ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਹੋਏ ਸੇਵਾਮੁਕਤਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ ਨੋਵੇਮੇਰ 22ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸੇਵਾਮੁਕਤ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਦੀ ਥਾਂ ਵਧੀਕ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ ਅਗਲਾ ਪ੍ਰਬੰਧ ਹੋਣ ਤੱਕ ਮੁੱਖ ਗ੍ਰੰਥੀ ਦੀ ਸੇਵਾ ਨਿਭਾਉਣਗੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਆਪਣੀਆਂ ਸੇਵਾਵਾਂ ਪੰਥਕ ਭਾਵਨਾਵਾਂ ਅਨੁਸਾਰ ਨਿਭਾਈਆਂ ਹਨ, ਜਿਸ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਦੇ ਸਤਿਕਾਰ ਵਜੋਂ 26 ਨਵੰਬਰ 2022 ਨੂੰ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।