Breaking News

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ
ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ 11 ਦਿਨ ਨਿਭਾਈ ਕਥਾ ਵਿਚਾਰ ਦੀ ਸੇਵਾ

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ
ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ 11 ਦਿਨ ਨਿਭਾਈ ਕਥਾ ਵਿਚਾਰ ਦੀ ਸੇਵਾ


ਅਮਰੀਕ ਸਿੰਘ 
ਅੰਮ੍ਰਿਤਸਰ, 13 ਅਕਤੂਬਰ-

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਉਹ 3 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ, ਜਿਸ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। 
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਪਿੰਦਰਪਾਲ ਸਿੰਘ ਸਿੱਖ ਕੌਮ ਦੇ ਪ੍ਰਬੁੱਧ ਕਥਾਵਾਚਕ ਹਨ, ਜੋ ਧਰਮ ਪ੍ਰਚਾਰ ਦੇ ਖੇਤਰ ਵਿਚ ਅਹਿਮ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਨ੍ਹਾਂ ਨੂੰ ਭਾਈ ਸਾਹਿਬ ਦੀ ਉਪਾਧੀ ਇਨ੍ਹਾਂ ਦੀਆਂ ਸੇਵਾਵਾਂ ਦੀ ਪ੍ਰਵਾਨਗੀ ’ਤੇ ਮੋਹਰ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲਗਾਤਾਰ 11 ਦਿਨ ਕਥਾ ਦੀ ਸੇਵਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੁਕਮਨਾਮੇ ਦੀ ਵਿਆਖਿਆ ਨਾਲ ਸੰਗਤ ਨੂੰ ਜੋੜ ਕੇ ਗੁਰੂ ਦੀ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਹਨ ਅਤੇ ਅਰਦਾਸ ਹੈ ਕਿ ਇਹ ਇਸੇ ਤਰ੍ਹਾਂ ਸਿੱਖ ਕੌਮ ਦੀ ਸੇਵਾ ਕਰਦੇ ਰਹਿਣ। 
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਭਾਈ ਪਿੰਦਰਪਾਲ ਸਿੰਘ ਦੀਆਂ ਧਰਮ ਪ੍ਰਚਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਅਗਲੇ ਸਾਲ ਤੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਲੈ ਕੇ ਬੰਦੀ ਛੋੜ ਦਿਵਸ (ਦੀਵਾਲੀ) ਤੱਕ ਕਥਾ ਸੇਵਾਵਾਂ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਈ ਪਿੰਦਰਪਾਲ ਸਿੰਘ ਨੇ ਦੇਸ਼ ਵਿਦੇਸ਼ ਅੰਦਰ ਸਿੱਖੀ ਦੇ ਪ੍ਰਚਾਰ ਲਈ ਅਹਿਮ ਯੋਗਦਾਨ ਪਾਇਆ ਹੈ ਅਤੇ ਦੇਸ਼ ਦੁਨੀਆਂ ਦੀ ਸੰਗਤਾਂ ਅੰਦਰ ਇਨ੍ਹਾਂ ਪ੍ਰਤੀ ਵੱਡਾ ਸਤਿਕਾਰ ਹੈ। ਇਸੇ ਦੌਰਾਨ ਭਾਈ ਪਿੰਦਰਪਾਲ ਸਿੰਘ ਨੂੰ ਸ਼ਹਿਰ ਦੀਆਂ ਵੱਖ-ਵੱਖ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਵੀ ਸਨਮਾਨਿਤ ਕੀਤਾ। 
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਗਿਆਨੀ ਸੰਤ ਸਿੰਘ ਮਸਕੀਨ ਦੇ ਸਪੁੱਤਰ ਭਾਈ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਕੁਲਵੰਤ ਸਿੰਘ ਮੰਨਣ, ਭਾਈ ਅਜਾਇਬ ਸਿੰਘ ਅਭਿਆਸੀ, ਪ੍ਰਸਿੱਧ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ, ਸਿੰਘ ਸਾਹਿਬ ਗਿਆਨੀ ਚੇਤ ਸਿੰਘ ਦੇ ਸਪੁੱਤਰ ਭਾਈ ਤਰਲੋਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਸ. ਹਰਦੀਪ ਸਿੰਘ, ਸ. ਕੁਲਦੀਪ ਸਿੰਘ ਪਡੋਰੀ ਆਦਿ ਮੌਜੂਦ ਸਨ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …