Breaking News

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਏਯੂ ਸਮਾਲ ਫਾਇਨਾਂਸ ਬੈਂਕ ਵੱਲੋਂ ਸੰਗਤ ਲਈ ਚਾਰ ਬੈਂਟਰੀ ਵਾਹਨ ਭੇਟਬੈਂਕ ਅਧਿਕਾਰੀਆਂ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਏਯੂ ਸਮਾਲ ਫਾਇਨਾਂਸ ਬੈਂਕ ਵੱਲੋਂ ਸੰਗਤ ਲਈ ਚਾਰ ਬੈਂਟਰੀ ਵਾਹਨ ਭੇਟ
ਬੈਂਕ ਅਧਿਕਾਰੀਆਂ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ

ਅਮਰੀਕ ਸਿੰਘ 
ਅੰਮ੍ਰਿਤਸਰ, 23 ਨਵੰਬਰ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਏਯੂ ਸਮਾਲ ਫਾਇਨਾਂਸ ਬੈਂਕ ਨੇ ਚਾਰ ਬੈਂਟਰੀ ਵਾਹਨ ਭੇਟ ਕੀਤੇ ਹਨ। ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਏਯੂ ਸਮਾਲ ਫਾਇਨਾਂਸ ਬੈਂਕ ਦੇ ਗਰੁੱਪ ਹੈੱਡ ਸ੍ਰੀ ਰਿਸ਼ੀ ਧਾਰੀਵਾਲ ਨੇ ਵਾਹਨਾਂ ਦੀਆਂ ਚਾਬੀਆਂ ਸੌਂਪੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ। ਸੰਗਤਾਂ ਲਈ ਸਹੂਲਤ ਲਈ ਵੱਖ-ਵੱਖ ਕੰਪਨੀਆਂ ਵੱਲੋਂ ਵਾਹਨ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਏਯੂ ਸਮਾਲ ਫਾਇਨਾਂਸ ਬੈਂਕ ਵੱਲੋਂ ਚਾਰ ਬੈਂਟਰੀ ਵਾਹਨ ਭੇਟ ਕੀਤੇ ਗਏ ਹਨ, ਜੋ ਬਜ਼ੁਰਗਾਂ, ਬੱਚਿਆਂ ਅਤੇ ਲੋੜਵੰਦਾਂ ਦੀ ਸਹੂਲਤ ਲਈ ਵਰਤੇ ਜਾਣਗੇ। ਉਨ੍ਹਾਂ ਕਿਹਾ ਕਿ ਬੈਂਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਦੇ ਸਾਹਮਣੇ ਇਨ੍ਹਾਂ ਵਾਹਨਾਂ ਨੂੰ ਚਾਰਜ ਕਰਨ ਲਈ ਸਥਾਨ ਦੇ ਨਾਲ-ਨਾਲ ਸੰਗਤ ਦੇ ਬੈਠਣ ਦਾ ਵੀ ਪ੍ਰਬੰਧ ਕੀਤਾ ਹੈ। ਐਡਵੋਕੇਟ ਧਾਮੀ ਨੇ ਏਯੂ ਸਮਾਲ ਫਾਈਨੈਂਸ ਬੈਂਕ ਵੱਲੋਂ ਕੀਤੀ ਸੇਵਾ ਦੀ ਸ਼ਲਾਘਾ ਕੀਤੀ।
ਇਸ ਮੌਕੇ ਬੈਂਕ ਹੈੱਡ ਸ੍ਰੀ ਰਿਸ਼ੀ ਧਾਰੀਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਇਕ ਅਜਿਹਾ ਅਧਿਆਤਮਕ ਕੇਂਦਰ ਹੈ, ਜਿਥੇ ਦੁਨੀਆਂ ਭਰ ਤੋਂ ਲੱਖਾਂ ਲੋਕ ਦਰਸ਼ਨ ਕਰਨ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਬੈਂਕ ਵੱਲੋਂ ਵਾਹਨ ਭੇਟ ਕਰਨ ਦਾ ਮਕਸਦ ਬੱਚੇ ਅਤੇ ਬਜ਼ੁਰਗ ਸੰਗਤ ਨੂੰ ਬੇਹਤਰ ਸੁਵਿਧਾ ਦੇਣਾ ਹੈ, ਤਾਂ ਜੋ ਉਨ੍ਹਾਂ ਨੂੰ ਦਰਸ਼ਨ ਕਰਨ ਸਮੇਂ ਕੋਈ ਮੁਸ਼ਕਲ ਨਾ ਆਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੈਂਕ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਵਤਾਰ ਸਿੰਘ ਵਣਵਾਲਾ, ਸ. ਹਰਪਾਲ ਸਿੰਘ ਜੱਲਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸ. ਗੁਰਨਾਮ ਸਿੰਘ, ਸ. ਪਰਮਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਅਤੇ ਹੋਰ ਮੌਜੂਦ ਸਨ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …