Breaking News

ਵਿਸਾਖੀ ਪੂਰੇ ਜਾਹੋ ਜਲਾਲ ਨਾਲ ਮਨਾਉਣ ਲਈ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਹੁੰਮ ਹੁਮਾ ਕੇ ਦਮਦਮਾ ਸਾਹਿਬ ਪੁੱਜਣ: ਬਾਬਾ ਬਲਬੀਰ ਸਿੰਘ ਅਕਾਲੀ

ਵਿਸਾਖੀ ਪੂਰੇ ਜਾਹੋ ਜਲਾਲ ਨਾਲ ਮਨਾਉਣ ਲਈ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਹੁੰਮ ਹੁਮਾ ਕੇ ਦਮਦਮਾ ਸਾਹਿਬ ਪੁੱਜਣ: ਬਾਬਾ ਬਲਬੀਰ ਸਿੰਘ ਅਕਾਲੀ

ਬੁੱਢਾ ਦਲ ਵੱਲੋਂ ਵਿਸ਼ੇਸ਼ ਵਿਰਸਾ ਸੰਭਾਲ ਮਾਲਵਾ ਗਤਕਾ ਕੱਪ ਮੁਕਾਬਲੇ ਹੋਣਗੇ

 ਗੁਰਸ਼ਰਨ  ਸਿੰਘ ਸੰਧੂ 

 ਤਲਵੰਡੀ ਸਾਬੋ,ਦਮਦਮਾ ਸਾਹਿਬ, 8 ਅਪ੍ਰੈਲ 

 ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾਵਹੀਰ ਨੇ ਪੁਰਾਤਨ ਰਵਾਇਤ ਅਨੁਸਾਰ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਸਾਖੀ ਦਿਹਾੜਾ ਪੂਰੇ ਖਾਲਸਾਹੀ ਜਾਹੋ ਜਲਾਲ ਨਾਲ ਮਨਾਉਣ ਲਈ ਵੱਧ ਚੜ੍ਹ ਕੇ ਹੁੰਮਹੁਮਾ ਕੇ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪੁਜਣ ਲਈ ਅਪੀਲ ਕੀਤੀ ਹੈ।ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਕਿ ਸਮੂਹ ਨਿਹੰਗ ਸਿੰਘ ਦਲਾਂ ਤੇ ਸੰਗਤਾਂ ਦੇ ਸਹਿਯੋਗ ਨਾਲ 13, 14 ਤੇ 15 ਅਪ੍ਰੈਲ ਨੂੰ ਵਿਸਾਖੀ ਦਾ ਪਾਵਨ ਪਵਿੱਤਰ ਦਿਹਾੜਾ ਪੂਰੇ ਖ਼ਾਲਸਾਈ ਜਾਹੋ-ਜਲਾਲ ਤੇ ਸ਼ਾਨੋ-ਸ਼ੌਕਤ ਨਾਲ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤੇ ਮਨਾਇਆ ਜਾਵੇਗਾ। ਗੁਰੂ ਸਾਹਿਬਾਨ ਵੱਲੋਂ ਵਰੋਸਾਏ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਿਸਾਖੀ ਦਾ ਤਿਉਹਾਰ ਹਰ ਸਾਲ ਸਾਰੇ ਨਿਹੰਗ ਸਿੰਘਾਂ ਦਲਾਂ ਦੇ ਸਹਿਯੋਗ ਨਾਲ ਖਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਇਆ ਜਾਂਦਾ ਹੈ।ਇਸ ਵਾਰ ਵੀ ਅੱਗੇ ਨਾਲੋਂ ਵੀ ਵੱਧ ਚੜ ਕੇ ਮਨਾਇਆ ਜਾਵੇਗਾ।

     ਉਨ੍ਹਾਂ ਕਿਹਾ ਛਾਉਣੀ ਨਿਹੰਗ ਸਿੰਘਾਂ, ਬੁੱਢਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਬੇਰ ਸਾਹਿਬ, ਦੇਗਸਰ ਪਾ: ਦਸਵੀਂ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਅਪ੍ਰੈਲ ਨੂੰ ਧੁਰ ਕੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਅਰੰਭ ਹੋਣਗੇ ਅਤੇ 14 ਅਪ੍ਰੈਲ ਨੂੰ ਭੋਗ ਪੈਣਗੇ। ਏਸੇ ਤਰ੍ਹਾਂ ਸ੍ਰੀ ਦਸਮ ਗ੍ਰੰਥ ਅਤੇ ਸ੍ਰੀ ਸਰਬਲੋਹ ਜੀ ਦੇ ਅਖੰਡ ਪਾਠ 13 ਅਪ੍ਰੈਲ ਨੂੰ ਅਰੰਭ ਹੋਣਗੇ ਅਤੇ 15 ਅਪ੍ਰੈਲ ਨੂੰ ਭੋਗ ਪਾਏ ਜਾਣਗੇ।ਸਿੱਖ ਜੰਗਜੂ ਕਲਾ ਦਾ ਪ੍ਰਤੀਕ ਵਿਸ਼ੇਸ਼ ਵਿਰਸਾ ਸੰਭਾਲ ਮਾਲਵਾ ਗਤਕਾ ਕੱਪ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿਚ ਪਹਿਲੇ, ਦੂਜੇ ਨੰਬਰ ਤੇ ਆਉਣ ਵਾਲੀਆਂ ਟੀਮਾਂ ਨੂੰ ਵਿਸ਼ੇਸ਼ ਇਨਾਮ ਤਕਸੀਮ ਕੀਤੇ ਜਾਣਗੇ।ਉਨ੍ਹਾਂ ਇਹ ਵੀ ਕਿਹਾ ਕਿ ਹੋਲੇ ਮਹੱਲੇ ਮੌਕੇ ਦਲਪੰਥ ਵੱਲੋਂ ਹਰ ਸਾਲ ਇੰਟਰਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਜਾਂਦੇ ਹਨ, ਏਵੇਂ ਹੀ ਵਿਸਾਖੀ ਪੁਰਬ ਤੇ ਮਾਲਵਾ ਗਤਕਾ ਕੱਪ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ 15 ਅਪ੍ਰੈਲ ਨੂੰ ਗੁਰੁ ਸਾਹਿਬਾਨ ਵੱਲੋਂ ਬਖਸ਼ਿਸ਼ ਇਤਿਹਾਸਕ ਨਿਸ਼ਾਨ ਨਗਾਰਿਆਂ ਦੀ ਛਤਰ ਛਾਇਆ ਹੇਠ ਹਰ ਸਾਲ ਦੀ ਤਰ੍ਹਾਂ ਸਮੂਹ ਨਿਹੰਗ ਸਿੰਘ ਦਲਾਂ ਦੇ ਸਹਿਯੋਗ ਨਾਲ ਛਾਉਣੀ ਬੁੱਢਾ ਦਲ ਗੁ: ਬੇਰ ਸਾਹਿਬ ਦੇਗਸਰ ਸਾਹਿਬ ਤੋਂ ਮਹੱਲਾ ਕੱਢਿਆ ਜਾਵੇਗਾ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …