Breaking News

ਸ਼੍ਰੋਮਣੀ ਅਕਾਲੀ ਦਲ ਨੇ ਆਪ ਦੇ ਮੰਤਰੀ ਅਨਮੋਲ ਗਗਨ ਮਾਨ ਦੇ ਕਹਿਣ ’ਤੇ ਇਸਦੇ ਕੌਂਸਲਰਾਂ ਨਾਲ ਧੱਕੇਸ਼ਾਹੀ ਦੀ ਕੀਤੀ ਨਿਖੇਧੀ
ਮੁੱਖ ਮੰਤਰੀ ਮੁਹਾਲੀ ਪ੍ਰਸ਼ਾਸਨ ਨੁੰ ਹਦਾਇਤ ਦੇਣ ਕਿ ਉਹ ਖਰੜ ਮਿਉਂਸਲ ਕੌਂਸਲ ਦੇ ਲੋਕਤੰਤਰੀ ਢੰਗ ਨਾਲ ਕੰਮ ਕਰਨ ਦੇ ਰਾਹ ਵਿਚ ਅੜਿਕਾ ਨਾ ਬਣੇ : ਪ੍ਰੋ. ਚੰਦੂਮਾਜਰਾ

ਸ਼੍ਰੋਮਣੀ ਅਕਾਲੀ ਦਲ ਨੇ ਆਪ ਦੇ ਮੰਤਰੀ ਅਨਮੋਲ ਗਗਨ ਮਾਨ ਦੇ ਕਹਿਣ ’ਤੇ ਇਸਦੇ ਕੌਂਸਲਰਾਂ ਨਾਲ ਧੱਕੇਸ਼ਾਹੀ ਦੀ ਕੀਤੀ ਨਿਖੇਧੀ
ਮੁੱਖ ਮੰਤਰੀ ਮੁਹਾਲੀ ਪ੍ਰਸ਼ਾਸਨ ਨੁੰ ਹਦਾਇਤ ਦੇਣ ਕਿ ਉਹ ਖਰੜ ਮਿਉਂਸਲ ਕੌਂਸਲ ਦੇ ਲੋਕਤੰਤਰੀ ਢੰਗ ਨਾਲ ਕੰਮ ਕਰਨ ਦੇ ਰਾਹ ਵਿਚ ਅੜਿਕਾ ਨਾ ਬਣੇ : ਪ੍ਰੋ. ਚੰਦੂਮਾਜਰਾ


ਗੁਰਸ਼ਰਨ ਸਿੰਘ ਸੰਧੂ 
ਚੰਡੀਗੜ੍ਹ, 18 ਜਨਵਰੀ, 
: ਸ਼੍ਰੋਮਣੀ ਅਕਾਲੀ ਦਲ ਨੇ ਅੰਜ ਆਮ ਆਦਮੀ ਪਾਰਟੀ ਦੇ ਮੰਤਰੀ ਅਨਮੋਲ ਗਗਨ ਮਾਨ ਦੇ ਆਖਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਨਾਲ ਧੱਕੇਸ਼ਾਹੀ ਕੀਤੇ ਜਾਣ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਮਾਨ ਦਾ ਮਕਸਦ ਖਰੜ ਮਿਉਂਸਪਲ ਕੌਂਸਲ ’ਤੇ ਕਬਜ਼ਾ ਕਰਨਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਦੇ ਕੌਂਸਲਰਾਂ ਨਾਲ ਧੱਕੇਸ਼ਾਹੀ ਕਰਨ ਵਾਸਤੇ ਹਰ ਤਰੀਕਾ ਵਰਤਿਆ ਜਾ ਰਿਹਾ ਹੈ ਤੇ ਉਹਨਾਂ ਨੂੰ ਝੂਠੇ ਦੋਸ਼ਾਂ ਤਹਿਤ ਹਿਰਾਸਤ ਵਿਚ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੰਤਰੀ ਤੇ ਉਹਨਾਂ ਦੀ ਸਮੁੱਚੀ ਟੀਮ ਤੇ ਪਰਿਵਾਰ ਇਹ ਸਾਰੇ ਗੈਰਕਾਨੂੰਨੀ  ਕੰਮ ਇਸ ਕਾਰਨ ਕਰ ਰਿਹਾ ਹੈ ਕਿਉਂਕਿ ਉਹਨਾਂ ਨੂੰ ਪਤਾ ਹੈ ਕਿ ਅਕਾਲੀ ਦਲ ਤੋਂ ਕਬਜ਼ਾ ਖੋਹਣ ਲਈ ਪੇਸ਼ ਵਿਸਾਹੀ ਮਤਾ21 ਜਨਵਰੀ ਨੂੰ ਫੇਲ੍ਹ ਹੋ ਜਾਵੇਗਾ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਲੋਕਤੰਤਰ ਮੁਤਾਬਕ ਕੰਮ ਕਰਨਾ ਪਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਚਾਅ ਨਾਲ ਇਹ ਆਖਦੀ ਸੀ ਕਿ ਉਹ ਲੋਕਾਂ ਦੀ ਆਵਾਜ਼ ਦੇ ਰਾਹ ਵਿਚ ਅੜਿਕਾ ਨਹੀਂ ਬਣੇਗੀ। ਉਹਨਾਂ ਕਿਹਾ ਕਿ ਜੇਕਰਇਹ  ਸੱਚ ਹੈ ਤਾਂ ਫਿਰ ਮੁੱਖ ਮੰਤਰੀ ਨੂੰ ਮੁਹਾਲੀ ਪ੍ਰਸ਼ਾਸਨ ਨੁੰ ਸਖ਼ਤ ਹਦਾਇਤਾਂ ਦੇਣੀਆਂ ਚਾਹੀਦੀਆਂ ਹਨ ਤਾਂ ਕਿ ਉਹ ਖਰੜ ਕੌਂਸਲ ਦੇ ਲੋਕਤੰਤਰੀ ਕੰਮਕਾਜਦੇ  ਰਾਹ ਵਿਚ ਅੜਿਕਾ ਨਾ ਬਣੇ। ਉਹਨਾਂਕਿਹਾ  ਕਿ ਜ਼ਿਲ੍ਹਾ ਪੁਲਿਸ ਨੂੰ ਵੀ ਅਕਾਲੀ ਕੌਂਸਲਰਾਂ ਨੂੰ ਆਪ ਦੀ ਹਮਾਇਤ ਕਰਨ ਲਈ ਮਜਬੂਰ ਕਰਨ ਤੋਂ ਵਰਜਿਆ ਜਾਵੇ।

About Gursharan Singh Sandhu

Check Also

ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ ਭਾਰਤ ਦੇ ਨਾਲ ਦੀਵਾਲੀ” ਪ੍ਰੋਗਰਾਮ

Amritsar Crime Latest News National Politics Punjab Uncategorized World ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ …