Breaking News

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਧਾਰਮਿਕ ਮੁਕਾਬਲੇਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਧਾਰਮਿਕ ਮੁਕਾਬਲੇ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਧਾਰਮਿਕ ਮੁਕਾਬਲੇ


ਅਮਰੀਕ ਸਿੰਘ 
ਅੰਮ੍ਰਿਤਸਰ 26 ਸਤੰਬਰ-
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ। 16 ਸਤੰਬਰ ਤੋਂ 26 ਸਤੰਬਰ ਤੱਕ ਵੱਖ-ਵੱਖ ਦਿਨਾਂ ਵਿਚ ਕਰਵਾਏ ਗਏ, ਇਨ੍ਹਾਂ ਮੁਕਾਬਲਿਆਂ ਵਿਚ ਸ਼ਬਦ ਵੀਚਾਰ, ਸ਼ਬਦ ਕੀਰਤਨ, ਕਵਿਤਾ, ਕਵੀਸ਼ਰੀ, ਪੇਂਟਿੰਗ ਮੁਕਾਬਲਾ ਅਤੇ ਲਿਖਤੀ ਇਮਤਿਹਾਨ ਕਰਵਾਏ ਗਏ। ਇਸ ਦੇ ਨਾਲ ਹੀ ਕੁਝ ਸਪੈਸ਼ਲ ਸਕੂਲਾਂ ਦੇ ਸ਼ਬਦ ਕੀਰਤਨ ਅਤੇ ਕੋਰੀਓਗ੍ਰਾਫੀ ਮੁਕਾਬਲੇ ਵੀ ਹੋਏ। ਇਹ ਮੁਕਾਬਲੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅਤੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਵਿਖੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਸੈਂਕੜੇ ਬੱਚਿਆਂ ਨੇ ਭਾਗ ਲਿਆ। ਲਿਖਤੀ ਮਿਤਿਹਾਨ ਵਿਚੋਂ ਚੁਣੀਆਂ ਪੰਜ ਟੀਮਾਂ ਦਾ ਅੱਜ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚੋਂ ਸ੍ਰੀ ਗੁਰੂ ਰਾਮਦਾਸ ਸੀਨੀਅਰ ਸਕੈਂਡਰੀ ਸਕੂਲ ਰਾਮਸਰ ਰੋਡ, ਸ੍ਰੀ ਅੰਮ੍ਰਿਤਸਰ ਦੀ ਟੀਮ ਨੇ ਪਹਿਲਾ, ਮਾਤਾ ਗੰਗਾ ਜੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਦੀ ਟੀਮ ਨੇ ਦੂਜਾ ਤੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ, ਖਡੂਰ ਸਾਹਿਬ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਹਰ ਸਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੱਚਿਆਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਜਾਂਦੇ ਹਨ, ਜਿਸ ਤਹਿਤ ਹੋਏ ਇਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਸਿੱਖ ਇਤਿਹਾਸ ਅਤੇ ਵਿਰਸੇ ਨੂੰ ਬਿਆਨ ਕੀਤਾ। ਇਨ੍ਹਾਂ ਧਾਰਮਿਕ ਮੁਕਾਬਲਿਆਂ ਸਮੇਂ ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸਕਾਲਰ ਡਾ. ਰਣਜੀਤ ਕੌਰ ਪੰਨਵਾਂ, ਸਕਾਲਰ ਬੀਬੀ ਹਰਪ੍ਰੀਤ ਕੌਰ ਤੇ ਬੀਬੀ ਗੁਰਮੀਤ ਕੌਰ, ਸੁਪਰਵਾਈਜ਼ਰ ਸ. ਕਾਬਲ ਸਿੰਘ, ਸ. ਜਸਪਾਲ ਸਿੰਘ ਆਦਿ ਹਾਜ਼ਰ ਸਨ। 

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …