fbpx
Breaking News

ਸਿੱਖ ਕੌਮ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਸੋਮਵਾਰ ਨੂੰ ਇੱਥੇ ਬੜੀ ਧੂਮਧਾਮ ਨਾਲ ਮਨਾਇਆ ਗਿਆ।

ਸਿੱਖ ਕੌਮ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਸੋਮਵਾਰ ਨੂੰ ਇੱਥੇ ਬੜੀ ਧੂਮਧਾਮ ਨਾਲ ਮਨਾਇਆ ਗਿਆ। 

 ਅਮਰੀਕ  ਸਿੰਘ 

ਅੰਮ੍ਰਿਤਸਰ, 29 ਅਪ੍ਰੈਲ 

ਸਿੱਖ ਕੌਮ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਸੋਮਵਾਰ ਨੂੰ ਇੱਥੇ ਬੜੀ ਧੂਮਧਾਮ ਨਾਲ ਮਨਾਇਆ ਗਿਆ। 

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਕੀਤਾ।
ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਨਿਸ਼ਾਨ ਸਿੰਘ ਜਫਰਵਾਲ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਆਦਿ ਹਾਜਰ ਸਨ।

ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਗੁਰੂ ਚਰਨਾਂ ’ਚ ਨਤਮਸਤਕ ਹੋਣ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੱਤੀ। ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਕੀਰਤਨ ਦਰਬਾਰ ਮੌਕੇ ਖ਼ਾਲਸਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਗੁਰ ਜਸ ਗਾਇਨ ਕਰ ਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।

ਇਸ ਮੌਕੇ ਸ: ਛੀਨਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੁਆਰਾ ਜਗਤ ਨੂੰ ਸ਼ਾਂਤੀ ਅਤੇ ਸੇਵਾ ਦੇ ਉਪਦੇਸ਼ ਸਬੰਧੀ ਚਾਨਣਾ ਪਾਉਂਦਿਆਂ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਇਸ ਮੌਕੇ ਸ: ਛੀਨਾ ਨੇ ਖਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਪ੍ਰੋ. ਅਨੁਕੀਰਨਜੀਤ ਕੌਰ ਨੇ ਗੁਰੂ ਸਾਹਿਬ ਜੀ ਦੇ ਜੀਵਨ ਫਲਸਫੇ ਬਾਰੇ ਹਾਜ਼ਰ ਸੰਗਤ ਨੂੰ ਜਾਣੂ ਕਰਵਾਇਆ।

 ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼ ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

_________________

About Gursharan Singh Sandhu

Check Also

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਅਤੇ ਸਰਬੱਤ ਦੇ ਭਲੇ ਦੇ ਸਿਧਾਂਤ ਅਨੁਸਾਰ ਪੰਜਾਬੀਆਂ ਦੇ ਹਾਲਾਤ ਸੁਧਾਰਣ ਲਈ ਤਾਕਤ ਦੇਣ ਵਾਸਤੇ ਕੀਤੀ ਅਰਦਾਸ

Amritsar Crime Latest News National Politics Punjab Uncategorized World ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ …

Translate »