Breaking News

ਸਰਕਾਰ ਬਹੁਮਤਵਾਦੀ ਸਿਧਾਂਤਾਂ ’ਤੇ ਚਲ ਰਹੀ ਹੈ ਜੋ ਗੁਰੂ ਰਵੀਦਾਸ ਜੀ ਦੇ ਫਲਸਫੇ ਅਨੁਸਾਰ ਨਹੀਂ: ਸੁਖਬੀਰ ਸਿੰਘ ਬਾਦਲ
ਅਕਾਲੀ ਦਲ ਤੇ ਬਸਪਾ ਦੇ 11 ਮੈਂਬਰੀ ਵਫਦ ਨੇ ਗੁਰੂ ਰਵੀਦਾਸ ਜੀ ਦੇ ਜਨਮ ਅਸਥਾਨ ਮੱਥਾ ਟੇਕਿਆ

ਸਰਕਾਰ ਬਹੁਮਤਵਾਦੀ ਸਿਧਾਂਤਾਂ ’ਤੇ ਚਲ ਰਹੀ ਹੈ ਜੋ ਗੁਰੂ ਰਵੀਦਾਸ ਜੀ ਦੇ ਫਲਸਫੇ ਅਨੁਸਾਰ ਨਹੀਂ: ਸੁਖਬੀਰ ਸਿੰਘ ਬਾਦਲ
ਅਕਾਲੀ ਦਲ ਤੇ ਬਸਪਾ ਦੇ 11 ਮੈਂਬਰੀ ਵਫਦ ਨੇ ਗੁਰੂ ਰਵੀਦਾਸ ਜੀ ਦੇ ਜਨਮ ਅਸਥਾਨ ਮੱਥਾ ਟੇਕਿਆ

ਗੁਰਸ਼ਰਨ ਸਿੰਘ ਸੰਧੂ 
ਚੰਡੀਗੜ੍ਹ/ 4 ਫਰਵਰੀ
: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਰਕਾਰ ਬਹੁਮਤਵਾਦੀ ਸਿਧਾਂਤਾਂ ’ਤੇ ਚਲ ਰਹੀ ਹੈ ਜੋ ਗੁਰੂ ਰਵੀਦਾਸ ਜੀ ਦੇ ਸਭ ਦੇ ਬਰਾਬਰ ਹੋਣ ਦੇ ਸਿਧਾਂਤ ਮੁਤਾਬਕ ਨਹੀਂ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਟਿੱਪਣੀਆਂ ਅੱਜ ਗੁਰੂ ਰਵੀਦਾਸ ਜੀ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋਣ ਤੋਂ ਬਾਅਦ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਨਾਲ ਗੱਲਬਾਤ ਕਰਦਿਆਂ ਕੀਤੀਆਂ।  ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਵਫਦ ਨੇ ਗੁਰੂ ਰਵੀਦਾਸ ਜੀ ਦੇ ਜਨਮ ਦਿਵਸ ’ਤੇ ਜਨਮ ਅਸਥਾਨ ਦੇ ਦਰਸ਼ਨ ਕੀਤੇ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੁਰੂ ਰਵੀਦਾਸ ਜੀ ਦਾ ਫਲਸਫਾ ਅੱਜ ਵੀ ਉਨੀ ਹੀ ਮਹੱਤਤਾ ਰੱਖਦਾ ਹੈ ਜਿੰਨੀ 500 ਸਾਲ ਪਹਿਲਾਂ ਰੱਖਦਾ ਸੀ ਤੇ ਅੱਜ ਦੇ ਸਮੇਂ ਵਿਚ ਇਸਦੀ ਬਹੁਤ ਲੋੜ ਹੈ।ਉਹਨਾਂ ਦੱਸਿਆ ਕਿ ਕਿਵੇਂ ਸਿੱਖ ਧਰਮ ਅਤੇ ਸ਼੍ਰੋਮਣੀ ਅਕਾਲੀ ਦਲ ਗੁਰੂ ਰਵੀਦਾਸ ਜੀ ਦੇ ਫਲਸਫੇ ’ਤੇ ਚਲ ਰਹੇ ਹਨ ਜੋ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹਨ। ਉਹਨਾਂ ਕਿਹਾ ਕਿ ਗੁਰੂ ਰਵੀਦਾਸ ਜੀ ਵਾਂਗ ਸਿੱਖ ਧਰਮ ਵਿਚ ਵੀ ਆਪਣੇ ਆਪ ਨੂੰ ਅਹਿਮੀਅਤ ਦੇਣ ਦੀ ਥਾਂ ਮਨੁੱਖਤਾ ਨੂੰ ਪਹਿਲ ਦਿੱਤੀ ਜਾਂਦੀ ਹੈ। ਇਸੇ ਤਰੀਕੇ ਹਮੇਸ਼ਾ ਅਕਾਲੀ ਦਲ ਸਮਾਨਤਾ ਤੇ ਸਮਾਜਿਕ ਨਿਆਂ ਲਈ ਹਮੇਸ਼ਾ ਡਟਿਆ ਹੈ।

ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਡੇਰਾ ਬੱਲਾਂ ਨਾਲ ਲੰਬੀ ਸਾਂਝ ਦਾ ਜ਼ਿਕਰ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਾਦਲ ਸਾਹਿਬ ਹਮੇਸ਼ਾ ਸਾਰੇ ਧਰਮਾਂ ਨੂੰ ਸਤਿਕਾਰ ਦੇਣ ਵਿਚ ਵਿਸ਼ਵਾਸ ਰੱਖਦੇ ਸਨ। ਉਹਨਾਂ ਕਿਹਾ ਕਿ ਇਸੇ ਤਰੀਕੇ ਉਹਨਾਂ ਵੀ ਇਹ ਯਕੀਨੀ ਬਣਾਇਆ ਹੈ ਕਿ ਸਾਰੇ ਧਰਮਾਂ ਦੇ ਪਵਿੱਤਰ ਦਿਵਸ ਸੂਬੇ ਵਿਚ ਮਨਾਏ ਜਾਣ। ਉਹਨਾਂ ਕਿਹਾ ਕਿ ਭਗਵੰਤ ਵਾਲਮੀਕ  ਦਾ ਅਸਥਾਨ ਹੋਵੇ ਜਾਂ ਫਿਰ ਖੁਰਾਲਗੜ੍ਹ ਵਿਖੇ ਗੁਰੂ ਰਵੀਦਾਸ ਜੀ ਦਾ ਅਸਥਾਨ ਹਰ ਥਾਂ ਨੂੰ ਸੁੰਦਰ ਬਣਾਇਆ ਗਿਆ। ਇਸ ਫਲਸਫੇ ਦਾ ਮਕਸਦ ਸਰਬਤ ਦਾ ਭਲਾ ਸੀ। ਸਰਦਾਰ ਬਾਦਲ ਨੇ ਪੰਜਾਬ ਤੋਂ ਵੱਡੀ ਗਿਣਤੀ ਵਿਚ ਜਨਮ ਅਸਥਾਨ ਵਿਖੇ ਨਤਮਸਤਕਹੋਣ  ਪਹੁੰਚੀ ਸੰਗਤ ਨਾਲ ਵੀ ਗੱਲਬਾਤ ਕੀਤੀ ਤੇ ਲੰਗਰ ਛਕਿਆ।

ਵਫਦ ਵਿਚ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਪਵਨ ਕੁਮਾਰ ਟੀਨੂੰ, ਬਲਦੇਵ ਖਹਿਰਾ, ਗੁਰਪ੍ਰਤਾਪ ਵਡਾਲਾ, ਕਬੀਰ ਦਾਸ, ਬਸਪਾ ਦੇ ਨਵਾਂਸ਼ਹਿਰ ਤੋਂ ਵਿਧਾਇਕ ਨਛੱਤਰਪਾਲ, ਅਵਤਾਰ ਸਿੰਘ ਕਰੀਮਪੁਰੀ, ਗੁਰਲਾਲ ਸੇਲਾ ਤੇ ਅਜੀਤ ਸਿੰਘ ਭੈਣੀ ਵੀ ਸ਼ਾਮਲ ਸਨ।

______

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …