Breaking News

 ਸੂਬੇ ਦੇ ਸਾਰੇ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਸਾਰੀਆਂ ਸਹੂਲਤਾਂ ਮੁਹੱਈਆ ਹੋ ਸਕਣ।

ਸ਼ਹੀਦ ਸਰਤਾਜ ਸਿੰਘ ਸਰਕਾਰੀ ਹਾਈ ਸਕੂਲ ਸਫ਼ੀਪੁਰ ਦਾ ਕੀਤਾ ਦੌਰਾ

ਅਮਰੀਕ ਸਿੰਘ 

ਅੰਮ੍ਰਿਤਸਰ 3 ਅਗਸਤ 

 ਸੂਬੇ ਦੇ ਸਾਰੇ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਸਾਰੀਆਂ ਸਹੂਲਤਾਂ ਮੁਹੱਈਆ ਹੋ ਸਕਣ।

               ਇਨਾਂ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਹਲਕੇ ਵਿਖੇ ਪੈਂਦੇ ਪਿੰਡ ਸ਼ਫੀਪੁਰ ਦੇ ਸ਼ਹੀਦ ਸਰਤਾਜ ਸਿੰਘ ਸਰਕਾਰੀ ਹਾਈ ਸਕੂਲ ਦਾ ਦੌਰਾ ਕਰਨ ਉਪਰੰਤ ਕੀਤਾ। ਉਨਾਂ ਨੇ ਆਪਣੇ ਦੌਰੇ ਦੌਰਾਨ ਸਕੂਲ ਦੇ ਸਟਾਫ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆਂ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਅਧਿਆਪਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦੇਵੇਗੀ। ਉਨਾਂ ਕਿਹਾ ਕਿ ਅਧਿਆਪਕਾਂ ਦੀਆਂ ਖਾਲੀ ਪਈਆਂ ਆਸਾਮੀਆਂ ਨੂੰ ਪੁਰ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ ਜੋ ਸਿੱਖਿਆ ਦੇ ਢਾਂਚੇ ਦੀ ਤਸਵੀਰ ਬਦਲਣਗੇ। ਉਨਾਂ ਕਿਹਾ ਕਿ ਇਸ ਲਈ ਤੁਹਾਡਾ ਬਤੌਰ ਅਧਿਆਪਕ ਵੱਡਾ ਸਾਥ ਚਾਹੀਦਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਪੜ੍ਹਾਈ ਦੇ ਪੱਧਰ ਨੂੰ ਹੋਰ ਉੱਚਾ ਚੁਕਿਆ ਜਾ ਸਕੇ।

ਇਸ ਮੌਕੇ ਪ੍ਰਿੰਸੀਪਲ ਕੁਲਦੀÇ ਸਿੰਘ, ਪਿ੍ਰੰਸੀਪਲ ਦਲੀਪ ਸਿੰਘ, ਸਫ਼ੀਪੁਰ ਸਕੂਲ ਦੀ ਹੈਡ ਟੀਚਰ ਅਨੁ ਪਠਾਨੀਆ ਵੀ ਹਾਜਰ ਸਨ।

____________________

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …