fbpx
Breaking News

ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਲਈ ਜਥੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਜਤਨ ਪ੍ਰਸੰਸਾਜਨਕ: ਸਿੰਘ ਸਾਹਿਬ ਗਿ: ਸੁਲਤਾਨ ਸਿੰਘ

ਬੁੱਢਾ ਦਲ ਵੱਲੋਂ ਗਿ. ਸੁਲਤਾਨ ਸਿੰਘ, ਪ੍ਰੋ: ਧਰਮ ਸਿੰਘ, ਪ੍ਰੋ: ਪਰਮਵੀਰ ਸਿੰਘ, ਸ. ਹਰਪਾਲ ਸਿੰਘ ਭਾਟੀਆ, ਅਮਰੀਕਾ ਤੋਂ ਬਾਬਾ ਜਸਵਿੰਦਰ ਸਿੰਘ ਜੱਸੀ, ਕਨੇਡਾ ਤੋਂ ਬਾਬਾ ਗੁਰਮੇਲ ਸਿੰਘ ਤੇ ਹੋਰ ਸ਼ਖਸ਼ੀਅਤਾਂ ਸਨਮਾਨਤ

ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਲਈ ਜਥੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਜਤਨ ਪ੍ਰਸੰਸਾਜਨਕ: ਸਿੰਘ ਸਾਹਿਬ ਗਿ: ਸੁਲਤਾਨ ਸਿੰਘ

ਬੁੱਢਾ ਦਲ ਵੱਲੋਂ ਗਿ. ਸੁਲਤਾਨ ਸਿੰਘ, ਪ੍ਰੋ: ਧਰਮ ਸਿੰਘ, ਪ੍ਰੋ: ਪਰਮਵੀਰ ਸਿੰਘ, ਸ. ਹਰਪਾਲ ਸਿੰਘ ਭਾਟੀਆ, ਅਮਰੀਕਾ ਤੋਂ ਬਾਬਾ ਜਸਵਿੰਦਰ ਸਿੰਘ ਜੱਸੀ, ਕਨੇਡਾ ਤੋਂ ਬਾਬਾ ਗੁਰਮੇਲ ਸਿੰਘ ਤੇ ਹੋਰ ਸ਼ਖਸ਼ੀਅਤਾਂ ਸਨਮਾਨਤ

ਅਮਰੀਕ ਸਿੰਘ 

ਸ੍ਰੀ ਅਨੰਦਪੁਰ ਸਾਹਿਬ 26 ਮਾਰਚ:-

 ਹੋਲਾ-ਮਹੱਲਾ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਵਿਖੇ ਵਿਰਸਾ ਸੰਭਾਲ ਨੈਸ਼ਨਲ ਗੱਤਕਾ ਮੁਕਾਬਲੇ ਕਰਵਾਏ ਗਏ ਜਿਸ ਵਿੱਚ 20 ਟੀਮਾਂ ਨੇ ਸਿੱਖ ਸ਼ਸਤਰ ਕਲਾ ਦਾ ਬਾਖੂਬੀ ਪ੍ਰਗਟਾਵਾ ਕੀਤਾ। ਗੱਤਕਾ ਮੁਕਾਬਲਿਆਂ ਦੇ ਅੱਜ ਦੂਸਰੇ ਦਿਨ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸਮੇਤ ਹੋਰ ਅਹਿਮ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਿੱਖ ਪੰਥ ਦੀਆਂ ਅਹਿਮ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਜਿਨ੍ਹਾਂ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿ. ਸੁਲਤਾਨ ਸਿੰਘ, ਉੱਘੇ ਵਿਦਵਾਨ ਪ੍ਰੋ: ਧਰਮ ਸਿੰਘ ਸਾਬਕਾ ਪ੍ਰੋ: ਗੁਰੁ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਭਾਈ ਗੁਰਮੀਤ ਸਿੰਘ ਸ਼ਾਂਤ, ਪ੍ਰੋ: ਪਰਮਵੀਰ ਸਿੰਘ ਪੰਜਾਬੀ ਯੁਨੀਵਰਸਿਟੀ ਪਟਿਆਲਾ, ਸ. ਹਰਪਾਲ ਸਿੰਘ ਭਾਟੀਆ ਇੰਦੌਰ, ਬਾਬਾ ਜਸਵਿੰਦਰ ਸਿੰਘ ਜੱਸੀ ਯੂ.ਐਸ.ਏ, ਬਾਬਾ ਗੁਰਮੇਲ ਸਿੰਘ ਕਨੇਡਾ, ਬਾਬਾ ਸੰਨੀ ਸਿੰਘ ਯੂ.ਕੇ ਆਦਿ ਨੂੰ ਬੁੱਢਾ ਦਲ ਦੇ ਮੁੱਖੀ ਵੱਲੋ ਐਵਾਰਡ ਚਿੰਨ੍ਹ ਦੇ ਨਾਲ ਸ੍ਰੀ ਸਾਹਿਬ, ਦੁਸ਼ਾਲਾ, ਸਿਰਪਾਓ, ਧਾਰਮਿਕ ਪੁਸਤਕਾਂ ਦਾ ਸੈੱਟ, ਸਨਮਾਨ ਪੱਤਰ, ਸਨਮਾਨ ਚਿੰਨ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਆ ਗਿਆ।

       ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਵਿਰਾਸਤ ਦੀ ਸ਼ਾਨਾਮੱਤੀ ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਰੰਤਰ ਯਤਨਸ਼ੀਲ ਹਨ।ਇਨ੍ਹਾਂ ਵੱਲੋਂ ਹਰ ਸਾਲ ਹੋਲਾ ਮਹੱਲਾ ਅਤੇ ਖਾਲਸੇ ਦੀ ਸਿਰਜਨਾ ਦਿਵਸ ਵਿਸਾਖੀ ਮੌਕੇ ਗੱਤਕਾ ਮੁਕਾਬਲੇ ਕਰਵਾ ਕੇ ਸੰਗਤ ਨੂੰ ਖਾਲਸਾਈ ਸ਼ਾਨ ਦੇ ਰੂਬਰੂ ਕੀਤਾ ਜਾਂਦਾ ਹੈ, ਜਿਸ ਨਾਲ ਨੌਜੁਆਨੀ ਅੰਦਰ ਯੁੱਧ ਕਲਾ ਦੇ ਪ੍ਰਤੀਕ ਗੱਤਕਾਬਾਜ਼ੀ ਦੀ ਖਿੱਚ ਪੈਦਾ ਹੁੰਦੀ ਹੈ।ਨਿਰਸੰਦੇਹ ਅਜਿਹੇ ਉਪਰਾਲੇ ਵਰਤਮਾਨ ਸਿੱਖ ਨੌਜੁਆਨੀ ਨੂੰ ਆਪਣੀਆਂ ਵਿਰਾਸਤੀ ਜੜਾਂ ਨਾਲ ਜੋੜਨ ਲਈ ਵਡਮੁੱਲੀ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਬੁੱਢਾ ਦਲ ਵੱਲੋਂ ਵੱਖ-ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸਿੱਖ ਸਖਸ਼ੀਅਤਾਂ ਹਰ ਸਾਲ ਵੱਖ-ਵੱਖ ਐਵਾਰਡਾਂ ਨਾਲ ਸਨਮਾਨਤ ਕਰਨਾ ਚੰਗੀ ਪਿਰਤ ਹੈ। ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਦਸਮ ਪਾਤਸ਼ਾਹ ਵੱਲੋਂ ਦਿਤੀ ਇਹ ਜੰਗਜੂ ਕਲਾ ਨੂੰ ਸੁਰਜੀਤ ਰੱਖਣਾ ਤੇ ਉਸ ਦੇ ਵਿਕਾਸ ਤੇ ਚੜ੍ਹਦੀਕਲਾ ਲਈ ਨਿਰੰਤਰ ਜਤਨਸ਼ੀਲ ਹਨ ਬਾਬਾ ਬਲਬੀਰ ਸਿੰਘ 96 ਕਰੋੜੀ ਉਨ੍ਹਾਂ ਵੱਲੋਂ ਸਾਰੇ ਕੌਮੀ ਇਤਿਹਾਸਕ ਗੁਰਪੁਰਬਾਂ ਤੇ ਗੱਤਕੇ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਖੁਲੇ ਦਿਲ ਨਾਲ ਜੇਤੂ ਟੀਮਾਂ ਨੂੰ ਇਨਾਮ ਦੇ ਕੇ ਹੌਸਲਾ ਵਧਾਉਂਦੇ ਹਨ। ਜਥੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਇਸ ਮੌਕੇ ਸਿੰਘ ਸਾਹਿਬਾਨ, ਨਿਹੰਗ ਸਿੰਘ ਦਲਾਂ ਦੇ ਮੁਖੀਆਂ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ।ਗੱਤਕਾ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਨਮਾਨਿਤ ਕੀਤਾ ਗਿਆ।ਦੋ ਰੋਜ਼ਾ ਇੰਟਰਨੈਸ਼ਨਲ ਗੱਤਕਾ ਮੁਕਾਬਲਿਆਂ ਵਿੱਚ ਭਾਰਤ ਭਰ ਵਿੱਚੋਂ 20 ਟੀਮਾਂ ਨੇ ਭਾਗ ਲਿਆ। 

ਇਸ ਮੌਕੇ ਬਾਬਾ ਜੋਗਾ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾਦਲ, ਬਾਬਾ ਚਰਨਜੀਤ ਸਿੰਘ ਸੰਪਰਦਾਇ ਬਾਬਾ ਬਿਧੀ ਚੰਦ ਸਾਹਿਬ ਸੁਰਸਿੰਘ, ਬਾਬਾ ਜਥੇਦਾਰ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਬਾਬਾ ਨਾਗਰ ਸਿੰਘ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਰਮਜੀਤ ਸਿੰਘ ਚਾਵਲਾ, ਸ. ਗੁਰਪ੍ਰੀਤ ਸਿੰਘ ਰੋਡੇ ਮੈਨੇਜ਼ਰ, ਸ. ਹਰਦੇਵ ਸਿੰਘ ਮੈਨਜ਼ਰ, ਬਾਬਾ ਸਤਨਾਮ ਸਿੰਘ ਮਠਿਆਈਸਰ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਦਲੇਰ ਸਿੰਘ, ਬਾਬਾ ਗੁਰਮੁੱਖ ਸਿੰਘ, ਬਾਬਾ ਜਗਦੇਵ ਸਿੰਘ ਮਾਨਸਾ, ਬਾਬਾ ਤਰਲੋਕ ਸਿੰਘ ਢਡਰੀਆਂ, ਬਾਬਾ ਬਲਦੇਵ ਸਿੰਘ ਪਟਿਆਲਾ, ਬਾਬਾ ਸੁਖਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਅਰਜਨ ਸਿੰਘ ਪਟਿਆਲੇ ਵਾਲੇ, ਬਾਬਾ ਵੱਸਣ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਜਸਵਿੰਦਰ ਸਿੰਘ ਜੱਸੀ ਅਮਰੀਕਾ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਇੰਦਰ ਸਿੰਘ, ਬਾਬਾ ਮੱਘਰ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਸ਼ੇਰ ਸਿੰਘ ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਰਣਯੋਧ ਸਿੰਘ, ਬਾਬਾ ਸੁਖਜੀਤ ਸਿੰਘ ਕਨ੍ਹੱਈਆ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਚਰਨ ਸਿੰਘ ਫਤਹਿਗੜ੍ਹ ਸਾਹਿਬ ਆਦਿ ਹਾਜ਼ਰ ਸਨ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਮਹੱਲੇ ਦੀ ਅਰੰਭਤਾ ਤੋਂ ਪਹਿਲਾਂ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬਾਬਾ ਜੱਸਾ ਸਿੰਘ ਆਹਲੂਵਾਲੀਆ ਐਵਾਰਡ ਨਾਲ ਸਨਮਾਨਤਿ ਕੀਤਾ ਗਿਆ। ਸਿੰਘ ਸਾਹਿਬ ਗਿ. ਰਘਬੀਰ ਸਿੰਘ ਨੂੰ ਬੁੱਢਾ ਦਲ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ਤੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਬੁੱਢਾ ਦਲ, ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁ: ਪ੍ਰ ਕਮੇਟੀ, ਸਿੰਘ ਸਾਹਿਬ ਗਿ. ਸੁਲਤਾਨ ਸਿੰਘ ਜਥੇ. ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਮਹਿਤਾ ਚੌਂਕ ਅਤੇ ਸੀਨੀਅਰ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ ਨੇ ਸਾਂਝੇ ਤੌਰ ਤੇ ਅਰਪਿਤ ਕੀਤਾ। ਸਨਮਾਨ ਵਿੱਚ ਦੋਸ਼ਾਲਾ ਸਿਰਪਾਓ, ਐਵਾਰਡ, ਸ੍ਰੀ ਸਾਹਿਬ, ਸਨਮਾਨ ਪੱਤਰ ਅਤੇ ਨਿਹੰਗ ਸਿੰਘ ਸੰਦੇਸ਼ ਰਸਾਲੇ ਦਾ ਵਿਸ਼ੇਸ਼ ਅੰਕ ਭੇਟ ਕੀਤਾ ਗਿਆ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਗੁਰੂ ਕਾ ਬਾਗ਼ ਵਿਖੇ ਚਲਦੇ ਦੋ ਰੋਜ਼ਾ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਵਿੱਚ ਸਿੰਘ ਸਾਹਿਬ ਨੇ ਪੁੱਜਣਾ ਸੀ ਪਰ ਕਿਸੇ ਮਜ਼ਬੂਰੀ ਵਸ ਉਹ ਆ ਨਹੀਂ ਸਕੇ। ਇਸ ਕਾਰਨ ਇਹ ਸਨਮਾਨ ਅੱਜ ਤਖ਼ਤ ਸਾਹਿਬ ਤੋਂ ਭੇਟ ਕੀਤਾ ਗਿਆ ਹੈ।

About Gursharan Singh Sandhu

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅਜਨਾਲਾ ਦੇ ਸ਼ਿਵ ਮੰਦਰ ਵਿਖੇ ਮੱਥਾ ਟੇਕਿਆ।

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅਜਨਾਲਾ ਦੇ ਸ਼ਿਵ ਮੰਦਰ ਵਿਖੇ ਮੱਥਾ ਟੇਕਿਆ।    ਅਮਰੀਕ    …

Translate »