Breaking News

ਹਫਤਾਵਾਰੀ ਵਿਸ਼ੇਸ ਬੱਸ ਰਾਹੀਂ ਸ਼ਰਧਾਲੂਆਂ ਜ਼ਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕੀਤੇ

ਹਫਤਾਵਾਰੀ ਵਿਸ਼ੇਸ ਬੱਸ ਰਾਹੀਂ ਸ਼ਰਧਾਲੂਆਂ ਜ਼ਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕੀਤੇ

ਪਿੰਡ ਮੋਜਪੁਰ ਨੇੜੇ ਬਿਆਸ ਦਰਿਆ ਵਿਚਲੇ ਟਾਪੂੁਨਮਾ ਸਥਾਨ ਲਈ 13ਵੀਂ ਵਿਸ਼ੇਸ ਬੱਸ ਰਵਾਨਾ

ਅਮਰੀਕ ਸਿੰਘ

ਗੁਰਦਾਸਪੁਰ, 13 ਜੂਨ 

ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਪੰਚਾਇਤ ਭਵਨ ਗੁਰਦਾਸਪੁਰ ਤੋਂ ਰਵਾਨਾ ਕੀਤੀ ਗਈ, ਜਿਸ ਨੂੰ ਸੁਭਾਸ ਕੁਮਾਰ ਐਸ.ਡੀ.ਓ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਗੁਰਦਾਸਪੁਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੋਕੇ ਜੇਈ ਗੁਰਜੀਤ ਸਿੰਘ ਤੇ ਦਮਨਜੀਤ ਸਿੰਘ, ਗਾਈਡ ਛੋਟਾ ਘੱਲੂਘਾਰਾ ਸਮਾਰਕ ਆਦਿ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ ਸੁਭਾਸ ਕੁਮਾਰ ਨੇ ਦੱਸਿਆ ਡਿਪਟੀ ਕਮਿਸਨਰ ਗੁਰਦਾਸਪੁਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਵਿਸੇ ਯਾਤਰਾ ਬੱਸ ਰਾਹੀਂ ਲੋਕਾਂ ਨੂੰ ਬਹੁਤ ਸਹੂਲਤ ਮਿਲੀ ਹੈ ਅਤੇ ਲੋਕ ਪ੍ਰਸ਼ਾਸਨ ਦੇ ਇਸ ਉਪਰਾਲੇ ਤੋਂ ਖੁਸ਼ ਹਨ। ਉਨਾਂ ਕਿਹਾ ਕਿ ਗੁਰਦਾਸਪੁਰ ਜਿਲੇ ਨੂੰ ਸੈਰ ਸਪਾਟਾ ਵਜੋਂ ਪ੍ਰਫੁੱਲਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ ਯਤਨ ਕੀਤੇ ਗਏ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਵਿਸ਼ੇਸ ਬੱਸਾਂ ਰਾਹੀਂ ਵੱਧ ਤੋਂ ਵੱਧ ਯਾਤਰਾ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਯਾਤਰੀਆਂ ਨੇ ਛੋਟਾ ਘੱਲੂਘਾਰਾ ਯੁੱਧ ਦੀ ਦਸਤਾਵੇਜ਼ੀ ਫਿਲਮ ਵੇਖੀ।

ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਤੇ ਕੈਸ਼ੋਪੁਰ ਛੰਬ ਵਿਖੇ ਲਿਜਾਇਆ ਗਿਆ। ਦੱਸਣਯੋਗ ਹੈ ਕਿ ਕਿ 31 ਜਨਵਰੀ 2021 ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਚਲਾਉਣ ਦੀ ਸ਼ੁਰੂਆਤ ਕੀਤੀ ਗਈ ਸੀ।

  ਬਿਆਸ ਦਰਿਆ ਨੇੜਲੇ ਟਾਪੂਨੁਮਾ ਪਿੰਡ ਮੋਜਪੁਰ ਲਈ 13ਵੀਂ ਵਿਸ਼ੇਸ ਬੱਸ ਰਵਾਨਾ

ਇਸੇ ਤਰਾਂ ਅੱਜ ਸਥਾਨਕ ਪੰਚਾਇਤ ਭਵਨ ਤੋਂ ਬਿਆਸ ਦਰਿਆ ਨੇੜਲੇ ਪਿੰਡ ਮੋਜਪੁਰ ਦੇ ਟਾਪੂਨੁਮਾ ਲਈ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਦੇ ਮੰਤਵ ਨਾਲ 13ਵੀਂ ਵਿਸ਼ੇਸ ਬੱਸ ਰਵਾਨਾ ਕੀਤੀ ਗਈ। ਅੱਜ ਵਾਟਰ ਸਪਲਾਈ ਤੇ ਸ਼ੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਇਸ ਸਥਾਨ ਦਾ ਦੋਰਾ ਕੀਤਾ ਗਿਆ। ਇਸ ਸਬੰਧੀ ਗੱਲ ਕਰਦਿਆਂ ਐਸ.ਡੀ.ਓ ਸੁਭਾਸ਼ ਕੁਮਾਰ ਨੇ ਦੱਸਿਆ ਕਿ ਪਿੰਡ ਮੋਜਪੁਰ ਜੋ ਬਿਆਸ ਦਰਿਆ ਦੇ ਬਿਲਕੁਲ ਨਜ਼ਦੀਕ ਹੈ ਅਤੇ ਇਥੇ ਲੰਘਦੇ ਬਿਆਸ ਦਰਿਆ ਦੇ ਵਿਚ ਇਕ ਟਾਪੂਨੁਮਾ ਖੇਤਰ ਹੈ, ਜਿਸ ਨੂੰ ਜਿਲਾ ਪ੍ਰਸ਼ਾਸਨ ਵਲੋਂ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਉਪਰਾਲੇ ਕੀਤੇ ਗਏ ਹਨ। ਵਿਭਾਗ ਦੇ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤੇ ਗਏ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਗਈ। 

About Punjab Bolda-Television

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *