ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆਅਮਰੀਕ ਸਿੰਘ ਗੁਰਸ਼ਰਨ ਸੰਧੂ ਅੰਮ੍ਰਿਤਸਰ 25 ਅਗਸਤਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ।ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਸਿੰਘਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ, ਜਿਸ ਲਈ ਬਾਪੂ ਸੂਰਤ ਸਿੰਘ ਬੁਢਾਪੇ ਵਿੱਚ ਵੀ ਇਨਸਾਫ਼ ਲਈ ਲੜ ਰਹੇ ਹਨ। .ਉਨ੍ਹਾਂ ਬਾਪੂ ਸੂਰਤ ਸਿੰਘ ਦੇ ਦ੍ਰਿੜ੍ਹ ਇਰਾਦੇ, ਸਿਦਕ ਅਤੇ ਦਲੇਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਕਰਦੀ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਯਤਨਾਂ ਨੂੰ ਜਾਰੀ ਰੱਖਣ ਲਈ ਵਚਨਬੱਧਤਾ ਪ੍ਰਗਟਾਉਂਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਅਤੇ ਬਾਪੂ ਸੂਰਤ ਸਿੰਘ ਦਾ ਇੱਕੋ ਮਨੋਰਥ ਹੈ ਅਤੇ ਇਸ ਪੰਥਕ ਕਾਰਜ ਲਈ ਸਰਗਰਮ ਸਾਰੀਆਂ ਧਿਰਾਂ ਸਤਿਕਾਰਯੋਗ ਹਨ।ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਮਾਮਲੇ ਵਿੱਚ ਜਾਣਬੁੱਝ ਕੇ ਗੜਬੜੀ ਕੀਤੀ ਹੈ ਪਰ ਇਨਸਾਫ਼ ਮਿਲਣ ਤੱਕ ਸਿੱਖ ਪੰਥ ਸੰਘਰਸ਼ ਜਾਰੀ ਰੱਖੇਗਾ। ਇਸ ਮੌਕੇ ਬਾਪੂ ਸੂਰਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਬਦਲੇ ਸਨਮਾਨਿਤ ਕੀਤਾ |____