ਜੀਆਰਪੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਤਿੱਨ ਚੋਰਾਂ ਨੂੰ ਕੀਤਾ ਗ੍ਰਿਫ਼ਤਾਰ
ਫੜੇ ਗਏ ਆਰੋਪੀਆਂ ਕੋਲੋਂ ਖਿਡੌਣਾ ਪਿਸਤੌਲ ਅਤੇ ਚਾਰ ਮੋਬਾਇਲ ਕੀਤੇ ਗਏ ਬਰਾਮਦ :ਧਰਮਿੰਦਰ ਕਲਿਆਣ
:ਪੰਜਾਬ ਵਿੱਚ ਲਗਾਤਾਰ ਹੀ ਚੋਰਾਂ ਵੱਲੋਂ ਆਪਣੇ ਪੈਰ ਪਸਾਰੇ ਜਾ ਰਹੇ ਹਨ ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਆਪਣੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਜੇਕਰ ਗੱਲ ਕੀਤੀ ਜਾਵੇ ਜੀਆਰਪੀ ਥਾਣੇ ਦੀ ਤਾ ਰੇਲਵੇ ਪੁਲਸ ਵੱਲੋਂ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੇ ਆਉਣ ਵਾਲੇ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ ਉੱਥੇ ਹੀ ਫੜੇ ਗਏ ਆਰੋਪੀਆਂ ਕੋਲੋਂ ਚੋਰੀ ਦੇ ਚਾਰ ਮੋਬਾਇਲ ਫੋਨ ਅਤੇ ਇਕ ਖਿਡੌਣਾ ਪਿਸਤੌਲ ਤੇ ਤੇਜ਼ਧਾਰ ਹਥਿਆਰ ਬਰਾਮਦ ਕੀਤਾ ਗਿਆ ਹੈ
ਪੰਜਾਬ ਵਿੱਚ ਲਗਾਤਾਰ ਹੀ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਉੱਥੇ ਹੀ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੇ ਵੀ ਇਕ ਗਰੋਹ ਪੂਰੀ ਤਰ੍ਹਾਂ ਨਾਲ ਸਰਗਰਮ ਸੀ ਜੋ ਕਿ ਅੰਮ੍ਰਿਤਸਰ ਆਉਣਗੇ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਂਦਾ ਸੀ ਉੱਥੇ ਹੀ ਜੀਆਰਪੀ ਥਾਣੇ ਦੇ ਮੁਖੀ ਧਰਮਿੰਦਰ ਕਲਿਆਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੀਆਰਪੀ ਥਾਣੇ ਦੀ ਪੁਲਸ ਨੂੰ ਗੁਪਤ ਸੂਚਨਾ ਦੇ ਆਧਾਰ ਤੇ ਪਤਾ ਚੱਲਿਆ ਸੀ ਕਿ ਇਕ ਗਰੋਹ ਜੋ ਕਿ ਅੰਮ੍ਰਿਤਸਰ ਆਉਣ ਵਾਲੇ ਸੈਲਾਨੀਆਂ ਨੂੰ ਆਪਣਾ ਸ਼ਿਕਾਰ ਬਣਾਉਂਦਾ ਹੈ ਉਹ ਅੱਜਕੱਲ੍ਹ ਪੂਰੇ ਸਰਗਰਮ ਹਨ ਉਦਯੋਗ ਨਾਲ ਦੱਸਿਆ ਕਿ ਇਹ ਜਦੋਂ ਅੰਮ੍ਰਿਤਸਰ ਰੇਲ ਅੰਦਰ ਵੱਲ ਨੂੰ ਆਉਂਦੀ ਸੀ ਉਦੋਂ ਰਸਤੇ ਚ ਜਾਂ ਟਰੇਨ ਵਿੱਚ ਫੋਨ ਦਾ ਇਸਤੇਮਾਲ ਕਰਨ ਵਾਲੇ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ ਅਤੇ ਨਿਸ਼ਾਨਾ ਬਣਾਉਣ ਤੋਂ ਬਾਅਦ ਗੱਡੀ ਤੋਂ ਉਤਰ ਜਾਂਦੇ ਸਨ ਉਥੇ ਹੀ ਪੁਲਸ ਅਧਿਕਾਰੀ ਦਾ ਕਹਿਣਾ ਹੈ ਇਨ੍ਹਾਂ ਦੇ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਅਤੇ ਅਸੀਂ ਹੋਰ ਵੀ ਸਖਤੀ ਨਾਲ ਪੁੱਛਗਿੱਛ ਕਰ ਰਹੇ ਹਾਂ ਤਾਂ ਜੋਗੀ ਇਨ੍ਹਾਂ ਕੋਲੋਂ ਹੋਰ ਵੀ ਖੁਲਾਸੇ ਹੋ ਸਕਣ
Bite: ਧਰਮਿੰਦਰ ਕਲਿਆਣ( ਪੁਲਿਸ ਅਧਿਕਾਰੀ ਜੀ ਆਰ ਪੀ ਥਾਣਾ ਅੰਮ੍ਰਿਤਸਰ )
ਇੱਥੇ ਜ਼ਿਕਰਯੋਗ ਹੈ ਕਿ ਲੱਖਾਂ ਦੀ ਗਿਣਤੀ ਚ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਅੰਮ੍ਰਿਤਸਰ ਪੁੱਜਦੇ ਹਨ ਉੱਥੇ ਹੀ ਇਨ੍ਹਾਂ ਵਰਗੇ ਚੋਰਾਂ ਵੱਲੋਂ ਉਨ੍ਹਾਂ ਨੂੰ ਜਾਣ ਬੁੱਝ ਕੇ ਨਿਸ਼ਾਨਾ ਬਣਾਇਆ ਜਾਂਦਾ ਸੀ ਅਤੇ ਪੁਲਸ ਵੱਲੋਂ ਇਨ੍ਹਾਂ ਦੇ ਖਿਲਾਫ ਹੁਣ ਐਕਸ਼ਨ ਲੈਂਦੇ ਹੋਏ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਪੁਲਸ ਦਾ ਕਹਿਣਾ ਹੈ ਕਿ ਇਨ੍ਹਾਂ ਦਾ ਅਸੀਂ ਰਿਮਾਂਡ ਹਾਸਲ ਕਰਾਂਗੇ ਅਤੇ ਇਨ੍ਹਾਂ ਵੱਲੋਂ ਜੋ ਹੋਰ ਚੋਰੀਆਂ ਕੀਤੀਆਂ ਗਈਆਂ ਹਨ ਉਹਦਾ ਵੀ ਪਰਦਾਫਾਸ਼ ਕੀਤਾ ਜਾਵੇਗਾ ਕਿਉਂਕਿ ਇਹ ਲੋਕ ਸੱਚਖੰਡ ਅੰਮ੍ਰਿਤਸਰ ਪਹੁੰਚਣ ਵਾਲੇ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ
ਜਸਕਰਨ ਸਿੰਘ ਅੰਮ੍ਰਿਤਸਰ