2128 ਸਿਖਿਆਰਥੀਆਂ ਨੂੰ ਵੋਟਰ ਹੈਲਪਲਾਈਨ-ਐਪ ਕਰਵਾਇਆ ਡਾਊਨਲੋਡ
ਸਵੀਪ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਕੇਂਦਰੀ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਮੈਗਾ ਰੈਲੀ
2128 ਸਿਖਿਆਰਥੀਆਂ ਨੂੰ ਵੋਟਰ ਹੈਲਪਲਾਈਨ-ਐਪ ਕਰਵਾਇਆ ਡਾਊਨਲੋਡ
ਅਮਰੀਕ ਸਿੰਘ
ਅੰਮ੍ਰਿਤਸਰ ਨਵੰਬਰ 20
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਹੀ ਗਤੀਵਿਧੀਆਂ ਤਹਿਤ ਅੱਜ ਵੱਖ ਵੱਖ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਨੋਡਲ ਅਫਸਰਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਵੋਟਰ ਕਾਰਡ ਬਣਾਉਣ ਲਈ ਜਾਗਰੂਕ ਕਰਨ ਸਬੰਧੀ ਇਕ ਮੈਗਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਵੱਡੀ ਗਿਣਤੀ ’ਚ ਨੌਜਵਾਨਾਂ ਨੇ ਭਾਗ ਲਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰ ਬਰਿੰਦਰਜੀਤ ਸਿੰਘ ਨੋਡਲ ਅਫਸਰ ਸਵੀਪ 017-ਵਿਧਾਨ ਸਭਾ ਹਲਕਾ ਕੇਂਦਰੀ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ 017-ਅੰਮ੍ਰਿਤਸਰ ਕੇਦਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਤਹਿਤ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਵੱਧ ਤੋਂ ਵੱਧ ਨੋਜਵਾਨਾਂ ਨੂੰ ਆਪਣਾ ਵੋਟਰ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕਾ ਅਧੀਨ ਆਉਂਦੇ ਸਮੂਹ ਕਾਲਜਾਂ ਅਤੇ ਸੰਸਥਾਵਾਂ ਦੇ 2128 ਸਿਖਿਆਰਥੀਆਂ ਨੂੰ ਵੋਟਰ ਹੈਲਪਲਾਈਨ-ਐਪ ਕਰਵਾਇਆ ਡਾਊਨਲੋਡ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਨਵੀਂ ਵੋਟ ਬਣਾਉਣੀ, ਵੋਟ ਸ਼ਿਫਟ ਕਰਨੀ ਅਤੇ ਈਵੋਟ ਦੀ ਭਾਲ ਬਾਰੇ ਵੀ ਜਾਗਰੂਕ ਕੀਤਾ ਗਿਆ ਹੈ।
ਉਨਾਂ ਕਿਹਾ ਕਿ ਜੋ ਨੌਜਵਾਨ ਪਹਿਲੀ ਵਾਰ ਵੋਟਰ ਬਣੇ ਹਨ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਉਹ ਆਪਣੀ ਵੋਟ ਦਾ ਇਸਤੇਮਾਲ ਸਹੀ ਢੰਗ ਨਾਲ ਕਰ ਸਕਣ। ਉਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ ਵੋਟਾਂ ਬਣਾਈਆਂ ਗਈਆਂ ਹਨ।
ਉਨਾਂ ਕਿਹਾ ਕਿ ਜੋ ਵੀ ਨਾਗਰਿਕ 1 ਜਨਵਰੀ 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਹੋਵੇਗਾ, ਉਹ ਆਪਣੀ ਵੋਟ ਰਜਿਸਟ੍ਰੇਸ਼ਨ ਲਈ ਫਾਰਮ 6 ਪੁੁਰ ਕਰਕੇ ਜਮ੍ਹਾ ਕਰਵਾ ਸਕਦਾ ਹੈ ਅਤੇ ਵੋਟ ਕਟਵਾਉਣ ਲਈ ਫਾਰਮ 7 ਜਾਂ ਕਿਸੇ ਤਰ੍ਹਾਂ ਦੀ ਦਰੁੱਸਤੀ ਕਰਵਾਉਣ ਲਈ ਫਾਰਮ 8 ਪੁਰ ਕਰਕੇ ਅਪਲਾਈ ਕਰ ਸਕਦਾ ਹੈ।
ਭਾਰਤ ਚੋਣ ਕਮਿਸ਼ਨ ਦੇ ਹਦਾਇਤਾਂ ਅਨੁਸਾਰ 2 ਦਸੰਬਰ 2023 ਅਤੇ 3 ਦਸੰਬਰ 2023 ਨੂੰ ਸਮੂਹ ਬੀ.ਐਲ.ਓਜ਼ ਅਲਾਟ ਕੀਤੇ ਗਏ ਪੋÇਲੰਗ ਸਟੇਸ਼ਨਾਂ ’ਤੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਸਵੇਰ 9:00 ਵਜੇਂ ਤੋਂ ਸ਼ਾਮ 5:00 ਵਜੇ ਤੱਕ ਬੈਠਣਗੇ। ਉਨਾਂ ਕਿਹਾ ਕਿ ਇਹ ਦਾਅਵੇ ਅਤੇ ਇਤਰਾਜ ਆਨਲਾਈਨ voters.eci.gov.in ਤੇ ਲਾਗਇਨ ਕਰਕੇ ਵੀ ਅਪਲਾਈ ਕੀਤੇ ਜਾ ਸਕਦੇ ਹਨ।
__________________