36ਵੀਆਂ ਕੌਮੀ ਖੇਡਾਂ-2022 : ਪੰਜਾਬ ਮਹਿਲਾ ਹਾਕੀ ਟੀਮ ਲਈ ਚੌਣ ਟ੍ਰਾਈਲ 13 ਅਗਸਤ ਨੂੰ
ਅਮਰੀਕ ਸਿੰਘ
ਅੰਮ੍ਰਿਤਸਰ, 10 ਅਗਸਤ : ਗੁਜਰਾਤ ਵਿਖੇ ਹੋਣਾ ਵਾਲਿਆਂ 36ਵੀਆਂ ਕੌਮੀ ਖੇਡਾਂ-2022 ਵਿਚ ਭਾਗ ਲੈਣ ਵਾਲੀ ਪੰਜਾਬ ਮਹਿਲਾ ਹਾਕੀ ਟੀਮ ਲਈ ਚੌਣ ਟ੍ਰਾਈਲ 13 ਅਗਸਤ ਨੂੰ ਅੰਮ੍ਰਿਤਸਰ ਵਿਖੇ ਹੋਣਗੇ ।
ਭਾਰਤ ਵਿਚ ਹਾਕੀ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਵਲੋਂ ਹਾਕੀ ਪੰਜਾਬ ਨੂੰ ਮੁਅੱਤਲ ਕਰਨ ਉਪਰੰਤ ਨਿਯੁਕਤ ਕੀਤੀ ਹਾਕੀ ਪੰਜਾਬ ਦੀ ਐਡਹੱਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਅਨੁਸਾਰ ਰਾਜਕੋਟ (ਗੁਜਰਾਤ) ਵਿਖੇ 30 ਸਤੰਬਰ ਤੋਂ ਲੈਕੇ 7 ਅਕਤੂਬਰ ਤਕ ਅਯੋਜਿਤ ਹੋਣ ਵਾਲੀ 36ਵੀਆਂ ਕੌਮੀ ਖੇਡਾਂ-2022 ਵਿਚ ਭਾਗ ਲੈਣ ਵਾਲੀ ਪੰਜਾਬ ਮਹਿਲਾ ਹਾਕੀ ਟੀਮ ਲਈ ਚੌਣ ਟ੍ਰਾਈਲ 13 ਅਗਸਤ ਨੂੰ ਸਵੇਰੇ 11.00 ਵਜ਼ੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਐਸਟ੍ਰੋਟਰਫ ਹਾਕੀ ਗਰਾਊਂਡ ਵਿਖੇ ਆਯੋਜਿਤ ਕੀਤੇ ਜਾਣਗੇ ।
ਓਲੰਪੀਅਨ ਸ਼ੰਮੀ ਨੇ ਅੱਗੇ ਕਿਹਾ ਇਹਨਾਂ ਚੌਣ ਟ੍ਰਾਈਲ ਲਈ ਹਾਕੀ ਪੰਜਾਬ ਵੱਲੋਂ ਹਰਪ੍ਰੀਤ ਸਿੰਘ ਮੰਡੇਰ, ਹਹਾਰਦੀਪ ਸਿੰਘ ਨੀਟਾ, ਬਲਵਿੰਦਰ ਸਿੰਘ ਸ਼ੰਮੀ (ਸਾਰੇ ਓਲੰਪੀਅਨ) ਬਲਦੇਵ ਸਿੰਘ (ਦਰੋਣਾਚਾਰੀਆ ਅਵਾਰਡੀ), ਰਾਜਬੀਰ ਕੌਰ ਰਾਏ (ਏਸ਼ੀਆਈ ਮੈਡਲਿਸਟ), ਯੋਗਿਤਾ ਬਾਲੀ ਅਤੇ ਸੁਖਜੀਤ ਕੌਰ ( ਦੋਵੇ ਸਾਬਕਾ ਅੰਤਰਰਾਸਟਰੀ ਖਿਡਾਰੀ) ਨੂੰ ਸਿਲੈਕਸ਼ਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ ।