Breaking News

ਵੋਟਰਾਂ ਸੁਪੋਰਟਰਾਂ ਦਾ ਧੰਨਵਾਦ , ਵਿਕਾਸ ਦੇ ਕੰਮ ਰਹਿਣਗੇ ਜਾਰੀ- ਈਟੀਓ

ਹਲਕੇ ਦੇ  ਸਮੁਹ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

ਦੇਸ਼ਵਿਚ ਤਾਨਾਸ਼ਾਹੀ ਦਾ ਹੋਇਆ ਅੰਤ

ਵੋਟਰਾਂ ਸੁਪੋਰਟਰਾਂ ਦਾ ਧੰਨਵਾਦ , ਵਿਕਾਸ ਦੇ ਕੰਮ ਰਹਿਣਗੇ ਜਾਰੀ- ਈਟੀਓ

ਹਲਕੇ ਦੇ  ਸਮੁਹ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

ਦੇਸ਼ਵਿਚ ਤਾਨਾਸ਼ਾਹੀ ਦਾ ਹੋਇਆ ਅੰਤ

ਅਮਰੀਕ  ਸਿੰਘ 

ਅੰਮ੍ਰਿਤਸਰ 9 ਜੂਨ 

 ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਕਰੇਗੀ ਅਤੇ ਵਿਕਾਸ ਦੇ ਕਾਰਜ ਲਗਾਤਾਰ ਜਾਰੀ ਰਹਿਣਗੇ।

    ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਹਲਕੇ ਵਿੱਚ ਪਾਰਟੀ ਦੇ ਸਮੁਹ ਅਹੁਦੇਦਾਰਾਂ, ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਦੀ ਕਮੀਆਂ ਦੀ ਤਲਾਸ਼ ਕੀਤੀ ਜਾਵੇਗੀ ਅਤੇ ਜੋ ਕੁਝ ਵੀ ਕਮੀਆਂ ਪੇਸ਼ੀਆਂ ਰਹਿ ਗਈਆਂ ਹਨ ਉਹਨਾਂ ਨੂੰ ਦੂਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੇ ਕੰਮਾਂ ਵਿੱਚ ਕਿਸੇ ਪ੍ਰਕਾਰ ਦੀ ਵੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਟ ਮੰਤਰੀ ਨੇ ਹਲਕੇ ਦੇ ਵਰਕਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਜੁੜ ਜਾਣ ਅਤੇ ਦਿਨ ਰਾਤ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣ ਲਈ ਕੰਮ ਕਰਨ ਇਸ ਕੰਮ ਲਈ ਸਰਕਾਰ ਤੁਹਾਡੇ ਨਾਲ ਹੈ।

       ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਕਿਹਾ ਕਿ ਵਰਕਰ ਹੀ ਸਾਡੀ ਪਾਰਟੀ ਦੀ ਰੀੜ ਦੀ ਹੱਡੀ ਹਨ ਅਤੇ ਵਰਕਰਾਂ ਨੂੰ ਕਿਸੇ ਵੀ ਕੰਮ ਦੀ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਤੇ ਕੀਤੇ ਰਹਿਣਗੇ ।ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਦੇਖ ਰੇਖ ਹੇਠ ਵਿਕਾਸ ਕਾਰਜ ਕਰਵਾਉਣ ਅਤੇ ਜੇਕਰ ਕਿਤੇ ਕੋਈ ਕਮੀ ਰਹਿ ਜਾਂਦੀ ਹੈ ਤਾਂ ਉਹ ਸਾਡੀ ਧਿਆਨ ਵਿੱਚ ਲਿਆਂਦੀ ਜਾਵੇ।

       ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਮੋਦੀ ਸਰਕਾਰ ਤੇ ਤੰਜ ਕਸਦਿਆਂ ਕਿਹਾ ਕਿ ਹੁਣ ਦੇਸ਼ ਵਿੱਚ ਤਾਨਾਸ਼ਾਹੀ ਦਾ ਅਸਲੀ ਅੰਤ ਹੋਇਆ ਹੈ ਅਤੇ ਇੱਕ ਮਜਬੂਤ ਵਿਰੋਧੀ ਦਲ ਆਇਆ ਹੈ ਜੋ ਸਰਕਾਰ ਦੀਆਂ ਗਲਤ ਨੀਤੀਆਂ ਦਾ ਜਵਾਬ ਦੇਵੇਗਾ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਇੱਕ ਵਾਰ ਫਿਰ ਮੋਦੀ ਸਰਕਾਰ ਨੂੰ ਪੰਜਾਬ ਵਿੱਚੋਂ ਕੋਈ ਵੀ ਸੀਟ ਨਾ ਦੇ ਕੇ ਇਹਨਾਂ ਦਾ ਪੰਜਾਬੀ ਵਿਰੋਧੀ ਚਿਹਰਾ ਨੰਗਾ ਕੀਤਾ ਹੈ ਅਤੇ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਭਾਜਪਾ ਸਰਕਾਰ ਦੇਸ਼ ਨੂੰ ਧਰਮ ਦੇ ਨਾਂ ਤੇ ਵੰਡਣਾ ਚਾਹੁੰਦੀ ਹੈ।

      ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਆਪਣੇ ਵਲੰਟੀਅਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਲੋਕਾਂ ਨੂੰ ਵੱਧ ਤੋਂ ਵੱਧ ਆਪਣੇ ਨਾਲ ਜੋੜਨਾ ਸ਼ੁਰੂ ਕਰ ਕਰ ਦੇਣ ਅਤੇ ਸਰਕਾਰ ਪੰਜਾਬ ਦੇ ਲੋਕਾਂ ਨੂੰ ਮੁੜਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਰਹੇਗੀ। ਇਸ ਮੌਕੇ ਲੋਕ ਸਭਾ ਖਡੂਰ ਸਾਹਿਬ ਇੰਚਾਰਜ ਬਲਜੀਤ ਸਿੰਘ ਖਹਿਰਾ, ਜ਼ਿਲਾ ਪ੍ਰਧਾਨ ਦਿਹਾਤੀ ਬਲਵਿੰਦਰ ਸਿੰਘ ਢਿੱਲੋਂ, ਸਮੂਹ ਵਰਕਰ, ਅਹੁਦੇਦਾਰ, ਚੇਅਰਮੈਨ , ਬਲੋਕ ਪ੍ਰਧਾਨ, ਕੌਂਸਲਰ ਹਾਜ਼ਿਰ ਸਨ ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …