Breaking News

ਸੁਖਬੀਰ ਬਾਦਲ ਨੂੰ ਚੇਤੇ ਕਰਵਾਇਆ-ਤੁਹਾਡੇ ਵੇਲੇ ਸਰਕਾਰੀ ਦਫ਼ਤਰ ਮੋਹਾਲੀ ਤਬਦੀਲ ਕੀਤੇ ਅਤੇ ਨਿਊ ਚੰਡੀਗੜ੍ਹ ਸਥਾਪਤ ਹੋਇਆ

ਮੁੱਖ ਮੰਤਰੀ ਨੇ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਲਈ ਅਕਾਲੀ ਦਲ ਦੀ ਸਖ਼ਤ ਆਲੋਚਨਾ

ਸੁਖਬੀਰ ਬਾਦਲ ਨੂੰ ਚੇਤੇ ਕਰਵਾਇਆ-ਤੁਹਾਡੇ ਵੇਲੇ ਸਰਕਾਰੀ ਦਫ਼ਤਰ ਮੋਹਾਲੀ ਤਬਦੀਲ ਕੀਤੇ ਅਤੇ ਨਿਊ ਚੰਡੀਗੜ੍ਹ ਸਥਾਪਤ ਹੋਇਆ

ਮੁੱਖ ਮੰਤਰੀ ਨੇ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 11 ਜੁਲਾਈ

ਅਕਾਲੀ ਆਗੂਆਂ ਵੱਲੋਂ ਸੂਬੇ ਦੀ ਰਾਜਧਾਨੀ ਦੇ ਮੁੱਦੇ ‘ਤੇ ਕੀਤੀ ਬੇਬੁਨਿਆਦ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ‘ਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੀ ਕਰੜੀ ਆਲੋਚਨਾ ਕੀਤੀ।

ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਹਰੇਕ ਪੰਜਾਬੀ ਇਹ ਭਲੀ-ਭਾਂਤ ਜਾਣਦਾ ਹੈ ਕਿ ਸੂਬਾ ਸਰਕਾਰ ਦੇ ਦਫ਼ਤਰਾਂ ਨੂੰ ਚੰਡੀਗੜ੍ਹ ਤੋਂ ਮੋਹਾਲੀ ਤਬਦੀਲ ਕਿਸ ਨੇ ਕੀਤਾ ਅਤੇ ਨਿਊ ਚੰਡੀਗੜ੍ਹ ਦੀ ਸਥਾਪਨਾ ਕਰਨ ਵਾਲੇ ਕੌਣ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵਿਆਂ ਨੂੰ ਖੋਰਾ ਲਾਉਣ ਲਈ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਕੇਂਦਰ ਦੀਆਂ ਸਰਕਾਰਾਂ ਨਾਲ ਮਿਲੀਭੁਗਤ ਰਹੀ ਹੈ।  ਉਨ੍ਹਾਂ ਨੇ ਸੁਖਬੀਰ ਬਾਦਲ ਤੋਂ ਪੁੱਛਿਆ ਕਿ ਕੇਂਦਰ ਦੀ ਸਰਕਾਰ ‘ਚ ਭਾਈਵਾਲ ਹੋਣ ਦੇ ਬਾਵਜੂਦ ਉਨ੍ਹਾਂ ਨੇ ਚੰਡੀਗੜ੍ਹ ਨੂੰ ਲੈ ਕੇ ਚੁੱਪ ਕਿਉਂ ਧਾਰੀ ਰੱਖੀ। ਭਗਵੰਤ ਮਾਨ ਨੇ ਕਿਹਾ ਕਿ ਬਾਦਲ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਚੁੱਪ ਰਹੇ ਅਤੇ ਕਾਂਗਰਸ ਲੀਡਰਸ਼ਿਪ ਵੀ ਇਸ ਸਮੁੱਚੇ ਮਾਮਲੇ ‘ਤੇ ਮੂਕ ਦਰਸ਼ਕ ਬਣੀ ਰਹੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਮੀਡੀਆ ਸਾਹਮਣੇ ਨਿਰਆਧਾਰ ਬਿਆਨਬਾਜ਼ੀ ਕਰਕੇ ਸਸਤੀ ਸ਼ੋਹਰਤ ਖੱਟਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਸਲਾਹ ਮਸ਼ਵਰਾ ਕਰਕੇ ਹਰ ਮਸਲੇ ਦਾ ਹੱਲ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਇਸ ਪਾਰਟੀ ਦੇ ਮੰਤਰੀਆਂ ਨੇ ਸੂਬੇ ਦੇ ਦਰੱਖਤ ਤੱਕ ਵੀ ਵੇਚ ਦਿੱਤੇ ਹਨ। ਦੂਜੇ ਪਾਸੇ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਸਿਹਤਮੰਦ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਸਮੇਂ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੱਤੇਵਾੜਾ ਜੰਗਲਾਂ ਨੇੜੇ ਕੋਈ ਵੀ ਉਦਯੋਗਿਕ ਯੂਨਿਟ ਲਾਉਣ ਦੀ ਇਜਾਜ਼ਤ ਨਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਲਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਮੱਤੇਵਾੜਾ ਜੰਗਲ ਨੂੰ ਸੈਰ-ਸਪਾਟੇ ਵਜੋਂ ਆਕਰਸ਼ਿਤ ਕਰਨ ਲਈ ਵਾਤਾਵਰਨ ਪਾਰਕ ਵਜੋਂ ਵਿਕਸਤ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਟੀਚਾ ਮਿੱਥਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਕਿ ਨਸ਼ਿਆਂ ਦੀ ਸਪਲਾਈ ਲਾਈਨ ਟੁੱਟ ਚੁੱਕੀ ਹੈ, ਸੂਬਾ ਸਰਕਾਰ ਹੁਣ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਣ ਵੱਲ ਧਿਆਨ ਦੇ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਰਗ ਦੇ ਭਲੇ ਲਈ ਵਚਨਬੱਧ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਆਪਣੀ ਪਤਨੀ, ਮਾਤਾ ਅਤੇ ਭੈਣ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

ਇਸ ਮੌਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ., ਡਾ. ਇੰਦਰਬੀਰ ਸਿੰਘ ਨਿੱਜਰ, ਮੇਅਰ ਨਗਰ ਨਿਗਮ ਸ: ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਪੁਲਿਸ ਕਮਿਸ਼ਨਰ ਸ: ਅਰੁਣਪਾਲ ਸਿੰਘ ਵੀ ਹਾਜ਼ਰ ਸਨ।

—-

About Gursharan Singh Sandhu

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *