Breaking News

ਰਿਸ਼ੀ ਸੁਨਕ ਦਾ ਬਰਤਾਨੀਆ ਦਾ ਪ੍ਰਧਾਨ ਮੰਤਰੀ ਬਣਨਾ ਵਿਦੇਸ਼ਾਂ ਵਿੱਚ ਭਾਰਤੀਆਂ ਦੀ ਕਾਬਲੀਅਤ ਦਾ ਪ੍ਰਮਾਣ: ਪ੍ਰੋ: ਸਰਚਾਂਦ ਸਿੰਘ ਖਿਆਲਾ,ਜਸਪਾਲ ਸਿੰਘ ਸਿੱਧੂ ।
ਦੇਸ਼ਾਂ ਵਿੱਚ ਭਾਰਤੀ ਭਾਈਚਾਰਾ ਆਪਣੀ ਸਫਲਤਾ ਨੂੰ ਜਾਰੀ ਰੱਖੇਗਾ ਅਤੇ ਠੋਸ ਨਤੀਜਿਆਂ ਨਾਲ ਨਵੇਂ ਦਿਸਹੱਦਿਆਂ ਨੂੰ ਮਾਪਦਾ ਰਹੇਗਾ।

ਰਿਸ਼ੀ ਸੁਨਕ ਦਾ ਬਰਤਾਨੀਆ ਦਾ ਪ੍ਰਧਾਨ ਮੰਤਰੀ ਬਣਨਾ ਵਿਦੇਸ਼ਾਂ ਵਿੱਚ ਭਾਰਤੀਆਂ ਦੀ ਕਾਬਲੀਅਤ ਦਾ ਪ੍ਰਮਾਣ: ਪ੍ਰੋ: ਸਰਚਾਂਦ ਸਿੰਘ ਖਿਆਲਾ,ਜਸਪਾਲ ਸਿੰਘ ਸਿੱਧੂ ।
ਦੇਸ਼ਾਂ ਵਿੱਚ ਭਾਰਤੀ ਭਾਈਚਾਰਾ ਆਪਣੀ ਸਫਲਤਾ ਨੂੰ ਜਾਰੀ ਰੱਖੇਗਾ ਅਤੇ ਠੋਸ ਨਤੀਜਿਆਂ ਨਾਲ ਨਵੇਂ ਦਿਸਹੱਦਿਆਂ ਨੂੰ ਮਾਪਦਾ ਰਹੇਗਾ।

ਅਮਰੀਕ ਸਿੰਘ 
ਅੰਮ੍ਰਿਤਸਰ 25 ਅਕਤੂਬਰ 

 ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਅਤੇ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਨੇ ਕਿਹਾ ਕਿ ਭਾਰਤੀ ਮੂਲ ਦੇ ਅਤੇ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਿਤ ਰਿਸ਼ੀ ਸੁਨਕ ਨੇ ਬਰਤਾਨੀਆ ਦੇ ਪਹਿਲੇ ਵਿਦੇਸ਼ੀ ਮੂਲ ਦਾ ਪ੍ਰਧਾਨ ਮੰਤਰੀ ਬਣ ਕੇ ਭਾਰਤੀਆਂ ਦੀ ਕਾਬਲੀਅਤ ਦਾ ਪ੍ਰਮਾਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀਆਂ ਦੀ ਸਮਰੱਥਾ ਨੂੰ ਸਾਬਤ ਕਰਨ ਲਈ ਉਹ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਬਰਤਾਨਵੀ ਨਾਗਰਿਕਾਂ ਅਤੇ ਸੰਸਦ ਮੈਂਬਰਾਂ ਨੇ ਰਿਸ਼ੀ ਸੁਨਕ ਦੇ ਹੱਕ ਵਿੱਚ ਫ਼ਤਵਾ ਜਾਰੀ ਕਰਕੇ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਭਾਰਤੀ ਜਿਸ ਵੀ ਦੇਸ਼ ਵਿੱਚ ਰਹਿੰਦਾ ਹੈ, ਉਹ ਉਸ ਦੇਸ਼ ਦਾ ਪੂਰੀ ਤਰ੍ਹਾਂ ਵਫ਼ਾਦਾਰ ਅਤੇ ਭਰੋਸੇਯੋਗ ਹੈ। ਉਨ੍ਹਾਂ ਰਿਸ਼ੀ ਸੁਨਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸ਼ਾਨਦਾਰ ਪ੍ਰਾਪਤੀ ਨਾਲ ਭਾਰਤੀਆਂ ਖ਼ਾਸ ਕਰਕੇ ਸੁਨਕ ਦੇ ਦਾਦਕਿਆਂ ਅਤੇ ਨਾਨਕਿਆਂ ਦਾ ਪੰਜਾਬ ਨਾਲ ਸਬੰਧਿਤ ਹੋਣ ਦੀ ਖ਼ਬਰ ਨਾਲ ਪੰਜਾਬੀ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ ਹੈ। ਪ੍ਰੋ: ਸਰਚਾਂਦ ਸਿੰਘ ਨੇ ਅੱਗੇ ਕਿਹਾ ਕਿ ਰਿਸ਼ੀ ਸੁਨਕ ਦੀ ਕੋਵਿਡ ਮਹਾਂਮਾਰੀ ਦੌਰਾਨ ਅਤੇ ਬਰਤਾਨੀਆ ਦੀ ਆਰਥਿਕਤਾ ਨੂੰ ਦਰਪੇਸ਼ ਚੁਨੌਤੀਆਂ ਦਾ ਸਾਹਮਣਾ ਕਰਨ ਪ੍ਰਤੀ ਉਨ੍ਹਾਂ ਦੀ ਵਿਸ਼ੇਸ਼ ਭੂਮਿਕਾ ਲਈ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ। ਜਿਸ ਨੇ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾ ਕੇ ਪਹਿਚਾਣ ਅਤੇ ਮਕਬੂਲੀਅਤ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਰੋਜ਼ੀ-ਰੋਟੀ ਅਤੇ ਕਾਰੋਬਾਰ ਦੀ ਭਾਲ ਵਿਚ ਭਾਰਤੀ ਲੋਕ ਵਿਦੇਸ਼ਾਂ ਵਿਚ ਜਾ ਰਹੇ ਹਨ ਪਰ ਉਹ ਉਸ ਦੇਸ਼ ਵਿਚ ਸਖ਼ਤ ਮਿਹਨਤ ਅਤੇ ਹੁਨਰ ਨਾਲ ਆਪਣੀ ਵਿਲੱਖਣ ਪਛਾਣ ਕਾਇਮ ਕਰਦੇ ਹਨ। ਉਨ੍ਹਾਂ ਕਿਹਾ ਕਿ ਬਰਤਾਨੀਆ ਵਿੱਚ ਭਾਰਤੀ ਭਾਈਚਾਰੇ ਨੇ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਆਪਣਾ ਬਣਦਾ ਰੋਲ ਅਦਾ ਕੀਤਾ ਹੈ। ਉੱਥੇ ਹੀ ਆਪਣੇ ਅਧਿਕਾਰਾਂ ਅਤੇ ਸਿਆਸੀ ਚੇਤਨਾ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦੇਸ਼ਾਂ ਵਿੱਚ ਭਾਰਤੀ ਭਾਈਚਾਰਾ ਇਸੇ ਤਰ੍ਹਾਂ ਆਪਣੀ ਸਫਲਤਾ ਨੂੰ ਜਾਰੀ ਰੱਖੇਗਾ ਅਤੇ ਠੋਸ ਨਤੀਜਿਆਂ ਨਾਲ ਨਵੇਂ ਦਿਸਹੱਦਿਆਂ ਨੂੰ ਮਾਪਦਾ ਰਹੇਗਾ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …