Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ‘ਬੀ’ ਜ਼ੋਨ ਜ਼ੋਨਲ ਯੁਵਕ ਮੇਲਾ ਗਿੱਧੇ ਦੀ ਧਮਾਲ ਨਾਲ ਸੰਪੰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ‘ਬੀ’ ਜ਼ੋਨ ਜ਼ੋਨਲ ਯੁਵਕ ਮੇਲਾ ਗਿੱਧੇ ਦੀ ਧਮਾਲ ਨਾਲ ਸੰਪੰ

ਅਮਰੀਕ   ਸਿੰਘ 

ਅੰਮ੍ਰਿਤਸਰ, 30 ਸਤੰਬਰ               )- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ  ਕਾਲਜਾਂ ਦਾ ਤਿੰਨ ਦਿਨਾਂ’ਬੀ’ ਜ਼ੋਨ ਜ਼ੋਨਲ ਯੁਵਕ ਮੇਲਾ ਜੋ ਲੋਕ ਨਾਚ ਭੰਗੜੇ ਨਾਲ ਸ਼ੁਰੂ ਹੋਇਆ ਸੀ ਜੋ ਅੱਜ ਦੇਰ ਸ਼ਾਮ ਨੂੰ ਲੋਕ ਨਾਚ ਗਿੱਧੇ ਅਤੇ ਗਰੁੱਪ ਡਾਂਸ ਨਾਲ  ਸਮਾਪਤ  ਹੋ ਗਿਆ । ਇਸ ਦਾ ਯਾਦਗਾਰੀ ਪਲਾਂ ਨੂੰ ਆਪਣੇ ਵਿਚ ਸਮਾਉਂਦਾ ਹੋਇਆ ਇਸ ਯੁਵਕ ਮੇਲੇ ਦੇ ਜੇਤੂ

 ‘ਏ’ ਡਿਵੀਜ਼ਨ ਵਿਚ   ਸਵਾਮੀ ਸਵਤੰਤਰਾਨੰਦ ਮੈਮੋਰੀਅਲ ਕਾਲਜ ਦੀਨਾਨਗਰ ਅਤੇ ਸ਼੍ਰੀ ਗੁਰੁ ਅਗੰਦ ਦੇਵ ਕਾਲਜ ਖਡੂਰ ਸਾਹਿਬ ਬੀ ਡਿਵੀਜ਼ਨ ਬਣੇ। ਏ ਡਿਵੀਜ਼ਨ ਵਿਚ ਪਹਿਲਾ ਰਨਅਰਜ਼ਅਪ ਸਵਾਮੀ ਸਵਤੰਤਰਾਨੰਦ ਮੈਮੋਰੀਅਲ ਕਾਲਜ ਦੀਨਾਨਗਰ ਅਤੇ ਦੂਜਾ ਰਨਅਰਜ਼ਅਪ ਸ਼ਾਤੀ ਦੇਵੀ ਆਰਿਆ ਮਹਿਲਾ ਕਾਲਜ ਦੀਨਾਨਗਰ ਅਤੇ ਤੀਜਾ ਰਨਅਰਜਅਪ  ਆਰ ਆਰ ਐਮ ਕੇ ਆਰਿਆ ਮਹਿਲਾ ਮਹਾਂਵਿਿਦਆਲੈ ਐਲਾਨਿਆ ਗਿਆ। ਬੀ ਡਿਵੀਜ਼ਨ ਵਿਚ ਪਹਿਲਾ ਰਨਅਰਜ਼ਅਪ ਸ਼੍ਰੀ ਗੁਰੁ ਅਗੰਦ ਦੇਵ ਕਾਲਜ ਖਡੂਰ ਸਾਹਿਬ ਅਤੇ ਦੂਜਾ ਰਨਅਰਜ਼ਅਪ ਸਿੱਖ ਨੈਸ਼ਨਲ ਕਾਲਜ ਕਾਦੀਆਂ ਗੁਰਦਾਸਪੁਰ ਅਤੇ ਤੀਜਾ ਰਨਅਰਜਅਪ ਐਸ ਐਲ ਬਾਵਾ ਡੀ.ਏ.ਵੀ ਕਾਲਜ ਬਟਾਲਾ ਰਿਹਾ।ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਸਮੇਂ ਸੰਬੋਧਨ ਕਰਦਿਆਂ ਪੀ. ਪੀ. ਐਸ., ਸ਼ਿਵ ਦਰਸ਼ਨ ਸਿੰਘ ਸੰਧੂ ਏ. ਸੀ. ਪੀ. ਵੈਸਟ ਅੰਮ੍ਰਿਤਸਰ ਨੇ ਕਿਹਾ ਕਿ ਇਹ ਯੁਵਕ ਮੇਲੇ ਨੋਜਵਾਨਾਂ ਵਿਚ ਊਰਜਾ ਦਾ ਕੰਮ ਕਰਦੇ ਹਨ ।ਜਿਸ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਹਿਮ ਰੋਲ ਅਦਾ ਕਰ ਰਹੀ ਹੈ ।ਉਹਨਾਂ ਨੇ ਵਿਿਦਆਰਥੀਆਂ ਨੂੰ ਸਭਿਆਚਾਰਕ ਗਤੀਵਿਿਧਆਂ ਵਿਚ ਸ਼ਾਮਲ ਹੋਣ ਦੇ ਨਾਲ ਦੇਸ਼ ਅਤੇ ਸਮਾਜ ਦੀ ਬਿਹਤਰੀ ਲਈ ਵੀ ਕੰਮ ਲਈ ਪ੍ਰੇਰਿਆ ।ਉਹ ਸਮਾਪੰਨ  ਸਮਾਰੋਹ ਦੀ ਪ੍ਰਧਾਨਗੀ ਕਰ ਰਹੇ ਸਨ ।ਡੀਨ ਵਿਿਦਆਰਥੀ ਭਲਾਈ ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਅਤੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ  ਡਾ. ਅਮਨਦੀਪ ਸਿੰਘ ਨੇ  ਜੇਤੂ ਕਾਲਜਾਂ ਦੇ ਵਿਿਦਆਰਥੀਆਂ ਨੂੰ ਟਰਾਫੀਆਂ ਪ੍ਰਦਾਨ ਕੀਤੀਆਂ ਅਤੇ ਆਪਣੇ ਸੰਬੋਧਨ ਵਿਚ ਜੇਤੂ ਵਿਿਦਆਰਥੀ ਕਲਾਕਾਰਾਂ ਦੀਆਂ ਟੀਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਕਲਾ ਦੀ ਪ੍ਰਸੰਸਾ ਕੀਤੀ।

ਚੈਂਪੀਅਨਸ਼ਿਪ ਟਰਾਫੀਆਂ ਪ੍ਰਦਾਨ ਕਰਨ ਸਮੇਂ ਜੇਤੂ ਟੀਮਾਂ ਦੇ ਵਿਿਦਆਰਥੀਆਂ ਤੋਂ ਇਲਾਵਾ ਅਧਿਆਪਕ ਸਾਹਿਬਾਨ ਵੀ ਭਾਰੀ ਗਿਣਤੀ ਵਿਚ ਹਾਜ਼ਰ ਸਨ ।ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਗਿੱਧਾ, ਜਨਰਲ ਡਾਂਸ ਦੇ ਮੁਕਾਬਲੇ, ਵੈਸਟਰਨ ਵੋਕਲ (ਸੋਲੋ), ਵੈਸਟਰਨ ਗਰੁੱਪ ਸਾਂਗ, ਵੈਸਟਰਨ ਇੰਸਟਰੂਮੈਂਟਲ (ਸੋਲੋ) ਦੇ ਮੁਕਾਬਲੇ ਕਰਵਾਏ ਗਏ।ਇਨ੍ਹਾਂ ਯੁਵਕ ਮੇਲਿਆਂ ਦਾ ਆਯੋਜਨ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੀ ਸੁਯੋਗ ਅਗਵਾਈ ਵਿਚ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਿਦਆਰਥੀ-ਵਲੰਟੀਅਰਾਂ ਦੀ ਸੁਚੱਜੀ ਟੀਮ ਵੱਲੋਂ ਡੀਨ, ਵਿਿਦਆਰਥੀ ਭਲਾਈ, ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ ਅਤੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਅਮਨਦੀਪ ਸਿੰਘ ਦੀ ਦੇਖ ਰੇਖ ਹੇਠ ਕੀਤਾ ਜਾਂਦਾ ਹੈ। 

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …