Breaking News

ਵਿਧਾਇਕ ਰਣਬੀਰ ਸਿੰਘ ਭੁੱਲਰ ਅਸਲਾ ਲਾਇਸੈਂਸ ਰੀਨਿਊ ਕਰਵਾਉਣ ਪਹੁੰਚੇ ਸੇਵਾ ਕੇਂਦਰ  
ਸੇਵਾ ਕੇਂਦਰ ਵਿਚ ਕੰਮ ਕਰਵਾਉਣ ਆਏ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ  

ਵਿਧਾਇਕ ਰਣਬੀਰ ਸਿੰਘ ਭੁੱਲਰ ਅਸਲਾ ਲਾਇਸੈਂਸ ਰੀਨਿਊ ਕਰਵਾਉਣ ਪਹੁੰਚੇ ਸੇਵਾ ਕੇਂਦਰ  
ਸੇਵਾ ਕੇਂਦਰ ਵਿਚ ਕੰਮ ਕਰਵਾਉਣ ਆਏ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ  
AMRIK SINGH

ਫਿਰੋਜ਼ਪੁਰ 2 ਅਗਸਤ  
  ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸਰਦਾਰ ਰਣਬੀਰ ਸਿੰਘ ਭੁੱਲਰ ਆਪਣਾ ਅਸਲਾ ਲਾਇਸੈਂਸ ਰੀਨਿਊ ਕਰਵਾਉਣ ਲਈ ਖੁਦ ਸੇਵਾ ਕੇਂਦਰ ਫਿਰੋਜ਼ਪੁਰ ਛਾਉਣੀ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਲਾਈਨ ਵਿੱਚ ਖੜ੍ਹੇ ਹੋ ਕੇ ਆਪਣੀ ਵਾਰੀ ਦਾ ਇੰਤਜ਼ਾਰ ਕੀਤਾ ਅਤੇ ਆਮ ਲੋਕਾਂ ਦੀ ਤਰ੍ਹਾਂ ਆਪਣਾ ਨੰਬਰ ਆਉਣ ਤੇ ਅਸਲਾ ਲਾਇਸੈਂਸ ਰੀਨਿਊ ਕਰਵਾਉਣ ਲਈ  ਆਪਣੀ ਫਾਈਲ ਜਮ੍ਹਾ ਕਰਵਾਈ। 
      ਇਸ ਦੌਰਾਨ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸੇਵਾ ਕੇਂਦਰ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਕੋਲ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੇਵਾ ਕੇਂਦਰ ਦੇ ਇੰਚਾਰਜ ਨੂੰ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ। 
ਇਸ ਮੌਕੇ ਕਿੱਕਰ ਸਿੰਘ ਕੁਤਬੇਵਾਲਾ, ਸੁਰਜੀਤ ਵਿਲਾਸਰਾ, ਸੁਖਦੇਵ ਸਿੰਘ ਸਾਬਕਾ ਸਰਪੰਚ ਕਿਲਚੇ, ਅਭੀ ਬਰਾੜ ਆਦਿ ਹਾਜਰ ਸਨ।

About Punjab Bolda-Television

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *