-ਮੀਟਿੰਗ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਇਕ ਜ਼ਿਲ੍ਹਾ ਪੱਧਰ ’ਤੇ ਅਤੇ ਸਬ-ਡਵੀਜ਼ਨ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਜਾਣ। ਜਿਸ
ਫਿਰੋਜ਼ਪੁਰ, 8 ਜੂਨ:
ਅਮਰੀਕ ਸਿੰਘ
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ ਨੇ ਬੁੱਧਵਾਰ ਨੂੰ ਮਾਨਸੂਨ ਸੀਜ਼ਨ-2022 ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਹੋਈ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗੇਤੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਡਿਪਟੀ ਕਿ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਇਕ ਜ਼ਿਲ੍ਹਾ ਪੱਧਰ ’ਤੇ ਅਤੇ ਸਬ-ਡਵੀਜ਼ਨ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਜਾਣ। ਜਿਸ ਲਈ ਸਬੰਧਤ ਸਟਾਫ਼ ਦੀ ਡਿਊਟੀ ਲਗਾਈ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੰਭਾਵੀ ਹੜ੍ਹਾਂ ਦੌਰਾਨ ਜਿਥੇ ਡਾਕਟਰਾਂ ਦੀ ਡਿਊਟੀ ਲਗਾਈ ਜਾਵੇ, ਉਥੇ ਦਵਾਈਆਂ ਦਾ ਵੀ ਪ੍ਰਬੰਧ ਯਕੀਨੀ ਬਣਾਇਆ ਜਾਵੇ। ਸੰਭਾਵਿਤ ਹੜ੍ਹਾਂ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਕਿਸ਼ਤੀਆਂ, ਲਾਈਫ਼ ਜੈਕਟਾਂ, ਫਲੱਡ ਲਾਈਟਾਂ, ਸਰਚ ਲਾਈਟਾਂ ਆਦਿ ਸਮਾਨ ਦੀ ਪਹਿਲਾਂ ਤੋਂ ਹੀ ਜਾਂਚ ਕਰ ਲਈ ਜਾਵੇ ਅਤੇ ਜੇਕਰ ਕਿਸੇ ਸਮਾਨ ਨੂੰ ਰਿਪੇਅਰ ਦੀ ਲੋੜ ਹੈ, ਤਾਂ ਤੁਰੰਤ ਰਿਪੇਅਰ ਕਰਵਾਈ ਜਾਵੇ।
ਇਸ ਤੋਂ ਇਲਾਵਾ ਮਾਨਸੂਨ ਤੋਂ ਪਹਿਲਾਂ ਡਰੇਨੇਜ਼ ਅਤੇ ਸੀਵਰੇਜ਼ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ।
ਉਨ੍ਹਾਂ ਹੜ੍ਹਾਂ ਵਰਗੇ ਹਾਲਾਤ ਦੌਰਾਨ ਪਸ਼ੂ ਪਾਲਣ ਵਿਭਾਗ ਅਤੇ ਖੇਤੀਬਾੜੀ ਵਿਭਾਗ ਨੂੰ ਆਪਸੀ ਤਾਲਮੇਲ ਨਾਲ ਪਸ਼ੂਆਂ ਦੇ ਚਾਰੇ ਆਦਿ ਸਬੰਧੀ ਉਚਿਤ ਪ੍ਰਬੰਧ ਕਰਨ ਲਈ ਵੀ ਕਿਹਾ।
ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੰਭਾਵੀ ਹੜ੍ਹਾਂ ਸਬੰਧੀ ਪੂਰੀ ਗੰਭੀਰਤਾ ਨਾਲ ਅਗੇਤੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਹੜ੍ਹਾਂ ਵਰਗੇ ਹਾਲਾਤ ਨਾਲ ਸਮੇਂ ਸਿਰ ਨਜਿੱਠਿਆ ਜਾ ਸਕੇ।
ਇਸ ਮੌਕੇ ਐਸ.ਡੀ.ਐਮ. ਗੁਰੂਹਰਸਹਾਏ-ਕਮ-ਸਹਾਇਕ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਡੀ.ਡੀ.ਪੀ.ਓ. ਹਰਜਿੰਦਰ ਸਿੰਘ ਤੋਂ ਇਲਾਵਾ ਫੌਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
______