Breaking News

ਸਾਹਿਬਜ਼ਾਦਿਆਂ ਦੀ ਮਿੱਠੀ ਨਿੱਘੀ ਯਾਦ ‘ਚ ਬੁੱਢਾ ਦਲ ਨਿਹੰਗ ਸਿੰਘਾਂ ਵੱਲੋਂ 
ਵਿਸ਼ੇਸ਼ ਗੁਰਮਤਿ ਸਮਾਗਮ ਅਰੰਭ : ਬਾਬਾ ਬਲਬੀਰ ਸਿੰਘ 96 ਕਰੋੜੀ

ਸਾਹਿਬਜ਼ਾਦਿਆਂ ਦੀ ਮਿੱਠੀ ਨਿੱਘੀ ਯਾਦ ‘ਚ ਬੁੱਢਾ ਦਲ ਨਿਹੰਗ ਸਿੰਘਾਂ ਵੱਲੋਂ 
ਵਿਸ਼ੇਸ਼ ਗੁਰਮਤਿ ਸਮਾਗਮ ਅਰੰਭ : ਬਾਬਾ ਬਲਬੀਰ ਸਿੰਘ 96 ਕਰੋੜੀ


ਗੁਰਸ਼ਰਨ ਸਿੰਘ ਸੰਧੂ 
 ਫਤਹਿਗੜ੍ਹ ਸਾਹਿਬ, 26 ਦਸੰਬਰ
 ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇਕ ਪ੍ਰੈਸ ਨੋਟ ਵਿੱਚ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ 14 ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 27-28-29 ਨੂੰ ਫਤਹਿਗੜ੍ਹ ਸਾਹਿਬ ਵਿਖੇ ਪੂਰਨ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਸਭ ਸੰਗਤਾਂ ਨੂੰ ਇਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਟ ਕਰਨ ਲਈ ਫਤਹਿਗੜ੍ਹ ਸਾਹਿਬ ਹਾਜ਼ਰੀ ਭਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਨੂਠੀ ਤੇ ਲਾ-ਮਿਸਾਲ ਹੈ ਜਿਸਦੀ ਮਿਸਾਲ ਦੁਨੀਆਂ ‘ਚ ਕਿਧਰੇ ਹੋਰ ਨਹੀਂ ਮਿਲਦੀ।ਇਸ ਲਈ ਇਨ੍ਹਾਂ ਸ਼ਹੀਦੀ ਦਿਹਾੜਿਆਂ ਦੀ ਇਤਿਹਾਸਕ ਮਹੱਤਤਾ, ਪ੍ਰਸੰਗਤਾਂ ਨੂੰ ਸਮਝਦਿਆਂ ਇਨ੍ਹਾਂ ਸਭਾਵਾਂ ਮੌਕੇ ਸਾਰੀਆਂ ਸਿਆਸੀ ਪਾਰਟੀਆਂ ਆਪਸੀ ਦੂਸ਼ਣਬਾਜ਼ੀਆਂ ਦਾ ਪ੍ਰਦੂਸ਼ਨ ਪੈਦਾ ਨਾ ਕਰਨ ਸਗੋਂ ਸਿਆਸੀ ਕਾਨਫਰੰਸਾਂ ਤੋਂ ਦੂਰ ਰਹਿ ਕੇ ਸਾਹਿਬਜ਼ਾਦਿਆਂ ਨੂੰ ਸੰਗਤੀ ਰੂਪ ਵਿੱਚ ਸ਼ਰਧਾ ਤੇ ਸਤਿਕਾਰ ਭੇਟ ਕਰਨਾ ਚਾਹੀਦਾ ਹੈ।ਕੇਵਲ ਗੁਰਮਤਿ ਸਮਾਗਮ ਹੀ ਕੀਤੇ ਜਾਣ।ਗੁਰਦੁਆਰਾ ਬੀਬਾਨਗੜ੍ਹ ਸਾਹਿਬ ਵਿਖੇ ਮਹਾਨ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਰਾਗੀ, ਢਾਢੀ, ਪ੍ਰਚਾਰਕ, ਕਥਾਵਾਚਕ ਸਿਖ ਇਤਿਹਾਸ ਦੀ ਮਹਿਮਾਂ ਨਾਲ ਸੰਗਤਾਂ ਨੂੰ ਜੋੜਨਗੇ। 27, 28, 29 ਨੂੰ ਤਿੰਨੇ ਦਿਨ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਗੁਰਮਤਿ ਸਮਾਗਮ ਹੋਣਗੇ ਤੇ ਸ਼੍ਰੀ ਆਖੰਡ ਪਾਠ ਅਰੰਭ ਹੋਣਗੇ ਜਿਨ੍ਹਾਂ ਦੇ ਭੋਗ 29 ਦਸੰਬਰ ਨੂੰ ਪੈਣਗੇ ਅਤੇ 28 ਦਸੰਬਰ ਨੂੰ ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਤੀਕ ਨਗਰ ਕੀਰਤਨ ਹੋਵੇਗਾ। 29 ਦਸੰਬਰ ਨੂੰ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਬੁੱਢਾ ਦਲ ਦੀ ਅਗਵਾਈ ਵਿੱਚ ਮਹੱਲਾ ਸਜਾਇਆ ਜਾਵੇਗਾ।
      ਅੱਜ ਏਥੋ ਨਿਹੰਗ ਸਿੰਘਾਂ ਦੀ ਛਾਉਣੀ ਗੁ: ਬਿਬਾਨਗੜ੍ਹ ਸਾਹਿਬ ਤੋਂ ਬੁੱਢਾ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ ਵੱਲੋ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਇਸ ਮਹੀਨੇ ਦਸਮ ਪਾਤਸ਼ਾਹ ਦਾ ਅਨੰਦਪੁਰ ਤੋਂ ਚਲਣਾ, ਪਰੀਵਾਰ ਦਾ ਵਿਛੜ ਜਾਣਾ, ਚਮਕੌਰ ਦੇ ਜੰਗ ਵਿੱਚ ਵੱਡੇ ਸਾਹਿਬਜ਼ਾਦਿਆਂ ਤੇ ਪਿਆਰੇ ਸਿੰਘਾਂ ਦਾ ਸ਼ਹੀਦ ਹੋ ਜਾਣਾ, ਛੋਟਿਆਂ ਸਾਹਿਬਜ਼ਾਦਿਆਂ ਨੂੰ ਫਤਹਿਗੜ੍ਹ ਸਾਹਿਬ ਵਿਖੇ ਨੀਹਾਂ ਵਿੱਚ ਚਿਣ ਕੇ ਸ਼ਹੀਦ ਕਰ ਦੇਣਾ, ਦਾ ਇਤਿਹਾਸ ਲਸਾਨੀ ਤੇ ਨਿਵੇਕਲਾ ਤੇ ਕੌਮ ਲਈ ਮਹੱਤਤਾ ਵਾਲਾ ਹੈ। ਉਨ੍ਹਾਂ ਕਿਹਾ ਨਵੀਂ ਆਉਣ ਵਾਲੀ ਨੌਜਵਾਨ ਪਨੀਰੀ ਨੂੰ ਇਹਨਾਂ ਸ਼ਹੀਦਾਂ ਦੇ ਇਤਿਹਾਸ ਬਾਰੇ ਜਾਣੂੰ ਕਰਾਉਣਾ ਅੱਜ ਹੋਰ ਵੀ ਲਾਜ਼ਮੀ ਹੈ।ਅੱਜ ਅਧੁਨਿਕ ਬਿਜਲਈ ਸਾਧਨਾਂ ਜੰਤਰਾਂ ਨਾਲ ਬੱਚੇ ਜੁੜ ਕੇ ਅਜਿਹੇ ਮਾਣਮੱਤੇ ਇਤਿਹਾਸ ਤੋ ਵਿਰਲੇ ਹੋ ਗਏ ਹਨ ਸਭ ਨੂੰ ਰੱਲਮਿਲ ਹੰਭਲਾ ਮਾਰ ਕੇ ਇਸ ਮਹੀਨੇ ਸਰਦ ਰੁੱਤ ਵਿਚ ਵਾਪਰੇ ਦੁਖਾਂਤ ਬਾਰੇ ਹਰ ਘਰ ਵਿੱਚ ਗੁਰਮਤਿ ਵਿਚਾਰ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਾਡੇ ਬੱਚਿਆਂ ਨੂੰ ਘੋੜਸਵਾਰੀ, ਨੇਜਾਬਾਜ਼ੀ, ਤੀਰਕਮਾਨ, ਸ਼ਸਤਰ ਅਤੇ ਸ਼ਾਸਤਰ ਵਿਦਿਆ ਲੈਣੀ ਚਾਹੀਦੀ ਹੈ ਅਤੇ ਚੋਲਾ ਤੇ ਦੁਮਾਲਾ ਧਾਰਨ ਕਰਨਾ ਚਾਹੀਦਾ ਹੈ।
      ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ/ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿਖ ਸੰਸਥਾਵਾਂ ਨੂੰ ਵੀ ਬਾਬਾ ਬੰਦਾ ਸਿੰਘ ਬਹਾਦਰ, ਨਵਾਬ ਕਪੂਰ ਸਿੰਘ, ਜਥੇਦਾਰ ਜੱਸਾ ਸਿੰਘ ਆਹਲੂਵਾਲੀਆਂ, ਅਕਾਲੀ ਫੂਲਾ ਸਿੰਘ ਸ਼ਹੀਦ, ਬਾਬਾ ਦੀਪ ਸਿੰਘ ਸ਼ਹੀਦ ਜੀ ਦੇ ਇਤਿਹਾਸ ਅਤੇ ਇਤਿਹਾਸਕ ਜੀਵਨ ਝਲਕੀਆਂ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨ ਦਾ ਜਤਨ ਕਰਨਾ ਚਾਹੀਦਾ ਹੈ।

About Gursharan Singh Sandhu

Check Also

ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ ਭਾਰਤ ਦੇ ਨਾਲ ਦੀਵਾਲੀ” ਪ੍ਰੋਗਰਾਮ

Amritsar Crime Latest News National Politics Punjab Uncategorized World ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ …