Breaking News

2 ਅਤੇ 3 ਦਸੰਬਰ 2023 ਨੂੰ ਬੀ.ਐੱਲ.ਓਜ਼. ਆਪਣੇ ਆਪਣੇ ਪੋਲਿੰਗ ਸਟੇਸ਼ਨਾਂ ਤੇ ਬਣਾਉਣਗੇ ਵੋਟਰ ਕਾਰਡ

ਜ਼ਿਲਾ ਚੋਣ ਅਧਿਕਾਰੀ ਵੱਲੋਂ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਦੀ ਅਪੀਲ

2 ਅਤੇ 3 ਦਸੰਬਰ 2023 ਨੂੰ ਬੀ.ਐੱਲ.ਓਜ਼. ਆਪਣੇ ਆਪਣੇ ਪੋਲਿੰਗ ਸਟੇਸ਼ਨਾਂ ਤੇ ਬਣਾਉਣਗੇ ਵੋਟਰ ਕਾਰਡ

ਜ਼ਿਲਾ ਚੋਣ ਅਧਿਕਾਰੀ ਵੱਲੋਂ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਦੀ ਅਪੀਲ

ਅਮਰੀਕ ਸਿੰਘ 

ਅੰਮ੍ਰਿਤਸਰ, 23 ਨਵੰਬਰ 

 ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ ਜੋ 9 ਦਸੰਬਰ 2023 ਤੱਕ ਚੱਲੇਗਾ।

ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਮੁੱਖ ਚੋਣ ਕਮਿਸ਼ਨ ਪੰਜਾਬ ਨਾਲ ਵੀਡਿਓ ਕਾਨਫਰੰਸਿੰਗ ਕਰਦੇ ਹੋਏ ਉਨਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਤਹਿਤ ਨਵੀਆਂ ਵੋਟਾਂ ਬਣਾਉਣ ਲਈ ਦਾਅਵੇ/ਇਤਰਾਜ਼ ਫਾਰਮ ਨੰਬਰ-6, ਵੋਟ ਕਟਵਾਉਣ ਲਈ ਫਾਰਮ ਨੰਬਰ-7, ਵੇਰਵਿਆਂ ਦੀ ਸੋਧ ਕਰਵਾਉਣ/ਰਿਹਾਇਸ਼ ਦੀ ਤਬਦੀਲੀ ਲਈ ਫਾਰਮ ਨੰਬਰ-8, ਬੂਥ ਲੈਵਲ ਅਫ਼ਸਰਾਂ, ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਪ੍ਰਾਪਤ ਕੀਤੇ ਜਾ ਰਹੇ ਹਨ।  ਸ੍ਰੀ ਥੋਰੀ ਨੇ ਦੱਸਿਆ ਕਿ ਜਿਨਾਂ ਵੋਟਰਾਂ ਦੇ ਵੋਟਰ ਕਾਰਡ ਬਣ ਚੁੱਕੇ ਹਨ ਸਬੰਧਤ ਬੀ.ਐਲ.ਓਜ਼ ਘਰ ਘਰ ਪਹੁੰਚਾਉਣਗੇ।

ਜ਼ਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ 2 ਦਸੰਬਰ ਸ਼ਨੀਵਾਰ ਅਤੇ 3 ਦਸੰਬਰ 2023 ਐਤਵਾਰ ਵਾਲੇ ਦਿਨ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਜ਼ਿਲੇ ਦੇ ਸਮੂਹ ਪੋਲਿੰਗ ਸਟੇਸ਼ਨਾਂ ਉੱਪਰ ਬੀ.ਐੱਲ.ਓਜ਼. ਆਪਣੇ ਅਧਿਕਾਰ ਖੇਤਰ ਵਿੱਚ ਲੋਕਾਂ ਦੀਆਂ ਵੋਟਾਂ ਬਣਾਉਣਗੇ। ਉਨਾਂ ਦੱਸਿਆ ਕਿ ਸਮੂਹ ਬੀ.ਐੱਲ.ਓਜ਼ ਵੱਲੋਂ ਬਿਨੈਕਾਰਾਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ ਤਾਂ ਜੋ ਕੋਈ ਵੀ ਵੋਟਰ ਆਪਣੀ ਵੋਟ ਬਣਾਉਣ ਦੇ ਹੱਕ ਤੋਂ ਵਾਂਝਾ ਨਾ ਰਹੇ। ਉਨਾਂ ਜ਼ਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਵੋਟ ਜਰੂਰ ਬਣਵਾਉਣ।

ਵੀਡਿਓ ਕਾਨਫਰੰਸਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਐਸ.ਡੀ.ਐਮ. ਅੰਮ੍ਰਿਤਸਰ-1 ਸ੍ਰੀ ਮਨਕੰਵਲ ਚਾਹਲ, ਐਸ.ਡੀ.ਐਮ. ਅੰਮ੍ਰਿਤਸਰ-2 ਸ੍ਰੀ ਨਿਕਾਸ ਕੁਮਾਰ, ਐਸ.ਡੀ.ਐਮ. ਮਜੀਠਾ ਸ੍ਰੀਮਤੀ ਹਰਨੂਰ ਕੌਰ ਢਿਲੋਂ, ਐਸ.ਡੀ.ਐਮ. ਬਾਬਾ ਬਕਾਲਾ ਸ: ਅਮਨਦੀਪ ਸਿੰਘ, ਐਸ.ਡੀ.ਐਮ. ਅਜਨਾਲਾ ਸ: ਅਰਵਿੰਦਰਪਾਲ ਸਿੰਘ, ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਿਟੀ ਸ: ਅਰਸ਼ਦੀਪ ਸਿੰਘ, ਸ: ਹਰਦੀਪ ਸਿੰਘ ਜਾਇੰਟ ਕਮਿਸ਼ਨਰ ਨਗਰ ਨਿਗਮ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …