ਸਿੱਖ ਸਦਭਾਵਨਾ ਦਲ ਨੇ ਸੰਗਰੂਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਦੇ ਬਾਹਰ ਧਰਨਾ ਦਿੱਤਾ।
ਅਮਰੀਕ ਸਿੰਘ and GURSHARAN SINGH SANDHU
ਅੰਮ੍ਰਿਤਸਰ 20 ਅਗਸਤ
ਭਾਈ ਬਲਦੇਵ ਸਿੰਘ ਸਾਬਕਾ ਰਾਗੀ ਅਤੇ ਮੁਖ ਸੇਵਾਦਾਰ ਸਿੱਖ ਸਦਭਾਵਨਾ ਦਲ ਨੇ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਦਖਲ ਦੀ ਮੰਗ ਕਰਨ ਲਈ ਸੰਗਰੂਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਦੇ ਬਾਹਰ ਧਰਨਾ ਦਿੱਤਾ। ਭਾਈ ਵਡਾਲਾ ਨੇ ਗੁਰਬਾਣੀ ਕੀਰਤਨ ਕੀਤਾ।
ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਾਂਗੇ।
ਜ਼ਿਕਰਯੋਗ ਹੈ ਕਿ ਸਿੱਖ ਸਦਭਾਵਨਾ ਦਲ ਪਹਿਲਾਂ ਹੀ ਹੈਰੀਟੇਜ ਸਟਰੀਟ ਵਿੱਚ ਪਿਛਲੇ ਦੋ ਸਾਲਾਂ ਤੋਂ ਧਰਨਾ ਦੇ ਰਿਹਾ ਹੈ।
ਸਿੱਖ ਸਦਭਾਵਨਾ ਦਲ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ।