀ ਨਿਖੇਧੀ ਕਰਨੀ ਚਾਹੀਦੀਹੈ  ਤੇ ਇਸਦੀ ਗਲਤੀ ਮੰਨ ਕੇ ਮੁਆਫੀ ਮੰਗਣੀ ਚਾਹੀਦੀ ਹੈ। ਉਹਨਾਂ ਕਿਹਾ ਕਿ 1984 ਵਿਚ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਿਰਮਾ ਵਿਚ ਹਜ਼ਾਰਾਂ ਲੋਕ ਸ਼ਹੀਦ ਹੋਏ ਸਨ ਅਤੇ ਦਿੱਲੀ ਤੇ ਦੇਸ਼ ਦੇ ਹੋਰ ਭਾਗਾਂ ਵਿਚ ਸਿੱਖ ਕਤਲੇਆਮ ਦੌਰਾਨ ਹਜ਼ਾਰਾਂ ਸਿੱਖ ਸ਼ਹੀਦ ਹੋਏ ਸਨ।
ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਜਸਟਿਸ ਸਿਕਰੀ ਅਤੇ ਜਸਟਿਸ ਤਾਰਕੁੰਡੇ ਕਮਿਸ਼ਨ ਸਮੇਤ ਅਨੇਕਾਂ ਕਮਿਸ਼ਨ ਬਿਠਾਏ ਗਏ ਪਰ ਜਿਹੜੇ ਕਾਂਗਰਸੀ ਆਗੂਆਂ ਨੇ ਸਿੱਖਾਂ ਦੇ ਕਤਲ ਕਰਨ ਵਾਲੀਆਂ ਭੀੜਾਂ ਦੀ ਅਗਵਾਈ ਕੀਤੀ ਸੀ ਉਹਨਾਂ ਖਿਲਾਫ ਕੋਈ ਕਾਰਵਾਈ ਹੋਣ ਦੀ ਥਾਂ ਉਹਨਾਂ ਨੂੰ ਵੱਡੇ ਵੱਡੇ ਅਹੁਦੇ ਦੇ ਕੇ ਨਿਵਾਜਿਆ ਗਿਆ।
ਸਰਦਾਰ ਗਰੇਵਾਲ ਨੇ ਇਹ ਵੀ ਦੱਸਿਆ ਕਿ 1955 ਵਿਚ ਗੁਲਜ਼ਾਰੀ ਲਾਲ ਨੰਦਾ ਨੂੰ ਪੰਜਾਬ ਦਾ 5.7 ਐਮ ਏ ਐਫ ਪਾਣੀ ਰਾਜਸਥਾਨ ਨੂੰ ਦੇਣ ਲਈ ਇੰਦਰਾ ਗਾਂਧੀ ਨੇ ਰਾਜ਼ੀ ਕੀਤਾ। ਉਹਨਾਂ ਕਿਹਾ ਕਿ ਸਤਲੁਜ ਯਮੁਨਾ ਨਹਿਰ ਦੀ ਉਸਾਰੀ ਦੇ ਹੁਕਮ ਦੇ ਕੇ ਪੰਜਾਬ ਨਾਲ ਕੀਤੇ ਅਨਿਆਂ ਬਾਰੇ ਸਭ ਨੂੰ ਪਤਾ ਹੀ ਹੈ।
ਅਕਾਲੀ ਆਗੂ ਨੇ ਰਾਹੁਲ ਗਾਂਧੀ ਨੂੰ ਇਹ ਵੀ ਕਿਹਾ ਕਿ ਉਹ ਇਹ ਵੀ ਸਪਸ਼ਟ ਕਰਨ ਕਿ ਕੇਂਦਰ ਵਿਚ ਸਮੇਂ ਦੀਆਂ ਸਰਕਾਰਾਂ ਨੇ ਰਾਜੀਵ-ਲੌਂਗੋਵਾਲ ਸਮਝੌਤਾ ਲਾਗੂ ਨਹੀਂ ਕਿਉਂ ਨਹੀਂ ਕੀਤਾ ਜਦੋਂ ਕਿ ਇਸਦੀ ਮਨਜ਼ੂਰੀ ਸੰਸਦ ਨੇ ਵੀ ਦਿੱਤੀ। ਉਹਨਾਂ ਕਿਹਾ ਕਿ ਇਸ ਸਮਝੌਤੇ ਤਹਿਤ ਚੰਡੀਗੜ੍ਹ 26 ਜਨਵਰੀ 1986 ਨੂੰ ਪੰਜਾਬ ਨੂੰ ਦਿੱਤਾ ਜਾਣਾ ਸੀ।
ਸਰਦਾਰ ਗਰੇਵਾਲ ਨੇ ਰਾਹੁਲ ਗਾਂਧੀ ਵੱਲੋਂ ਪੰਜਾਬੀਆਂ ਦੀ ਬਦਨਾਮੀ ਕਰਨ ਵਿਚ ਉਹਨਾਂ ਦੀ ਆਪਣੀ ਭੂਮਿਕਾ ’ਤੇ ਵੀ ਸਵਾਲ ਕੀਤਾ ਅਤੇ ਆਖਿਆ ਕਿ ਉਹ ਦੱਸਣ ਕਿ ਪੰਜਾਬ ਵਿਚ ਭਾਰਤ ਜੋੜੋ ਪ੍ਰੋਗਰਾਮ ਕਰਨ ਦਾ ਮਨਸ਼ਾ ਕੀ ਹੈ। ਉਹਨਾਂ ਕਿਹਾ ਕਿ ਤੁਸੀਂ ਪੰਜਾਬੀ ਨੌਜਵਾਨਾਂ ਦੀ ਇਹ ਕਹਿ ਕੇ ਬਦਨਾਮੀ ਕੀਤੀ ਕਿ ਇਹਨਾਂ ਵਿਚੋਂ 70 ਫੀਸਦੀ ਨਸ਼ੇੜੀ ਹਨ ਤੇ ਇਸ ਤਰੀਕੇ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਵੇਲੇ ਸਿਆਸੀ ਲਾਹਾ ਲੈਣ ਦਾ ਯਤਨ ਕੀਤਾ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਨੇ ਕਦੇ ਵੀ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ ਕਸ਼ਮੀਰ ਨੂੰ ਉਦਯੋਗਿਕ ਪੈਕੇਜ ਦੇਣ ਦੇ ਖਿਲਾਫ ਕੁਝ ਨਹੀਂ ਬੋਲਿਆ ਜਦੋਂ ਕਿ ਇਸ ਕਾਰਨ ਪੰਜਾਬ ਤੋਂ ਇੰਡਸਟਰੀ ਇਹਨਾਂ ਰਾਜਾਂ ਵਿਚ ਗਈ।
ਸਰਦਾਰ ਗਰੇਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਰਾਹੁਲ ਨੇ ਹਮੇਸ਼ਾ ਪੰਜਾਬੀਆਂ ਨਾਲ ਰਾਜਨੀਤੀ ਕੀਤੀ ਹੈ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਵਿਧਾਨ ਸਭਾ ਚੋਣਾਂ ਵੇਲੇ ਉਸ ਕਿਸਾਨ ਦੇ ਘਰ ਗਏ ਸਨ ਜਿਸਨੇ ਖੁਦਕੁਸ਼ੀ ਕੀਤੀ ਸੀ ਪਰ ਉਹਨਾਂ ਨੇ ਉਹਨਾਂ ਸੈਂਕੜੇ ਕਿਸਾਨਾਂ ਨਾਲ ਕਦੇ ਹਮਦਰਦੀ ਨਹੀਂ ਪ੍ਰਗਟਾਈ ਜਿਹਨਾਂ ਨੇ ਆਰਥਿਕ ਔਕੜਾਂ ਵਿਚ ਫਸ ਕੇ ਆਪਣੀਆਂ ਜਾਨਾਂ ਦਿੱਤੀਆਂ।

About Gursharan Singh Sandhu

Check Also

ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ ਭਾਰਤ ਦੇ ਨਾਲ ਦੀਵਾਲੀ” ਪ੍ਰੋਗਰਾਮ

Amritsar Crime Latest News National Politics Punjab Uncategorized World ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ …