Breaking News

ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਦਾ ਦੌਰਾ

ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਦਾ ਦੌਰਾ

AMRIK SINGH

ਗੁਰਦਾਸਪੁਰ, 12 ਜੁਲਾਈ

 ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ  ਵੱਲੋਂ ਕੇਂਦਰੀ ਜੇਲ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ । ਇਸ ਦੌਰੇ ਦੌਰਾਨ ਮੈਡਮ ਨਵਦੀਪ ਕੌਰ ਗਿੱਲ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲੇ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ । ਇਸ ਮੌਕੇ ਤੇ ਐਡਵੋਕੇਟਜ਼ ਸ੍ਰੀ ਪ੍ਰਭਦੀਪ ਸਿੰਘ ਸੰਧੂ, ਸ੍ਰੀ ਕੇਵਲ ਸਿੰਘ ਅਤੇ ਮੈਡਮ ਪਲਵਿੰਦਰ ਕੌਰ ਵੀ ਮੌਜੂਦ ਸਨ। ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ(ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲ ਬਾਤ ਕੀਤੀ ਅਤੇ ਉਹਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੀਗਲ ਏਡ ਬਾਰੇ ਜਾਗਰੂਕ ਕਰਵਾਇਆ ਗਿਆ । ਇਸ ਦੌਰੇ ਦੌਰਾਨ ਸੁਪਰਡੈਂਟ ਜੇਲ, ਸ੍ਰੀ ਆਰ.ਐਸ.ਹੁੰਦਲ, ਅਤੇ ਸ੍ਰੀ ਨਵਇੰਦਰ ਸਿੰਘ, ਵਧੀਕ ਜੇਲ ਸੁਪਰਡੈਂਟ ਅਤੇ ਬਾਕੀ ਸਟਾਫ ਵੀ ਮੌਜੂਦ ਸੀ।

About Gursharan Singh Sandhu

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *