Breaking News

ਲਗਾਤਾਰ ਹੋ ਰਹੀ ਬਾਰਸ਼ ਕਾਰਨ ਦਰਿਆਵਾਂ ਕੰਢੇ ਵੱਸਦੀ ਵਸੋਂ ਚੌਕਸ ਰਹੇ – ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ

ਲਗਾਤਾਰ ਹੋ ਰਹੀ ਬਾਰਸ਼ ਕਾਰਨ ਦਰਿਆਵਾਂ ਕੰਢੇ ਵੱਸਦੀ ਵਸੋਂ ਚੌਕਸ ਰਹੇ – ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ

ਅਮਰੀਕ ਸਿੰਘ 
ਗੁਰਦਾਸਪੁਰ, 25 ਸਤੰਬਰ 
– ਬੀਤੇ ਕੱਲ ਤੋਂ ਜ਼ਿਲ੍ਹਾ ਗੁਰਦਾਸਪੁਰ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਲਗਾਤਾਰ ਬਾਰਸ਼ ਦੇ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਦਰਿਆਵਾਂ ਨੇੜੇ ਵੱਸਦੀ ਵੱਸੋਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾ ਨੇ ਅੱਜ ਜ਼ਿਲ੍ਹੇ ਦੇ ਸਮੂਹ ਐੱਸ.ਡੀ.ਐੱਮਜ਼, ਨਗਰ ਕੌਂਸਲਾਂ ਦੇ ਈ.ਓਜ਼, ਡਰੇਨਜ਼ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਅਧਿਕਾਰੀਆਂ ਵੱਲੋਂ ਦਰਿਆਵਾਂ ਦੇ ਪਾਣੀ ਦੇ ਪੱਧਰ ਦਾ ਖਿਆਲ ਰੱਖਿਆ ਜਾਵੇ ਅਤੇ ਜੇਕਰ ਕੋਈ ਹੜ੍ਹ ਵਰਗੀ ਸਥਿਤੀ ਬਣਦੀ ਹੈ ਤਾਂ ਸਮਾਂ ਰਹਿੰਦਿਆਂ ਉਸ ਉੱਪਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਕਿਸੇ ਵੀ ਹੰਗਾਮੀ ਹਾਲਤ ਲਈ ਪੂਰੀ ਤਰ੍ਹਾਂ ਚੌਕਸ ਰਹਿਣ।

ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸ਼ਹਿਰਾਂ ਦੇ ਈ.ਓਜ਼ ਨੂੰ ਹਦਾਇਤ ਕੀਤੀ ਕਿ ਬਾਰਸ਼ ਦੌਰਾਨ ਸ਼ਹਿਰਾਂ ਦੇ ਨੀਵੇਂ ਇਲਾਕਿਆਂ ਵਿੱਚੋਂ ਪਾਣੀ ਦੇ ਨਿਕਾਸ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਬਾਰਸ਼ ਦਾ ਪਾਣੀ ਲੋਕਾਂ ਦੇ ਘਰਾਂ ਤੇ ਦੁਕਾਨਾਂ ਅੰਦਰ ਜਾ ਕੇ ਨੁਕਸਾਨ ਨਾ ਕਰੇ। ਇਸੇ ਤਰਾਂ ਪਿੰਡਾਂ ਵਿੱਚ ਬਾਰਸ਼ ਦੇ ਪਾਣੀ ਦੀ ਨਿਕਾਸੀ ਲਈ ਪੰਚਾਇਤ ਵਿਭਾਗ ਦੇ ਕਰਮਚਾਰੀ ਜਿੰਮੇਵਾਰ ਹਨ। ਡਾ. ਨਿਧੀ ਕੁਮਦ ਨੇ ਕਿਹਾ ਕਿ ਫਿਲਹਾਲ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਆਮ ਵਾਂਗ ਹੈ ਪਰ ਜੇਕਰ ਬਾਰਸ਼ ਨਾ ਰੁਕੀ ਤਾਂ ਪਾਣੀ ਦਾ ਪੱਧਰ ਵੱਧ ਸਕਦਾ ਹੈ। ਇਸ ਲਈ ਦਰਿਆਵਾਂ ਦੇ ਨੇੜੇ ਰਹਿੰਦੀ ਵਸੋਂ ਪੂਰੀ ਤਰਾਂ ਚੌਕਸ ਰਹੇ।

amrik Singh Correspondent punjabnewsexpress
com

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …