Breaking News

ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਨੂੰ ਸਮਾਰਪਿਤ ਖੂਨਦਾਨ ਕੈਂਪ ਲਗਾਇਆ


ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਨੂੰ ਸਮਾਰਪਿਤ ਖੂਨਦਾਨ ਕੈਂਪ ਲਗਾਇਆ

ਅਮਰੀਕ ਸਿੰਘ

ਫਿਰੋਜ਼ਪੁਰ, 7 ਜੂਨ.

                ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਨੂੰ ਸਮਾਰਪਿਤ ਖੂਨਦਾਨ ਕੈਂਪ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ, ਆਈ.ਏ.ਐਸ. ਵੱਲੋਂ ਕੀਤਾ ਗਿਆ।  ਇਸ ਮੌਕੇ ਸ੍ਰੀ ਅਮਿਤ ਮਹਾਜਨ, ਪੀ.ਸੀ.ਐਸ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਸ੍ਰੀ ਬਬਨਦੀਪ ਵਾਲੀਆ, ਪੀ.ਸੀ.ਐਸ, ਉਪ ਮੰਡਲ ਮੈਜਿਸਟਰੇਟ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

                ਇਸ ਕੈਂਪ ਵਿੱਚ ਗੁਰੂ ਨਾਨਕ ਕਾਲਜ ਫਿਰੋਜ਼ਪੁਰ, ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਫਿਰੋਜ਼ਪੁਰ, ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜ਼ਪੁਰ, ਆਰ.ਐਸ.ਡੀ. ਕਾਲਜ ਫਿਰੋਜ਼ਪੁਰ, ਸਰਕਾਰੀ ਆਈ.ਟੀ.ਆਈ (ਲੜਕੇ) ਫਿਰੋਜ਼ਪੁਰ ਅਤੇ ਭਾਰਤ ਵਿਕਾਸ ਪਰਿਸ਼ਦ ਦੇ ਵਲੰਟੀਅਰਾਂ ਵੱਲੋਂ ਖੂਨਦਾਨ ਕੀਤਾ ਗਿਆ।

                ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਵੱਲੋਂ ਖੂਨਦਾਨੀਆਂ ਅਤੇ ਸੰਸਥਾਵਾਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਭਵਿੱਖ ਵਿੱਚ ਵੀ ਖੂਨਦਾਨ ਕੈਂਪ ਲਗਾਏ ਜਾਣਗੇ ਤਾਂ ਜੋ ਖੂਨ ਦੀ ਘਾਟ ਨਾਲ ਕੋਈ ਜਾਨ ਨਾ ਜਾਏ।

                ਸ੍ਰੀ ਅਸ਼ੋਕ ਬਹਿਲ ਸਕੱਤਰ, ਜਿਲ੍ਹਾ ਰੈੱਡ ਕਰਾਸ ਸ਼ਾਖਾ, ਫਿਰੋਜ਼ਪੁਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ 56 ਯੂਨਿਟ ਬਲੱਡ ਇੱਕਤਰ ਕੀਤਾ ਗਿਆ ਹੈ। 

About Punjab Bolda-Television

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *