ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ।ਅਮਰੀਕ ਸਿੰਘ ਗੁਰਸ਼ਰਨ ਸੰਧੂ ਅੰਮ੍ਰਿਤਸਰ 28 ਅਗਸਤਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਭਵਿੱਖ ਦੀ ਯੋਜਨਾ ਉਲੀਕਣ ਲਈ ਮੈਂਬਰਾਂ ਨਾਲ ਜ਼ਿਲ੍ਹਾ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ।ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੰਮ੍ਰਿਤਸਰ ਅਤੇ ਤਰਨਤਾਰਨ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਅੱਜ ਇੱਥੇ.ਮੀਟਿੰਗ ਉਪਰੰਤ ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਿੱਖ ਕੌਮ ਲਈ ਅਹਿਮ ਹੈ, ਜਿਸ ਲਈ ਸਿੱਖ ਜਥੇਬੰਦੀ ਸ਼੍ਰੋਮਣੀ ਕਮੇਟੀ ਲਗਾਤਾਰ ਉਪਰਾਲੇ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਭਵਿੱਖ ਵਿੱਚ ਇਨ੍ਹਾਂ ਯਤਨਾਂ ਨੂੰ ਹੋਰ ਤੇਜ਼ ਕਰੇਗੀ ਅਤੇ ਇਸ ਸਬੰਧੀ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੇ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਕਮੇਟੀ ਦੇ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ: ਬਲਵਿੰਦਰ ਸਿੰਘ ਵੇਈਂਪੂਈ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ: ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਮਰਜੀਤ ਸਿੰਘ ਚਾਵਲਾ, ਸ: ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਬਚਨ ਸਿੰਘ ਕਰਮੂਵਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਭਾਈ ਅਜੇ ਸਿੰਘ ਪ੍ਰਚਾਰੀ, ਸ. ਸੁਖਵਰਸ਼ ਸਿੰਘ ਪੰਨੂ ਹਾਜ਼ਰ ਸਨ।