ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਜਥੇਦਾਰ ਨਾਲ ਕੀਤੀ ਬੰਦ ਕਮਰਾ ਮੀਟਿੰਗ, ਮੀਡੀਆ ਤੋਂ ਰਹੇ ਦੂਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਡੇਢ ਘੰਟਾ ਬੰਦ ਕਮਰਾ ਮੀਟਿੰਗ ਕੀਤੀ। ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ‘ਚ ਤਕਰੀਬਨ ਦੋ ਘੰਟੇ ਸਮਾਂ ਬਤੀਤ ਕੀਤਾ। ਭਗਵੰਤ ਸਿੰਘ ਮਾਨ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਢਾਡੀ ਜਥੇ ਰਾਹੀਂ ਉਨ੍ਹਾਂ ਨੇ ਢਾਡੀ ਵਾਰਾਂ ਸਰਵਣ ਕੀਤੀਆਂ। ਉਨ੍ਹਾਂ ਢਾਡੀ ਜਥੇ ਭਾਈ ਸ਼ਰਨਜੀਤ ਸਿੰਘ ਝਬਾਲ ਨੂੰ ਪੰਜ ਸੌ ਰੁਪਏ ਭੇਟਾ ਵੀ ਦਿੱਤੀ। ਭਗਵੰਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਸਕੱਤਰੇਤ ਤੇ ਉੱਪਰ ਰਿਹਾਇਸ਼ ‘ਚ ਬੰਦ ਕਮਰਾ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਮੌਜੂਦ ਸਨ। ਜਥੇਦਾਰ ਨਾਲ ਮੀਟਿੰਗ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਜਾਂਦੇ ਸਮੇਂ ਪੱਤਰਕਾਰਾਂ ਦੇ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ ਅਤੇ ਵਾਪਸ ਪਰਤ ਗਏ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਪੀ.ਏ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੀਟਿੰਗ ਬਹੁਤ ਵਧੀਆ ਹਾਲਾਤਾਂ ਚ ਹੋਈ ਲੇਕਿਨ ਬੰਦ ਕਮਰਾ ਮੀਟਿੰਗ ਹੋਈ ਇਸ ਬਾਰੇ ਉਨ੍ਹਾਂ ਨੂੰ ਵੀ ਕੋਈ ਜ਼ਿਆਦਾ ਜਾਣਕਾਰੀ ਨਹੀਂ
Bite : ਚਰਣਜੀਤ ਸਿਘ ( ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਪੀ.ਏ )
ਜਸਕਰਨ ਸਿੰਘ ਅੰਮ੍ਰਿਤਸਰ