Breaking News

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਕੀਤਾ ਗਿਆ ਆਯੋਜਨ
ਇਨਕਮ ਟੈਕਸ ਦੀ ਚੀਫ਼ ਕਮਿਸ਼ਨਰ ਜਹਾਂਜ਼ੇਬ ਅਖ਼ਤਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਜ਼ਿਲੇ ਦੇ ਡਿਪਟੀ ਕਮਿਸ਼ਨਰ ਖਾਸ ਤੌਰ ’ਤੇ ਰਹੇ ਮੌਜੂਦ

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਕੀਤਾ ਗਿਆ ਆਯੋਜਨ
ਇਨਕਮ ਟੈਕਸ ਦੀ ਚੀਫ਼ ਕਮਿਸ਼ਨਰ ਜਹਾਂਜ਼ੇਬ ਅਖ਼ਤਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਜ਼ਿਲੇ ਦੇ ਡਿਪਟੀ ਕਮਿਸ਼ਨਰ ਖਾਸ ਤੌਰ ’ਤੇ ਰਹੇ ਮੌਜੂਦ

ਗੁਰਸ਼ਰਨ ਸਿੰਘ ਸੰਧੂ 
ਅੰਮ੍ਰਿਤਸਰ 14 ਨਵੰਬਰ 
                ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਮਾਲ ਰੋਡ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਵਿੱਚ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ, ਸੰਵਿਧਾਨ ਦਿਵਸ ਤੇ ਸਵੱਛਤਾ ਦਾ ਸੁਨੇਹਾ ਦਿੰਦਿਆਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਇਨਕਮ ਟੈਕਸ ਦੀ ਚੀਫ਼ ਕਮਿਸ਼ਨਰ ਜਹਾਂਜ਼ੇਬ ਅਖ਼ਤਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਜ਼ਿਲੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਇਸ ਮੌਕੇ ਖਾਸ ਤੌਰ ’ਤੇ ਮੌਜੂਦ
                ਮੰਚ ਤੋਂ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਜਹਾਂਜ਼ੇਬ ਅਖ਼ਤਰ ਨੇ ਕਿਹਾ ਕਿ ਸਾਨੂੰ ਸਵੱਛਤਾ ਪ੍ਰਤੀ ਗੰਭੀਰ ਹੋਣ ਦੀ ਲੋੜ ਹੈ ਅਤੇ ਗਿੱਲਾ ਤੇ ਸੁੱਕਾ ਕੂੜਾ ਵੱਖੋ- ਵੱਖ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇਸ਼ ਨੂੰ ਪਲਾਸਟਿਕ ਮੁਕਤ ਬਣਾਉਣ ਵਿੱਚ ਅਹਿਮ ਯੋਗਦਾਨ ਕਰ ਸਕਦੇ ਨੇ। ਜਹਾਂਜ਼ੇਬ ਅਖ਼ਤਰ ਨੇ ਕਿਹਾ ਕਿ ਸਵੱਛਤਾ ਮੁਹਿੰਮ ਨੂੰ ਸਫਲ ਬਣਾਉਣ ਲਈ ਹਰ ਦੇਸ਼ਵਾਸੀ ਨੂੰ ਅੱਗੇ ਆਉਣਾ ਪਵੇਗਾ।
                ਜ਼ਿਲੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇਸ਼ਭਰ ਵਿਚ ਮਨਾਇਆ ਜਾ ਰਿਹਾ ਹੈ ਅਤੇ ਹਰ ਵਿਅਕਤੀ ਨੂੰ ਭਾਰਤ ਵਾਸੀ ਹੋਣ ਉੱਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਜ਼ਾਦੀ ਦੇ ਸਹੀ ਮਾਇਨੇ ਸਮਝਣ ਅਤੇ ਅਜ਼ਾਦੀ ਘੁਲਾਟੀਆਂ ਤੋਂ ਸੇਧ ਲੈਣ ਦੀ ਲੋੜ ਹੈ। ਡੀ.ਸੀ. ਨੇ ਕਿਹਾ ਕਿ ਬੱਚੇ ਇਸ ਦੇਸ਼ ਦੀ ਬਹੁਮੁੱਲੀ ਸੰਪਤੀ ਹਨ।
                ਇਸ ਮੌਕੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਐੱਫ.ਪੀ.ਓ. ਗੁਰਮੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਅਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ’ਤੇ ਸਵੱਛਤਾ ਅਭਿਆਨ ਦਾ ਆਗਾਜ਼ ਕੀਤਾ ਗਿਆ ਸੀ। ਉਹਨਾਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਇਸਨੂੰ ਜਨ ਅੰਦੋਲਨ ਬਣਾਉਣ ਦੀ ਅਪੀਲ ਕੀਤੀ।
                ਡਿਪਟੀ ਡੀ.ਈ.ਓ. ਬਲਰਾਜ ਸਿੰਘ ਨੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਤੇ ਸਵੱਛ ਭਾਰਤ ਮੁਹਿੰਮ ’ਤੇ ਆਧਾਰਿਤ ਅਜਿਹੇ ਪ੍ਰੋਗਰਾਮ ਦੇਸ਼ ਭਰ ਵਿੱਚ ਕਰਵਾਏ ਜਾ ਰਹੇ ਨੇ, ਜੋ ਕਿ ਇਕ ਸ਼ਲਾਘਾਯੋਗ ਉਪਰਾਲਾ ਹੈ। ਇਸਦੇ ਨਾਲ ਹੀ ਸਕੂਲ ਦੀ ਪ੍ਰਿੰਸੀਪਲ ਮਨਦੀਪ ਕੌਰ, ਆਦਰਸ਼ ਸ਼ਰਮਾ (ਲੈਕਚਰਾਰ), ਮਨਦੀਪ ਬਲ (ਲੈਕਚਰਾਰ) ਅਤੇ ਮਿਉਂਸੀਪਲ ਕਾਰਪੋਰੇਸ਼ਨ ਤੋਂ ਮਨਦੀਪ ਕੌਰ ਨੇ ਵੀ ਮੰਚ ਤੋਂ ਸੰਬੋਧਨ ਕੀਤਾ। ਇਸ ਦੌਰਾਨ ਮੰਤਰਾਲੇ ਵਲੋਂ ਸਫਾਈ ਮੁਹਿੰਮ ਵਿੱਢਣ ਵਾਸਤੇ ਸਕੂਲ ਨੂੰ 6 ਕੂੜੇਦਾਨ ਵੀ ਭੇਂਟ ਕੀਤੇ ਗਏ।
                ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਕੀਤੀ ਗਈ ਪੇਸ਼ਕਾਰੀਆਂ ਨੇ ਸਭਦਾ ਮਨ ਮੋਹ ਲਿਆ। ਇਸ ਮੌਕੇ ਮੰਤਰਾਲੇ ਵੱਲੋਂ ਕਰਵਾਏ ਗਏ ਵੱਖੋ ਵੱਖ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
                ਬਹਿਰਹਾਲ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਆਯੋਜਿਤ ਕੀਤਾ ਗਿਆ ਇਹ ਪ੍ਰੋਗਰਾਮ ਸਫਲ ਹੋ ਨਿੱਬੜਿਆ ਅਤੇ ਇਲਾਕਾ ਵਾਸੀਆਂ ਵਿੱਚ ਅਜ਼ਾਦੀ ਅਤੇ ਸਵੱਛਤਾ ਦੇ ਨਾਲ ਨਾਲ ਵਾਤਾਵਰਣ ਦੀ ਸਾਂਭ ਸੰਭਾਲ ਦਾ ਸੁਨੇਹਾ ਦਿੰਦਿਆਂ ਇੱਕ ਨਵੀਂ ਊਰਜਾ ਦਾ ਸੰਚਾਰ ਕਰ ਗਿਆ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …